ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਖੋਲ੍ਹਣਾ ਬੱਚਿਆਂ ‘ਤੇ ਭਾਰੀ ਪੈ ਰਿਹਾ ਹੈ। ਅੱਜ ਜ਼ਿਲ੍ਹਾ ਲੁਧਿਆਣਾ ਦੇ 2 ਸਕੂਲਾਂ ਦੇ 21 ਬੱਚੇ ਕੋਰੋਨਾ ਵਾਇਰਸ ਦੀ ਚਪੇਟ ਵਿਚ ਆਏ ਹਨ। ਇਸ ਤਰ੍ਹਾਂ ਜਾਪ ਰਿਹਾ ਹੈ ਕਿ ਇਹ ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਦੇ ਸੰਕੇਤ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਨਿਊ ਸੁਭਾਸ਼ ਨਗਰ ਅਤੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 21 ਬੱਚੇ ਕੋਰੋਨਾ ਦੀ ਚਪੇਟ ਵਿੱਚ ਆਏ ਹਨ।
ਸਿਹਤ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ 13 ਬੱਚੇ ਕੋਰੋਨਾ ਦੀ ਲਪੇਟ ਵਿੱਚ ਹਨ। ਜਦਕਿ ਨਿਊ ਸੁਭਾਸ਼ ਨਗਰ ਦੇ 8 ਬੱਚੇ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।