ਕੋਟਪਾ, 2003 ਅਧੀਨ ਪਿਛਲੇ 8 ਮਹੀਨਿਆਂ ਦੌਰਾਨ ਉਲੰਘਣਾ ਕਰਨ ਵਾਲਿਆਂ ਵਿਰੁੱਧ 4671 ਚਲਾਨ ਕੀਤੇ ਜਾਰੀ

 ਕੋਟਪਾ, 2003 ਅਧੀਨ ਪਿਛਲੇ 8 ਮਹੀਨਿਆਂ ਦੌਰਾਨ ਉਲੰਘਣਾ ਕਰਨ ਵਾਲਿਆਂ ਵਿਰੁੱਧ 4671 ਚਲਾਨ ਕੀਤੇ ਜਾਰੀ


ਚੰਡੀਗੜ, 16 ਸਤੰਬਰ:


ਤੰਬਾਕੂ ਵਿਰੋਧੀ ਕਾਨੂੰਨਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਿਛਲੇ 8 ਮਹੀਨਿਆਂ ਦੌਰਾਨ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਐਕਟ, 2003 (ਕੋਟਪਾ, 2003) ਅਧੀਨ 4671 ਚਲਾਨ ਜਾਰੀ ਕੀਤੇ ਗਏ। ਇਹ ਪ੍ਰਗਟਾਵਾ ਅੱਜ ਇਥੇ ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਸੂਬਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।


ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਤੰਬਾਕੂ ਦੀ ਵਰਤੋਂ ਨੂੰ ਖ਼ਤਮ ਕਰਨ ਵਾਸਤੇ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸੂਬੇ ਭਰ ਵਿੱਚ ਤੰਬਾਕੂ ਦੇ ਨਾਲ-ਨਾਲ ਈ-ਸਿਗਰੇਟ, ਗੁਟਖਾ/ਪਾਨ ਮਸਾਲੇ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ। ਕੋਟਪਾ, 2003 (ਪੰਜਾਬ ਸੋਧ ਐਕਟ, 2018) ਵਿੱਚ ਸੋਧ ਉਪਰੰਤ ਸੂਬੇ ਵਿੱਚ ਹੁੱਕਾ ਬਾਰਾਂ ‘ਤੇ ਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨਾਂ ਕਿਹਾ ਕਿ ਤੰਬਾਕੂ ਵਿਰੋਧੀ ਕਾਨੂੰਨਾਂ ਦੇ ਲਾਗੂ ਕਰਨ ਅਤੇ ਇਸ ਦੀ ਵਰਤੋਂ ਨੂੰ ਠੱਲ ਪਾਉਣ ਲਈ ਹੋਰਨਾਂ ਭਾਈਵਾਲ ਵਿਭਾਗਾਂ ਦੀ ਸ਼ਮੂਲੀਅਤ ਬਹੁਤ ਮਹੱਤਵਪੂਰਨ ਹੈ। ਉਨਾਂ ਸਾਰੇ ਭਾਈਵਾਲ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਤੰਬਾਕੂ ਰੋਕੂ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਉਨਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ।


ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਦੇ ਸਟੇਟ ਪ੍ਰੋਗਰਾਮ ਅਫ਼ਸਰ ਡਾ: ਸੰਦੀਪ ਸਿੰਘ ਗਿੱਲ ਨੇ ਕਿਹਾ ਕਿ ਸਿਹਤ ਵਿਭਾਗ ਪੂਰੇ ਜੋਸ਼ ਨਾਲ ਪੰਜਾਬ ਵਿੱਚ ਤੰਬਾਕੂ ਦੀ ਖਪਤ ਨੂੰ ਰੋਕਣ ਦੇ ਏਜੰਡੇ ‘ਤੇ ਕੰਮ ਕਰ ਰਿਹਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ, ਸਾਰੇ ਖੇਤਰਾਂ ਵਿੱਚ ‘ਤੰਬਾਕੂ ਮੁਕਤੀ ਕੇਂਦਰਾਂ‘ ਦੀ ਸਥਾਪਨਾ ਕੀਤੀ ਗਈ ਹੈ। ਇਸ ਦੇ ਨਾਲ ਹੀ ਇਨਾਂ ਕੇਂਦਰਾਂ ਵਿੱਚ ਤੰਬਾਕੂ ਛੱਡਣ ਦੇ ਚਾਹਵਾਨ ਮਰੀਜ਼ਾਂ ਨੂੰ ਮੁਫ਼ਤ ਕਾਊਂਸਲਿੰਗ ਅਤੇ ਬੁਪ੍ਰੋਪੀਅਨ, ਨਿਕੋਟਿਨ ਗਮ ਅਤੇ ਪੈਚਿਸ ਵਰਗੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨਾਂ ਕੇਂਦਰਾਂ (ਅਪ੍ਰੈਲ - ਅਗਸਤ 2021) ਵਿੱਚ ਕੁੱਲ 6145 ਤੰਬਾਕੂ ਉਪਭੋਗਤਾਵਾਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ। ਉਨਾਂ ਕਿਹਾ ਕਿ ਸੂਬਾ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਲਈ ਤੰਬਾਕੂ ਵਿਕਰੇਤਾਵਾਂ ਨੂੰ ਲਾਇਸੈਂਸ ਦੇਣ ‘ਤੇ ਵੀ ਕੰਮ ਕਰ ਰਿਹਾ ਹੈ।


ਇਸ ਮੀਟਿੰਗ ਵਿੱਚ ਗ੍ਰਹਿ ਵਿਭਾਗ, ਵਿੱਤ, ਟਰਾਂਸਪੋਰਟ, ਸਕੂਲ ਸਿੱਖਿਆ, ਸਥਾਨਕ ਸਰਕਾਰਾਂ, ਕਿਰਤ, ਪੇਂਡੂ ਵਿਕਾਸ, ਖੁਰਾਕ/ਡਰੱਗ ਪ੍ਰਸ਼ਾਸਨ, ਕਾਨੂੰਨ ਵਿਭਾਗ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਪ੍ਰਤੀਨਿਧ ਸ਼ਾਮਲ ਹੋਏ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends