ਰਾਜਨੀਤੀ ਸ਼ਾਸਤਰ ਦੇ ਲੈਕਚਰਾਰ ਦਾ ਇੱਕ ਰੋਜ਼ਾ ਸੈਮੀਨਾਰ ਆਯੋਜਿਤ।
ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਦਿੱਤੀ ਗਈ ਜਾਣਕਾਰੀ।
ਪਠਾਨਕੋਟ, 27 ਅਗਸਤ ( ਬਲਕਾਰ ਅਤਰੀ) ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸੱਕਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਅਧਿਆਪਕਾਂ ਦੇ ਲਗਾਏ ਜਾ ਰਹੇ ਸਿੱਖਲਾਈ ਪ੍ਰੋਗਰਾਮਾਂ ਦੀ ਲੜੀ ਵਿੱਚ ਰਾਜਨੀਤੀ ਸ਼ਾਸਤਰ ਵਿਸ਼ੇ ਦੇ ਲੈਕਚਰਾਰ ਦਾ ਇੱਕ ਰੋਜ਼ਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਦੇਖਰੇਖ ਹੇਠ ਲਗਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਡਾਇਟ ਪਠਾਨਕੋਟ ਦੀ ਪ੍ਰਿੰਸੀਪਲ ਮੋਨਿਕਾ ਵਿਜਾਨ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਿਧਾਰਥ ਚੰਦਰ ਵੱਲੋਂ ਆਪਣੇ ਪ੍ਰੇਰਕ ਭਾਸ਼ਣ ਦੁਆਰਾ ਕੀਤੀ ਗਈ। ਸੈਮੀਨਾਰ ਵਿੱਚ ਰਾਜਨੀਤੀ ਸ਼ਾਸਤਰ ਦੇ ਸਟੇਟ ਰਿਸੋਰਸ ਪਰਸਨ ਡਾ. ਮਦਨ ਲਾਲ ਨੇ ਉਚੇਚੇ ਤੌਰ ਤੇ ਸ਼ਾਮਿਲ ਹੋ ਕੇ ਅਧਿਆਪਕਾਂ ਨੂੰ ਰਾਜਨੀਤੀ ਸ਼ਾਸਤਰ ਵਿਸ਼ੇ ਨੂੰ ਰੋਚਕ ਤਰੀਕੇ ਨਾਲ ਪੜਾਉਣ ਲਈ ਨੁਕਤੇ ਸਾਂਝੇ ਕੀਤੇ ਅਤੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੱਤੀ।
ਸੈਮੀਨਾਰ ਦਾ ਸੰਚਾਲਨ ਜ਼ਿਲ੍ਹਾ ਇੰਚਾਰਜ ਰਾਜਨੀਤੀ ਸ਼ਾਸਤਰ ਵਿਨੋਦ ਕੁਮਾਰ, ਡੀਆਰਪੀ ਗਿਰਧਾਰੀ ਲਾਲ, ਮੁਕੇਸ਼ ਸਿੰਘ, ਸੰਦੀਪ ਭੱਲਾ ਅਤੇ ਡਾ.ਰਾਜਕੁਮਾਰ ਨੇ ਕੀਤਾ।
ਸੈਮੀਨਾਰ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਸੈਮੀਨਾਰਾਂ ਦਾ ਮੁੱਖ ਉਦੇਸ਼ ਜਿਥੇ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ, ਉਥੇ ਵਿਸ਼ੇ ਦੀ ਰੌਚਕ ਪੜ੍ਹਨ ਪੜ੍ਹਾਉਣ ਦੀ ਤਕਨੀਕ ਨੂੰ ਵਿਕਸਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ, ਪ੍ਰਸ਼ਨ ਪੱਤਰ ਦੇ ਨਮੂਨੇ, ਪ੍ਰੋਜੈਕਟ ਵਰਕ, ਵਿਸ਼ੇ ਨੂੰ ਰੋਚਕ ਤਰੀਕੇ ਨਾਲ ਪੜ੍ਹਾਉਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਆਦਿ ਮਹੱਤਵਪੂਰਨ ਨੁਕਤਿਆਂ ਸਬੰਧੀ ਸਿੱਖਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਨੂੰ ਆਯੋਜਿਤ ਕਰਵਾਉਣ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਸਮੂਚੀ ਟੀਮ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।
ਇਸ ਮੌਕੇ ਤੇ ਕਮਲੇਸ਼ ਕੁਮਾਰੀ, ਵਨੀਤਾ ਗੁਪਤਾ, ਨਿਰਮਲ, ਸੁਦੇਸ਼ ਕੁਮਾਰੀ, ਧਮਨ ਗਈ, ਨੀਰਾ ਗੁਪਤਾ, ਅਜੇ ਕੁਮਾਰ, ਸੰਜੀਵ ਕੁਮਾਰ, ਰਾਜਨ, ਜਗੀਰ ਸਿੰਘ, ਪ੍ਰੇਮ ਕੁਮਾਰ, ਗਗਨਦੀਪ, ਕਮਲਜੀਤ ਸਿੰਘ, ਮਨਜੀਤ ਸਿੰਘ, ਕਮਲ ਮੋਹਨੀ, ਨੀਨਾ, ਹਰਜੀਤ ਕੌਰ ਬਾਜਵਾ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
ਸੈਮੀਨਾਰ ਵਿੱਚ ਭਾਗ ਲੈਣ ਵਾਲੇ ਲੈਕਚਰਾਰ |