*ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 24 ਅਗਸਤ ਦੀ ਪਟਿਆਲਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਣਗੇ*- *ਕੁਲਦੀਪ ਸਿੰਘ ਸੱਭਰਵਾਲ*
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕਰ ਰਹੀ ਸਮੂਹ ਵਿਭਾਗਾਂ ਵਿੱਚ ਕੰਮ ਕਰਦੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜਮਾਂ ਦੀ ਸਾਂਝੀ ਜਥੇਬੰਦੀ ਸੀ.ਪੀ.ਐਫ. ਕਰਮਚਾਰੀ *ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 24 ਅਗਸਤ ਦੀ ਪਟਿਆਲਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਣਗੇ*- *ਕੁਲਦੀਪ ਸਿੰਘ ਸੱਭਰਵਾਲ*
ਯੂਨੀਅਨ ਪੰਜਾਬ ਵੱਲੋਂ 24 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲੇ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਮੂਲੀਅਤ ਕਰਨਗੇ।ਇਸ ਸਬੰਧੀ ਜਾਰੀ ਬਿਆਨ ਵਿੱਚ ਈ.ਟੀ.ਟੀ.ਅਧਿਆਪਕ ਯੂਨੀਅਨ ਫਾਜ਼ਿਲਕਾ ਦੇ ਜ਼ਿਲਾਂ ਪ੍ਰਧਾਨ ਸਰਦਾਰ ਕੁਲਦੀਪ ਸਿੰਘ ਸੱਭਰਵਾਲ ਜੀ ਨੇ ਦੱਸਿਆ ਕਿ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਹੋਣ ਜਾ ਰਹੀ ਇਹ ਰੈਲੀ ਇਤਿਹਾਸਕ ਹੋਵੇਗੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੀ ਤਾਂ ਪੁਰਾਣੀ ਪੈਨਸ਼ਨ ਤੋੰ ਵਾਂਝੇ ਪੰਜਾਬ ਦੇ 187000 ਮੁਲਾਜਮ ਵੋਟਾਂ ਵੇਲੇ ਸਰਕਾਰ ਦਾ ਵਿਰੋਧ ਕਰਨਗੇ। ਉਹਨਾਂ ਦੱਸਿਆ ਕਿ ਕੈਪਟਨ ਸਰਕਾਰ ਨੇ ਵੋਟਾਂ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ,6ਵੇਂ ਪੇ-ਕਮਿਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ।ਪਰ ਅੱਜ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।ਜੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਉਪਰ ਪੁਰਾਣੀ ਪੈਨਸ਼ਨ ਲਾਗੂ ਨਾ ਕੀਤੀ,ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਨਾ ਕੀਤਾ ਤੇ ਮੁਲਾਜ਼ਮ ਵਿਰੋਧੀ ਪੇਅ-ਕਮਿਸ਼ਨ ਵਾਪਸ ਨਾ ਲਿਆ ਤਾਂ ਸਰਕਾਰ ਆਉਣ ਵਾਲੀਆਂ ਵੋਟਾਂ ਵਿੱਚ ਨਤੀਜੇ ਭੁਗਤਣ ਲਈ ਤਿਆਰ ਰਹੇ।
ਇਸ ਮੌਕੇ ਮੀਟਿੰਗ ਵਿੱਚ ਹਾਜ਼ਿਰ ਸਵਿਕਾਰ ਗਾਂਧੀ,ਸਾਹਿਬ ਰਾਜਾ ਕੋਹਲੀ,ਸਿਮਲਜੀਤ ਸਿੰਘ,ਅਮਨ ਬਰਾੜ,, ਅਮਨਦੀਪ ਸੋਢੀ,, ਰਾਧਾ ਕ੍ਰਿਸ਼ਨ,, ਰਾਜਦੀਪ ਫੁਟੇਲਾ, ਯੋਗਿੰਦਰ ਯੋਗੀ,ਸੁਭਾਸ਼ ਚੰਦਰ ਕੰਬੋਜ, ਅਰੁਣ ਕਾਠਪਾਲ, ਹਰਨੇਕ ਕੰਬੋਜ, ਰਾਧੇ ਸ਼ਾਮ, ਵਿਨੈ ਮੱਕੜ,ਜਤਿੰਦਰ ਮਿੱਠੂ,ਸੰਜੇ ਪੂਨੀਆ, ਸਿਕੰਦਰ ਸਿੰਘ, ਰਿਸ਼ੂ ਜਸੂਜਾ, ਰਾਕੇਸ਼ ਕੋਹਲੀ, ਬਲਜਿੰਦਰ ਭੁੱਲਰ,ਮਨਜੀਤ ਸਿੰਘ ਸੰਧੂ,, ਅਸ਼ਵਨੀ ਕੁਮਾਰ, ਵਿਨੋਦ ਕੁਮਾਰ,, ਰਮਨ ਸਿੰਘ,, ਰਾਘਵ,,ਸਨ