ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ,ਇੰਜ ਕਰੋ ਅਪਲਾਈ

 ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ ਪੜ੍ਹੋ ਕਿੱਥੇ? 



ਜਾਬਸ ਆਫ ਟੁਡੇ


ਪਟਿਆਲਾ, 22 ਅਗਸਤ,2021 : ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜ਼ਿਲ੍ਹਾਂ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਡਾ: ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾਂ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧੀ ਰੁਜ਼ਗਾਰ ਬਿਊਰੋ ਵਿਖੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਕੋਚਿੰਗ ਲਈ ਪ੍ਰਾਰਥੀਆਂ ਦਾ ਗ੍ਰੈਜੂਏਟ ਹੋਣਾ ਲਾਜ਼ਮੀ ਹੈ।


ਉਨ੍ਹਾਂ ਦੱਸਿਆਂ ਕਿ ਚਾਹਵਾਨ ਉਮੀਦਵਾਰ ਜ਼ਿਲ੍ਹਾਂ ਰੁਜ਼ਗਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਕਿਸੇ ਵੀ ਸਰਕਾਰੀ ਕੰਮ-ਕਾਜ ਵਾਲੇ ਦਿਨ ਦਫ਼ਤਰੀ ਸਮੇਂ ਵਿਚ ਆਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 ਤੇ ਵੀ ਸੰਪਰਕ ਕਰ ਸਕਦੇ ਹਨ ਅਤੇ ਆਪਣਾ ਨਾਮ ਇਸ ਲਿੰਕ ਤੇ https://tinyurl.com/freecoachingpta ਰਜਿਸਟਰ ਕਰ ਸਕਦੇ ਹਨ।


ਡਾ: ਪ੍ਰੀਤੀ ਯਾਦਵ ਨੇ ਪੜ੍ਹੇ ਲਿਖੇ ਅਤੇ ਯੋਗ ਨੌਜਵਾਨਾਂ ਨੂੰ ਖੁੱਲ੍ਹਾ ਸੱਦਾ ਦਿੰਦੇ ਹੋਏ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਮੀਦਵਾਰ ਜ਼ਿਲ੍ਹਾਂ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਹੁੰਚ ਕੇ ਕੋਚਿੰਗ ਲਈ ਆਪਣਾ ਨਾਮ ਰਜਿਸਟਰ ਕਰਵਾਉਣ।


Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends