ਪੰਜਾਬ ਮੰਤਰੀ ਮੰਡਲ ਨੇ PSCFC ਅਤੇ BAKFINCO ਕਰਜ਼ਦਾਰਾਂ ਲਈ 62.46 ਕਰੋੜ ਰੁਪਏ ਦੀ ਛੋਟ ਲਈ ਦਿੱਤੀ ਪ੍ਰਵਾਨਗੀ

 Punjab Cabinet approves Rs. 62.46 crore waiver for PSCFC and BAKFINCO loanees


14853 SC, Handicapped, BC, EWS & Minority category loanees to benefit



ਪੰਜਾਬ ਕੈਬਨਿਟ ਵੱਲੋਂ ਪੀ.ਐਸ.ਸੀ.ਐਫ.ਸੀ. ਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 62.46 ਕਰੋੜ ਰੁਪਏ ਦੀ ਕਰਜ਼ਾ ਰਾਹਤ ਨੂੰ ਮਨਜ਼ੂਰੀ

- ਐਸ.ਸੀ., ਦਿਵਿਆਂਗ ਬੀ.ਸੀ., ਆਰਥਿਕ ਤੌਰ ’ਤੇ ਕਮਜ਼ੋਰ ਤੇ ਘੱਟ ਗਿਣਤੀ ਵਰਗ ਦੇ 14853 ਕਰਜ਼ਦਾਰਾਂ ਨੂੰ ਮਿਲੇਗਾ ਲਾਭ

ਚੰਡੀਗੜ੍ਹ 26 ਅਗਸਤ 2021 - ਪੰਜਾਬ ਕੈਬਨਿਟ ਵੱਲੋਂ ਵੀਰਵਾਰ ਨੂੰ ਪੰਜਾਬ ਅਨੁਸੂਚਿਤ ਜਾਤੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਫ.ਸੀ.) ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿਨਕੋ) ਤੋਂ ਕਰਜ਼ਾ ਲੈਣ ਵਾਲੇ ਕਰਜ਼ਦਾਰਾਂ ਨੂੰ 50,000 ਰੁਪਏ ਪ੍ਰਤੀ ਕਰਜ਼ਾ ਰਾਹਤ ਦੇਣ ਨੂੰ ਮਨਜ਼ੂਰੀ ਦੇ ਦਿੱਤੀ।

ਇਕ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ਼ਰੀਬ ਵਰਗ ਪੱਖੀ ਇਸ ਪਹਿਲਕਦਮੀ ਨਾਲ ਅਨੁਸੂਚਿਤ ਜਾਤੀ, ਦਿਵਿਆਂਗ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਘੱਟ ਗਿਣਤੀਆਂ ਨਾਲ ਸਬੰਧਿਤ ਕਰਜ਼ਦਾਰਾਂ ਨੂੰ ਲਾਭ ਪਹੁੰਚੇਗਾ।
ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਫੈਸਲੇ ਅਤੇ ਹਾਲ ਹੀ ਦੌਰਾਨ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿੱਤੀ ਕਰਜ਼ਾ ਰਾਹਤ ਦੀ ਸ਼ਲਾਘਾ ਕੀਤੀ।

ਇਸ ਫੈਸਲੇ ਤਹਿਤ ਕੁੱਲ ਮਿਲਾ ਕੇ 62.46 ਕਰੋੜ ਰੁਪਏ ਰਕਮ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ ਜੋ ਕਿ 31 ਮਾਰਚ, 2021 ਤੱਕ ਦਿੱਤੇ ਗਏ ਕਰਜ਼ਿਆਂ ’ਤੇ ਲਾਗੂ ਹੋਵੇਗੀ ਅਤੇ ਮਾਫ ਕੀਤੀ ਗਈ ਕਰਜ਼ਾ ਰਕਮ 30 ਜੂਨ, 2021 ਨੂੰ ਨਿਰਧਾਰਿਤ ਕੀਤੀ ਜਾਵੇਗੀ। ਇਸ ਦੇ ਹਿਸਾਬ ਨਾਲ ਪੀ.ਐਸ.ਸੀ.ਐਫ.ਸੀ. ਦੇ ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਅਤੇ ਬੈਕਫਿਨਕੋ ਦੇ ਕਰਜ਼ਦਾਰਾਂ ਨੂੰ 20.98 ਕਰੋੜ ਰੁਪਏ ਦੀ ਕਰਜ਼ਾ ਰਾਹਤ ਮਿਲੇਗੀ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਕੁੱਲ ਮਿਲਾ ਕੇ 14853 ਕਰਜ਼ਦਾਰਾਂ (10151 ਕਰਜ਼ਦਾਰ ਪੀ.ਐਸ.ਸੀ.ਐਫ.ਸੀ. ਦੇ ਅਤੇ 4702 ਕਰਜ਼ਦਾਰ ਬੈਕਫਿਨਕੋ ਦੇ) ਨੂੰ ਲਾਭ ਮਿਲੇਗਾ।

ਮੁਆਫ ਕੀਤੀ ਰਕਮ ਦਾ ਭਾਰ ਸੂਬਾ ਸਰਕਾਰ ਸਹਿਣ ਕਰੇਗੀ ਅਤੇ ਇਹ ਰਕਮ ਦੋਵਾਂ ਕਾਰਪੋਰੇਸ਼ਨਾਂ ਨੂੰ ਗ੍ਰਾਂਟ ਇਨ ਏਡ ਵਜੋਂ ਜਾਰੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੀ.ਅਸ.ਸੀ.ਐਫ.ਸੀ. ਵੱਲੋਂ ਗ਼ਰੀਬ ਵਰਗ ਨਾਲ ਸਬੰਧਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਮਾਮੂਲੀ ਵਿਆਜ ’ਤੇ ਸਵੈ-ਰੋਜ਼ਗਾਰ ਬੈਕਫਿਨਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਗ਼ਰੀਬ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਲਈ ਮਾਮੂਲੀ ਵਿਆਜ਼ ’ਤੇ ਕਰਜ਼ੇ ਦਿੱਤੀ ਜਾਂਦੇ ਹਨ। ਪੀ.ਐਸ.ਸੀ.ਐਫ.ਸੀ. ਵੱਲੋਂ ਦਿੱਤੇ ਗਏ ਕਰਜ਼ਿਆਂ ਦੀ ਵਸੂਲੀ ਦਰ 77 ਫੀਸਦੀ ਜਦੋਂ ਕਿ ਬੈਕਫਿਨਕੋ ਵੱਲੋਂ ਦਿੱਤੀ ਕਰਜ਼ਿਆਂ ਦੀ ਵਸੂਲੀ ਦਰ 65 ਫੀਸਦੀ ਹੈ। ਭਰਪੂਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਕਈ ਕਾਰਨਾਂ ਜਿਵੇਂ ਕਿ ਵਪਾਰ ਵਿੱਚ ਘਾਟਾ, ਕਰਜ਼ਦਾਰ ਦੀ ਮੌਤ, ਕਰਜ਼ਦਾਰ ਜਾਂ ਉਸ ਦੇ ਕਿਸੇ ਹੋਰ ਪਰਿਵਾਰਿਕ ਮੈਂਬਰ ਨੂੰ ਘਾਤਕ ਬੀਮਾਰੀ ਜਾਂ ਕੁਦਰਤੀ ਕਰੋਪੀਆਂ ਕਰ ਕੇ ਵਸੂਲੀ ਦੀ ਦਰ ਵਿੱਚ ਸੁਧਾਰ ਨਹੀਂ ਹੋ ਸਕਿਆ। ਇਸ ਤੋਂ ਇਲਾਵਾ ਕੋਵਿਡ-19 ਕਰਕੇ ਵੀ ਕਰਜ਼ਦਾਰਾਂ ਦੀ ਆਮਦਨ ’ਤੇ ਅਸਰ ਪਿਆ

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends