ਸਿੱਖਿਆ ਮੰਤਰੀ ਦੀ ਆਰਜ਼ੀ ਰਿਹਾਇਸ਼ ਰੈਸਟ ਹਾਊਸ ਅੱਗੇ ਰੋਸ਼ ਪ੍ਰਦਰਸ਼ਨ ਕਰਕੇ ਮੁਲਾਜਮਾਂ ਨੇ ਮੰਗੀ ਐਨ ਪੀ ਐਸ ਤੋਂ ਅਜ਼ਾਦੀ

 ਸਿੱਖਿਆ ਮੰਤਰੀ ਦੀ ਆਰਜ਼ੀ ਰਿਹਾਇਸ਼ ਰੈਸਟ ਹਾਊਸ ਅੱਗੇ ਰੋਸ਼ ਪ੍ਰਦਰਸ਼ਨ ਕਰਕੇ ਮੁਲਾਜਮਾਂ ਨੇ ਮੰਗੀ ਐਨ ਪੀ ਐਸ ਤੋਂ ਅਜ਼ਾਦੀ

ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ



29 ਅਗਸਤ ਨੂੰ ਕੀਤੀ ਜਾਵੇਗੀ ਲੁਧਿਆਣਾ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ



ਦਲਜੀਤ ਕੌਰ ਭਵਾਨੀਗੜ੍ਹ



ਸੰਗਰੂਰ 14 ਅਗਸਤ 2021: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸੰਗਰੂਰ ਵੱਲੋਂ ਸਿੱਖਿਆ ਮੰਤਰੀ ਦੀ ਆਰਜ਼ੀ ਰਿਹਾਇਸ ਅੱਗੇ ਰੋਸ਼ ਪ੍ਰਦਰਸ਼ਨ ਕਰਕੇ ਜਬਰਦਸਤ ਨਾਅਰੇਬਾਜੀ ਕੀਤੀ। ਮੁਲਾਜਮ ਮੰਗ ਕਰ ਰਹੇ ਸਨ ਕਿ ਨੈਸ਼ਨਲ ਪੈਨਸ਼ਨ ਸਕੀਮ ਨੂੰ ਰੱਦ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ। 



ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕੋ ਕਨਵੀਨਰ ਜਸਵਿੰਦਰ ਸਿੰਘ ਜੱਸਾ, ਜਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਾਵਾਲ, ਜਨਰਲ ਸਕੱਤਰ ਸਤਵੰਤ ਸਿੰਘ ਆਲਮਪੁਰ, ਸੁਖਪਾਲ ਸਿੰਘ ਹਿੰਮਤਾਨਾ, ਮਨਪ੍ਰੀਤ ਸਿੰਘ ਟਿੱਬਾ, ਤੇਜਿੰਦਰ ਸਿੰਘ ਅਤੇ ਗੁਰਪ੍ਰੀਤ ਬੱਬੀ ਨੇ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਮੁਲਾਜਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਦੇ ਲਗਾਤਾਰ ਦੋਹਰੇ ਚਿਹਰੇ ਨੰਗੇ ਹੋ ਰਹੇ ਹਨ ਇਹਨਾਂ ਨੇ ਆਪਣੇ ਲਈ ਹੋਰ ਰੋਲ ਬਣਾਏ ਹੋਏ ਹਨ ਅਤੇ ਮੁਲਾਜਮਾਂ ਲਈ ਹੋਰ। ਪੰਜਾਬ ਦੀ ਕਾਂਗਰਸ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਵਾਅਦੇ ਛਲਾਵੇ ਸਿੱਧ ਹੋ ਰਹੇ ਹਨ। ਪੰਜਾਬ ਦਾ ਸਮੁੱਚਾ ਮੁਲਾਜਮ, ਪੈਨਸ਼ਨਰ, ਕੱਚੇ ਕਾਮੇ ਅਤੇ ਬੇਰੁਜਗਾਰ ਲਗਾਤਾਰ ਸੰਘਰਸ਼ਾਂ ਦੇ ਰਾਹ ਤੇ ਹਨ। 

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਆਰਜ਼ੀ ਰਿਹਾਇਸ ਅੱਗੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰਦੇ ਮੁਲਾਜਮ



ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਪੰਜਾਬ ਦੇ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾਵੇਗਾ। ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਵਾਅਦਾ ਵਫਾ ਨਹੀਂ ਹੋਇਆਂ। ਆਗੂਆਂ ਨੇ ਅੱਗੇ ਬੋਲਦਿਆਂ ਕਿਹਾ ਕਿ ਸਮਾਜਿਕ ਸੁਰੱਖਿਆ ਹਰ ਭਾਰਤੀ ਨਾਗਰਿਕ ਦਾ ਸਵਿੰਧਾਨਕ ਬੁਨਿਆਦੀ ਹੱਕ ਹੈ ਪਰ ਸੰਨ 2004 ਤੋਂ ਬਾਅਦ ਲੋਕਤਾਂਤਰਿਕ ਤਰੀਕੇ ਨਾਲ ਚੁਣੀਆਂ ਸਰਕਾਰਾਂ ਨੇ ਭਾਰਤੀ ਕਰਮਚਾਰੀਆਂ ਤੋਂ ਇਹ ਪੁਰਾਣੀ ਪੈਨਸ਼ਨ ਖੋਹ ਲਈ ਅਤੇ ਇਸਦੇ ਬਦਲ ਵਜੋਂ ਐਨ ਪੀ ਐਸ ਲਾਗੂ ਕਰਕੇ ਇੱਕ ਇਨਵੈਸਟਮੈਂਟ ਸਕੀਮ ਕਰਮਚਾਰੀਆਂ ਤੇ ਮੜ੍ਹ ਦਿੱਤੀ ਹੈ। ਆਗੂਆਂ ਨੇ ਅੱਗੇ ਕਿਹਾ ਕਿ 23 ਅਗਸਤ ਨੂੰ ਮੁਲਾਜ਼ਮ ਮਾਰੂ ਪੀ.ਐਫ.ਆਰ.ਡੀ.ਏ ਬਿਲ ਦੀਆਂ ਕਾਪੀਆਂ ਸਾੜਨ ਤੋਂ ਬਾਅਦ 29 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਲੁਧਿਆਣਾ ਵਿਖੇ ਐਨ ਪੀ ਐਸ ਮੁਲਾਜਮਾਂ ਵੱਲੋਂ ਲਾਮਿਸ਼ਾਲ ਵੰਗਾਰ ਰੈਲੀ ਕੀਤੀ ਜਾ ਰਹੀ ਹੈ। 



ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸਰਪ੍ਰਸਤ ਬੱਗਾ ਸਿੰਘ, ਹਰਜੀਤ ਸਿੰਘ ਗਲਵੱਟੀ, ਕ੍ਰਿਸਨ ਸਿੰਘ ਜਖੇਪਲ, ਸੁਖਵੰਤ ਉਗਰਾਹਾਂ, ਮਨਜੀਤ ਲੱਡਾ, ਨਪਿੰਦਰ ਕਾਂਝਲਾ, ਦੀਨਾ ਨਾਥ, ਗਗਨਦੀਪ ਸਿੰਘ, ਸਤਨਾਮ ਸਿੰਘ, ਹੁਸਿਆਰ ਸਿੰਘ, ਸੌਰਭ ਜੋਸ਼ੀ, ਪ੍ਰਿੰਸ ਸਿੰਗਲਾ, ਰਾਮ ਸਿੰਘ ਬੇਨੜਾ, ਬਹਾਦਰ ਸਿੰਘ, ਸੁਖਵੀਰ ਸਿੰਘ ਖੇੜੀ, ਜਗਦੀਸ਼ ਲਾਲ, ਸੁਨੀਲ ਕੁਮਾਰ, ਹਰਦੇਵ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਿਸਜ ਫੈਡਰੈਸਨ ਵੱਲੋਂ ਸੁਖਦੇਵ ਸਿੰਘ ਚੰਗਾਲੀਵਾਲਾ, ਫਕੀਰ ਸਿੰਘ ਟਿੱਬਾ, ਮਾਲਵਿੰਦਰ ਸੰਧੂ, ਬਲਦੇਵ ਬਡਰੁੱਖਾਂ, ਗੌਰਮਿੰਟ ਟੀਚਰਜ ਯੂਨੀਅਨ ਦੇ ਦੇਵੀ ਦਿਆਲ, ਡੀ ਟੀ ਐਫ ਦੇ ਬਲਵੀਰ ਚੰਦ ਲੌਗੋਵਾਲ, ਈ ਟੀ ਯੂ ਦੇ ਬਲਜੀਤ ਸਿੰਘ ਬੱਲੀ ਅਤੇ ਹੋਰ ਮੌਜੂਦ ਸਨ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends