ਡੀ.ਪੀ.ਆਈ ਐਲੀਮੈਂਟਰੀ ਵੱਲੋਂ ਰੱਸੀ ਟੱਪਣ ਮੁਕਾਬਲੇ ਦੀਆਂ ਜਿਲ੍ਹਾ ਜੇਤੂ ਵਿਦਿਆਰਥਣਾਂ ਦਾ ਸਨਮਾਨ

 ਡੀ.ਪੀ.ਆਈ ਐਲੀਮੈਂਟਰੀ ਵੱਲੋਂ ਰੱਸੀ ਟੱਪਣ ਮੁਕਾਬਲੇ ਦੀਆਂ ਜਿਲ੍ਹਾ ਜੇਤੂ ਵਿਦਿਆਰਥਣਾਂ ਦਾ ਸਨਮਾਨ



ਬਰਨਾਲਾ,30 ਅਗਸਤ(ਬਿੰਦਰ ਸਿੰਘ ਖੁੱਡੀ ਕਲਾਂ )-ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਅੱਵਲ ਬਣਾਉਣ ਦੇ ਨਾਲ ਨਾਲ ਖੇਡ ਖੇਤਰ 'ਚ ਵੀ ਮੋਹਰੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰੱਸੀ ਟੱਪਣ ਮੁਕਾਬਲੇ ਦੀਆਂਂ ਜਿਲ੍ਹਾ ਜੇਤੂ ਵਿਦਿਆਰਥਣਾਂ ਦੇ ਸਨਮਾਨ ਸਮਾਰੋਹ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਡੀ.ਪੀ.ਆਈ ਐਲੀਮੈਂਟਰੀ ਜਗਤਾਰ ਸਿੰਘ ਵੱਲੋਂ ਕੀਤਾ ਗਿਆ।ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇੇਡਾਂਂ ਦਾ ਬਹੁਤ ਜਿਆਦਾ ਮਹੱਤਵ ਹੈ।ਉਹਨਾਂ ਕਿਹਾ ਕਿ ਸਰੀਰਕ ਅਤੇ ਮਾਨਸਿਕ ਤੌੌੌਰ 'ਤੇ ਰਿਸ਼ਟ ਪੁਸ਼ਟ ਵਿਦਿਆਰਥੀ ਹੀ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਾਪਤੀਆਂ ਕਰਨ ਦੇ ਸਮਰੱਥ ਹੋ ਸਕਦਾ ਹੈ।


             ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਨੇ ਜੇਤੂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਮੋਹਰੀ ਭੂਮਿਕਾ ਨਿਭਾਉਂਦੀਆਂ ਹਨ।ਉਹਨਾਂ ਕਿਹਾ ਕਿ ਰੱਸੀ ਟੱਪਣਾ ਆਪਣੇ ਆਪ ਵਿੱਚ ਬਹੁਤ ਵਧੀਆ ਖੇਡ ਅਤੇ ਅਭਿਆਸ ਹੈ।ਉਹਨਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਸਕੂਲ ਦੇ ਨਾਲ ਨਾਲ ਘਰ ਵਿੱਚ ਵੀ ਰੱਸੀ ਟੱਪਣ ਦਾ ਅਭਿਆਸ ਕਰਨਾ ਚਾਹੀਦਾ ਹੈ।ਸਿਮਰਦੀਪ ਸਿੰਘ ਜਿਲ੍ਹਾ ਮੈਂਟਰ ਖੇਡਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਸਿੱਖਿਆ ਦਫਤਰ ਦੀ ਯੋਜਨਾ ਅਨੁਸਾਰ ਸੈਕੰਡਰੀ ਸਕੂਲਾਂ ਤੋਂ ਬਾਅਦ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੇ ਰੱਸੀ ਟੱਪਣ ਮੁਕਾਬਲੇ ਕਰਵਾਏ ਗਏ।ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਬਖਤਗੜ੍ਹ ਦੀ ਵਿਦਿਆਰਥਣ ਪ੍ਰਭਪ੍ਰੀਤ ਕੌਰ ਪਹਿਲੇ,ਗੁਰੂ ਤੇਗ ਬਹਾਦਰ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਦੀ ਵਿਦਿਆਰਥਣ ਸੰਦੀਪ ਕੌਰ ਦੂਜੇ ਅਤੇ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਗਾਂਧੀ ਨਗਰ ਦੀ ਵਿਦਿਆਰਥਣ ਸੰਦੀਪ ਕੌਰ ਤੀਜੇ ਸਥਾਨ 'ਤੇ ਰਹੀ।ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕ੍ਰਮਵਾਰ 2100,1500 ਅਤੇ 1100 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਅਤੇ ਰਮਨਦੀਪ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਰਨਾਲਾ ਵੀ ਹਾਜਰ ਸਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends