ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾਵੇਗਾ ' ਹਾਜ਼ਰੀ ਹਫ਼ਤਾ

 ਲੁਧਿਆਣਾ 1 ਅਗਸਤ() ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾਵੇਗਾ ' ਹਾਜ਼ਰੀ ਹਫ਼ਤਾ ‘ *


 




*ਲੁਧਿਆਣਾ 1 ਅਗਸਤ() ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾਵੇਗਾ ' ਹਾਜ਼ਰੀ ਹਫ਼ਤਾ ‘ *




*ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ  ' ਹਾਜ਼ਰੀ ਹਫ਼ਤਾ ‘ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:  ਲਖਵੀਰ ਸਿੰਘ ਸਮਰਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਜਸਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ 2 ਅਗਸਤ ਤੋਂ ਸੂਬੇ ਦੇ ਸਾਰੇ ਸਕੂਲ ਖੁੱਲ ਰਹੇ ਹਨ। ਇਸ ਲਈ ਬੱਚਿਆਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 'ਹਾਜ਼ਰੀ ਹਫ਼ਤਾ ‘ ਮਨਾਇਆ ਜਾਵੇਗਾ। ਇਸ ਮੌਕੇ ਡਾ. ਚਰਨਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਤੇ ਕੁਲਦੀਪ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ)  ਨੇ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਅਨਾਉਂਸਮੈਂਟ , ਪ੍ਰੈੱਸ  ਕਵਰੇਜ ਦੁਆਰਾ ਬੱਚਿਆ ਦੇ ਮਾਤਾ ਪਿਤਾ ਅਤੇ ਬੱਚਿਆਂ ਤੱਕ ਸਕਾਰਤਮਕ ਪਹੁੰਚ ਬਣਾਉਂਦੇ ਹੋਏ , ਸਕੂਲਾਂ ਵਿੱਚ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਸਿੱਖਿਆ ਅਧਿਕਾਰੀਆਂ ਅਤੇ ਸਾਰੇ ਅਧਿਆਪਕਾਂ ਦੀ ਵਿਸ਼ਾਵਾਰ ਰਾਸ਼ਟਰੀ ਪ੍ਰਾਪਤੀ ਸਰਵੇਖਣ ( ਨੈਸ ) ਸਬੰਧੀ ਟ੍ਰੇਨਿੰਗ ਪੂਰੀ ਹੋ ਚੁੱਕੀ ਹੈ ਅਤੇ ਪੀ.ਜੀ.ਆਈ. ਵਿੱਚ ਜਿਸ ਤਰ੍ਹਾਂ ਪੰਜਾਬ  ਪੂਰੇ ਭਾਰਤ ਵਿੱਚ ਨੰਬਰ 1 ਬਣਿਆ ਹੈ , ਉਸੇ ਤਰ੍ਹਾਂ ਪੰਜਾਬ ਦੀ ਰਾਸ਼ਟਰੀ ਪ੍ਰਾਪਤੀ ਸਰਵੇਖਣ ( ਨੈਸ ) ਵਿੱਚ ਕਾਰਗੁਜ਼ਾਰੀ ਅੱਵਲ ਰਹੇਗੀ। ਇਸ ਮੌਕੇ ਅੰਜੂ ਸੂਦ ਮੀਡੀਆ ਕੁਆਰਡੀਨੇਟਰ ਵੀ ਹਾਜ਼ਰ ਸਨ। *

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends