ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ‘ਚ ਨਵ-ਨਿਯੁਕਤ 80 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ‘ਚ ਨਵ-ਨਿਯੁਕਤ 80 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ


ਦਲਜੀਤ ਕੌਰ ਭਵਾਨੀਗੜ੍ਹ


ਸੰਗਰੂਰ, 16 ਅਗਸਤ 2021: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 80 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਪੁਲਿਸ ਲਾਈਨ ਸੰਗਰੂਰ ਵਿਖੇ 75ਵੇਂ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ ਤੇ ਵੱਖ-ਵੱਖ ਅਸਾਮੀਆਂ ਤੇ ਕੀਤੀ ਗਈ ਹੈ ਜਿਨ੍ਹਾਂ ਵਿੱਚ ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਐਸ.ਐਸ.ਟੀ. ਅਧਿਆਪਕ, ਇੱਕ ਈ.ਟੀ.ਟੀ. ਅਧਿਆਪਕ, 13 ਕਲਰਕ, 4 ਐਸ.ਐਲ.ਏ., 14 ਸੇਵਾਦਾਰ, 2 ਚੌਕੀਦਾਰ ਅਤੇ 2 ਸਵੀਪਰ ਸ਼ਾਮਲ ਹਨ।


ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਲੋਕ ਨਿਰਮਾਣ ਵਿਭਾਗ ਵਿੱਚ ਵੀ ਤਰਸ ਦੇ ਅਧਾਰ ‘ਤੇ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਜਿਨ੍ਹਾਂ ‘ਚ ਕਲਰਕ, ਸਟੈਨੋ-ਟਾਈਪਿਸਟ, ਜੂਨੀਅਰ ਖਰੜਾਕਾਰ ਤੇ ਦਰਜਾ ਚਾਰ ਮੁਲਾਜ਼ਮ ਸ਼ਾਮਲ ਸਨ।


ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਕਰਮਚਾਰੀਆਂ ਦੇ ਨੁਕਸਾਨ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਇਹ ਕਰਮਚਾਰੀ ਆਪਣੀ ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।


ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕਈ ਸੁਧਾਰ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇਸ਼ ਭਰ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ `ਚ ਮੋਹਰੀ ਬਣ ਗਿਆ ਹੈ ਅਤੇ ਕਈ ਹੋਰ ਸੂਬਿਆਂ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।



 

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends