ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਾਂਘਾ ਕੀਤਾ ਬੰਦ, ਸੁਰੱਖਿਆ ਅਮਲੇ ਨੇ ਡੀਪੀਆਈ ਨੂੰ ਵਾਪਸ ਮੋੜਿਆ

 ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਾਂਘਾ ਕੀਤਾ ਬੰਦ, ਸੁਰੱਖਿਆ ਅਮਲੇ ਨੇ ਡੀਪੀਆਈ ਨੂੰ ਵਾਪਸ ਮੋੜਿਆ

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਘਿਰਾਓ ਕਰਨਗੇ ਕੱਚੇ ਅਧਿਆਪਕ

ਕੱਚੇ ਅਧਿਆਪਕਾਂ ਦੀ ਲਾਮਬੰਦੀ ਸ਼ੁਰੂ, ਡਿਊਟੀਆਂ ਸੌਂਪਣ ਲਈ ਤਾਲਮੇਲ ਕਮੇਟੀ ਦਾ ਗਠਨ 



 ਮੁਹਾਲੀ, 9 ਅਗਸਤ:

ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਸੋਮਵਾਰ ਨੂੰ 55ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇੱਕ ਪਾਸੇ ਜਿੱਥੇ ਹੁਕਮਰਾਨਾਂ ਦੇ ਝੂਠੇ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਨਾਲ ਫੈਸਲਾਕੁਨ ਲੜਾਈ ਲੜਨ ਦਾ ਮਨ ਬਣਾ ਲਿਆ ਹੈ। ਉੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੱਚੇ ਅਧਿਆਪਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਿੱਖਿਆ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਲਈ ਆਪਣੇ ਬੂਹੇ ਭੇੜ ਲਏ ਹਨ।

ਕੱਚੇ ਅਧਿਆਪਕਾਂ ਨੇ ਪਿਛਲੇ ਦਿਨੀਂ ਲਗਾਤਾਰ ਦੋ ਦਿਨ ਸਿੱਖਿਆ ਬੋਰਡ ਦੇ ਗੇਟਾਂ ਦੀ ਘੇਰਾਬੰਦੀ ਕਰਕੇ ਕਿਸੇ ਚੇਅਰਮੈਨ ਸਮੇਤ ਕਿਸੇ ਵੀ ਅਧਿਕਾਰੀ ਅਤੇ ਮੁਲਾਜ਼ਮ ਨੂੰ ਦਫ਼ਤਰ ਨਹੀਂ ਜਾਣ ਦਿੱਤਾ ਸੀ। ਜਿਸ ਕਾਰਨ ਬੋਰਡ ਮੈਨੇਜਮੈਂਟ ਨੇ ਪੱਕੇ ਬੈਰੀਕੇਟ ਅਤੇ ਲੋਹੇ ਦੇ ਉੱਚੇ ਐਂਗਲ ਲਗਾ ਕੇ ਸਿੱਖਿਆ ਬੋਰਡ ਦੇ ਦਫ਼ਤਰ ਵਿਚਲਾ ਲਾਂਘਾ ਬੰਦ ਕਰ ਦਿੱਤਾ ਹੈ। ਅੱਜ ਡੀਪੀਆਈ ਨੇ ਬੋਰਡ ਵਾਲੇ ਪਾਸਿਓਂ ਦਫ਼ਤਰ ਜਾਣ ਦੀ ਕੋਸ਼ਿਸ਼ ਕੀਤੀ ਲੇਕਿਨ ਬੋਰਡ ਦੇ ਸੁਰੱਖਿਆ ਅਮਲੇ ਨੇ ਉਨ੍ਹਾਂ ਲਈ ਗੇਟ ਨਹੀਂ ਖੋਲ੍ਹਿਆ। ਜਿਸ ਦੇ ਚੱਲਦਿਆਂ ਅਧਿਕਾਰੀ ਨੂੰ ਸਿੱਖਿਆ ਭਵਨ ਦੇ ਗੇਟ ਰਾਹੀਂ ਹੀ ਦਫ਼ਤਰ ਜਾਣਾ ਪਿਆ। ਇੱਥੇ ਕੱਚੇ ਅਧਿਆਪਕ ਇਕ ਪਾਸੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਜਿਸ ਕਾਰਨ ਅਧਿਕਾਰੀ ਅਤੇ ਦਫ਼ਤਰੀ ਸਟਾਫ਼ ਬੋਰਡ ਦੇ ਅੰਦਰੋਂ ਅੰਦਰੀ ਦਫ਼ਤਰ ਚਲਾ ਜਾਂਦਾ ਸੀ ਪਰ ਹੁਣ ਬੋਰਡ ਨੇ ਇਹ ਲਾਂਘਾ ਬੰਦ ਕਰ ਦਿੱਤਾ ਹੈ ਤਾਂ ਜੋ ਬੋਰਡ ਦਾ ਦਫ਼ਤਰੀ ਕੰਮ ਪ੍ਰਭਾਵਿਤ ਨਾ ਹੋ ਸਕੇ।

ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ ਸਿਧਾਣਾ ਤੇ ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਨੇ ਐਲਾਨ ਕੀਤਾ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁਹਾਲੀ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਸਮੇਤ ਜਿੱਥੇ ਜਿੱਥੇ ਕੈਬਨਿਟ ਮੰਤਰੀ ਝੰਡਾ ਲਹਿਰਾਉਣ ਪਹੁੰਚਣਗੇ, ਉੱਥੇ ਕੱਚੇ ਅਧਿਆਪਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਕੱਚੇ ਅਧਿਆਪਕਾਂ ਦੀ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ ਅਤੇ ਵਿਰੋਧ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਡਿਊਟੀਆਂ ਸੌਂਪੀਆਂ ਜਾ ਰਹੀਆਂ ਹਨ। ਇਸ ਸਬੰਧੀ ਤਾਲਮੇਲ ਕਮੇਟੀ ਕਾਇਮ ਕੀਤੀ ਗਈ ਹੈ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ, ਸਗੋਂ ਝੂਠੇ ਲਾਰੇ ਲਗਾ ਕੇ ਡੰਗ ਟਪਾਇਆ ਜਾ ਰਿਹਾ ਹੈ। ਇਹੀ ਨਹੀਂ ਉੱਚ ਅਧਿਕਾਰੀ ਵੀ ਪਹਿਲੀਆਂ ਮੀਟਿੰਗਾਂ ਵਿੱਚ ਅਸਾਮੀਆਂ ਵਧਾਉਣ ਅਤੇ ਵਿਚਲਾ ਰਾਹ ਲੱਭਣ ਦੇ ਵਾਅਦੇ ਤੋਂ ਵੀ ਮੱੁਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਕੱਚੇ ਅਧਿਆਪਕ ਹੁਣ ਚੁੱਪ ਕਰਕੇ ਨਹੀਂ ਬੈਠਣਗੇ, ਸਗੋਂ ਆਪਣਾ ਸੰਘਰਸ਼ ਹੋਰ ਜ਼ਿਆਦਾ ਤਿੱਖਾ ਕਰਨਗੇ। ਉਨ੍ਹਾਂ ਹੁਕਮਰਾਨਾਂ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕੱਚੇ ਅਧਿਆਪਕਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ। ਉਨ੍ਹਾਂ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ, ਬਲਕਿ ਆਪਣੇ ਹੱਕਾਂ ਦੀ ਪੂਰਤੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਹੁਣ ਸੰਘਰਸ਼ ਅਤੇ ਸਰਕਾਰ ਨਾਲ ਗੱਲਬਾਤ\ਮੀਟਿੰਗ ਵੀ ਫੈਸਲਾਕੁਨ ਹੀ ਕੀਤੀ ਜਾਵੇਗੀ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends