: ਪੰਜਾਬ ਸਰਕਾਰ ਨੇ ਕੋਰੋਨਾ ਦੀ ਤੀਸਰੀ ਸੰਭਾਵਿਤ ਲਹਿਰ ਤੋਂ ਬਚਣ ਦੀਆਂ ਤਿਆਰੀਆਂ ਕਰ ਲਈਆਂ ਹਨ। ਬੱਚਿਆਂ ਲਈ ਪੂਰੇ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ 'ਚ ਸਪੈਸ਼ਲ ਬੈੱਡ ਤਿਆਰ ਕਰਵਾ ਦਿੱਤੇ ਗਏ ਹਨ।
ਸਰਕਾਰੀ ਹਸਪਤਾਲਾਂ ਤੇ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ 50-50 ਬੈੱਡ ਤਿਆਰ ਕਰਨ ਲਈ ਕਿਹਾ ਗਿਆ ਹੈ। ਇਹ ਦਾਅਵਾ ਪੰਜਾਬ ਦੀ ਚੀਫ ਸੈਕਟਰੀ ਵਿਨੀ ਮਹਾਜਨ ਨੇ ਲੁਧਿਆਣਾ 'ਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਮਹਾਜਨ ਨੇ ਕਿਹਾ ਕਿ ਪੰਜਾਬ ਵਿਚ ਸਕੂਲ ਖੁੱਲ੍ਹ ਗਏ ਹਨ ਅਤੇ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਲਈ ਰੋਜ਼ਾਨਾ ਸਕੂਲਾਂ ਵਿਚ ਦਸ ਹਜ਼ਾਰ ਸੈਂਪਲ ਲੈਣ ਦਾ ਫ਼ੈਸਲਾ ਕੀਤਾ ਹੈ। ਆਉਣ ਵਾਲੇ ਦਿਨਾਂ ਵਿਚ ਸਕੂਲਾਂ ’ਚ ਸੈਂਪਲਿੰਗ ਵਧਾ ਦਿੱਤੀ ਜਾਵੇਗੀ। ਉਨ੍ਹਾਂ ਸਾਫ ਕਰ ਦਿੱਤਾ ਕਿ ਜੇ ਕਿਸੇ ਸਕੂਲ ਵਿਚ ਬੱਚੇ ਪਾਜ਼ੇਟਿਵ ਆਉਂਦੇ ਹਨ ਤਾਂ ਸਿਹਤ ਵਿਭਾਗ ਤੇ ਪ੍ਰਸ਼ਾਸਨ ਤੁਰੰਤ ਉਸ 'ਤੇ ਫੋਕਸ ਕਰੇਗਾ। ਤੀਸਰੀ ਲਹਿਰ ਨਾ ਆਵੇ, ਇਸ ਦੇ ਲਈ ਸਰਕਾਰ ਦੇ ਮਾਹਰ ਰੋਜ਼ਾਨਾ ਕੋਰੋਨਾ ਦੇ ਡੌਟੇ ਦਾ ਵਿਸ਼ਲੇਸ਼ਣ ਕਰ ਰਹੇ ਹਨ ਅਤੇ ਕੋਰੋਨਾ ਤੋਂ ਬਚਾਅ ਲਈ ਮਾਈਕ੍ਰੋ ਪਲਾਨਿੰਗ ਕੀਤੀ ਜਾ ਰਹੀ ਹੈ। ਜਿਸ ਖੇਤਰ ਵਿਚ ਲਗਾਤਾਰ ਕੇਸ ਆ ਰਹੇ ਹਨ, ਉਸ ਦੇ ਸਬੰਧ ਵਿਚ ਜ਼ਿਲ੍ਹਾ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।
ਵਿਨੀ ਮਹਾਜਨ ਨੇ ਕਿਹਾ ਕਿ ਦੂਸਰੀ ਲਹਿਰ ਦੌਰਾਨ ਪੂਰੇ ਦੇਸ਼ ਵਿਚ ਆਕਸੀਜਨ ਦੀ ਕਿੱਲਤ ਨਾਲ ਲੋਕ ਜੂਝਦੇ ਰਹੇ।