ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕੋਵਿਡ -19 ਨਾਲ ਸੰਕਰਮਿਤ ਹੋਣ ਤੋਂ ਬਾਅਦ ਮਾਪੇ ਚਿੰਤਤ ਹਨ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Education Minister Vijay Inder Singla) ਨੇ ਦੱਸਿਆ ਕਿ ਲੁਧਿਆਣਾ ਵਿੱਚ ਟੈਸਟਿੰਗ ਦੌਰਾਨ 20 ਬੱਚੇ ਪੌਜ਼ੇਟਿਵ ਆਏ, ਪਰ ਹੋਰ ਥਾਵਾਂ ' ਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਸਕੂਲ ਵਿੱਚ 18 ਸਾਲ ਤੋਂ ਵੱਧ ਉਮਰ ਦੇ ਹਰ ਬੱਚੇ ਨੂੰ ਟੀਕਾ ਲਗਾਇਆ ਜਾਵੇਗਾ।
ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ - ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ। ਡਿਪਟੀ ਕਮਿਸ਼ਨਰ ਲਗਾਤਾਰ ਸਕੂਲਾਂ ਦੀ ਨਿਗਰਾਨੀ ਕਰ ਰਹੇ ਹਨ। ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਸਕੂਲ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: 6th Pay commission all updates here
ਘਰ ਘਰ ਰੋਜ਼ਗਾਰ: ਪੰਜਾਬ ਸਰਕਾਰ ਵੱਲੋਂ 1500 ਅਸਾਮੀਆਂ ਤੇ ਭਰਤੀ , ਦਸਵੀਂ ਪਾਸ ਕਰੋ ਅਪਲਾਈ
26 ਜੁਲਾਈ ਨੂੰ ਪੰਜਾਬ ਸਰਕਾਰ ਨੇ 10 ਵੀਂ ਤੋਂ 12 ਵੀਂ ਜਮਾਤ ਦੇ ਸਕੂਲ ਆਫਲਾਈਨ ਕਲਾਸਾਂ ਲਈ ਖੋਲ੍ਹੇ ਸੀ। ਬਾਅਦ ਵਿੱਚ 2 ਅਗਸਤ ਤੋਂ ਬਾਕੀ ਸਕੂਲ ਵੀ ਖੋਲ੍ਹੇ ਗਏ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ. ਬਾਅਦ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਵਿੱਚ ਇੱਕੋ ਜਮਾਤ ਦੇ ਅੱਠ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਨਿਕਲੇ। ਸਰਕਾਰੀ ਹਾਈ ਸਕਲ ਕੈਲਾਸ਼
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਵਿੱਚ ਇੱਕੋ ਜਮਾਤ ਦੇ ਅੱਠ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਨਿਕਲੇ। ਸਰਕਾਰੀ ਹਾਈ ਸਕੂਲ ਕੈਲਾਸ਼ ਨਗਰ ਦੇ 12 ਵਿਦਿਆਰਥੀ ਪੌਜ਼ੇਟਿਵ ਪਾਏ ਗਏ। ਹੋਰ ਜ਼ਿਲ੍ਹਿਆਂ ਤੋਂ ਵੀ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਮਾਪੇ ਚਿੰਤਤ ਹੋਏ ਕਿ ਸਕੂਲ ਖੁੱਲ੍ਹੇ ਰਹਿਣਗੇ ਜਾਂ ਬੰਦ ਹੋ ਜਾਣਗੇ। ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਨੇ ਉਨ੍ਹਾਂ ਦੇ ਸ਼ੰਕਿਆਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਫਿਲਹਾਲ ਸਕੂਲ ਬੰਦ ਨਹੀਂ ਹੋਣ ਜਾ ਰਹੇ ਹਨ।
ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਿਆਂ ਵਿੱਚ ਡੀਸੀ ਨੇ ਸਕੂਲ ਸਟਾਫ ਦਾ ਟੀਕਾਕਰਣ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਟੀਕਾਕਰਨ ਕੈਂਪ ਲਗਾਉਣ ਲਈ ਕਿਹਾ ਗਿਆ ਹੈ। ਜਲੰਧਰ ਵਿੱਚ ਡੀਸੀ ਘਣਸ਼ਿਆਮ ਥੋਰੀ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿੱਚ ਸਮੁੱਚੇ ਸਟਾਫ ਦਾ ਟੀਕਾਕਰਨ 31 ਅਗਸਤ ਤੱਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਬਾਅਦ ਟੀਕਾਕਰਣ ਰਹਿਤ ਸਟਾਫ ਨੂੰ ਸਕੂਲ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।