ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਟਰਾਂਸਫਰ ਸਰਟੀਫਿਕੇਟ ਜ਼ਰੂਰੀ , ਨਿਜੀ ਸਕੂਲ ਨੇ ਸਰਟੀਫਿਕੇਟ ਲਈ ਮੰਗੇ 65000 ਰੁਪਏ





ਪੰਜਾਬ ਦੇ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲ ਛੱਡ ਕੇ ਨੌਵੀਂ ਤੋਂ ਬਾਰਵੀਂ ਜਮਾਤ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਤੋਂ ਸਕੂਲ ਟਰਾਂਸਫਰ ਸਰਟੀਫਿਕੇਟ ਮੰਗਣੇ ਸ਼ੁਰੂ ਕਰ ਦਿੱਤੇ ਹਨ, ਪਰ ਨਿੱਜੀ ਸਕੂਲਾਂ ਵਾਲੇ ਇਹ ਸਰਟੀਫਿਕੇਟ ਜਾਰੀ ਕਰਨ ਲਈ ਕਰੋਨਾ ਦੌਰ ਦੇ ਬਕਾਇਆ ਪੈਸੇ ਤੇ ਹੋਰ ਢੰਡ ਮੰਗ ਰਹੇ ਹਨ।



 ਫੰਡ ਨਾ ਦੇਣ ਤੇ ਨਿੱਜੀ ਸਕੂਲ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਜਾਰੀ ਕਰਨ ਤੋਂ ਨਾਂਹ ਕਰ ਰਹੇ ਹਨ, ਜਿਸ ਕਾਰਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਖੱਜਲ-ਖੁਆਰੀ ਵਧ ਗਈ ਹੈ। ਇਹ ਸਰਟੀਫਿਕੇਟ ਪੰਜਾਬ ਸਕੂਲ ਬੋਰਡ ਤੋਂ ਇਲਾਵਾ ਹੋਰਨਾਂ ਬੋਰਡਾਂ ਦੇ ਵਿਦਿਆਰਥੀਆਂ ਨੂੰ 31 ਅਗਸਤ ਤੋਂ ਪਹਿਲਾਂ ਜਮਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕਰੋਨਾ ਦੌਰ ਵਿੱਚ ਪ੍ਰਾਈਵੇਟ ਸਕੂਲਾਂ ਨੇ ਸਕੂਲ ਬੰਦ ਹੋਣ ਦੇ ਬਾਵਜੂਦ ਵਿਦਿਆਰਥੀਆਂ ਦੇ ਮਾਪਿਆਂ ਤੇ ਫੀਸਾਂ ਤੇ ਫੰਡ ਜਮਾਂ ਕਰਨ ਲਈ ਦਬਾਅ ਬਣਾਇਆ ਹੈ, ਜਿਸ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਏ ਹਨ।




ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਆਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ ਸਾਲ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲ ਵਿੱਚ ਦਾਖਲਾ ਲਿਆ ਸੀ, ਉਸ ਵੇਲੇ ਸਰਕਾਰੀ ਸਕੂਲ ਨੇ ਕੋਈ ਕਾਗਜ਼ ਨਹੀਂ ਮੰਗੇ ਸਨ, ਹੁਣ ਅਧਿਆਪਕਾਂ ਨੇ ਪਿਛਲੇ ਪ੍ਰਾਈਵੇਟ ਸਕੂਲ ਤੋਂ ਟਰਾਂਸਫਰ ਸਰਟੀਫਿਕੇਟ ਲਿਆਉਣ ਲਈ ਕਿਹਾ ਹੈ।

 ਉਹ ਜਦੋਂ ਆਪਣੇ ਪੁਰਾਣੇ ਸਕੂਲ ਗਿਆ ਤਾਂ ਸਕੂਲ ਮੈਨੇਜਮੈਂਟ ਨੇ 65 ਹਜ਼ਾਰ ਰੁਪਏ ਹੋਰ ਮੰਗੇ ਤੇ ਪੈਸੇ ਨਾ ਦੇਣ ਤੇ ਸਰਟੀਫਿਕੇਟ ਜਾਰੀ ਕਰਨ ਤੋਂ ਨਾਂਹ ਕਰ ਦਿੱਤੀ। ਇਸ ਤੋਂ ਇਲਾਵਾ ਅੰਮ੍ਰਿਤਸਰ, ਸੰਗਰੂਰ, ਰੂਪਨਗਰ, ਨੂਰਪੁਰ ਬੇਦੀ, ਸੰਗਰੂਰ, ਜ਼ੀਰਕਪੁਰ ਤੇ ਖਰੜ ਦੇ ਕਈ ਸਕੂਲਾਂ ਵੱਲੋਂ ਵੀ ਸਰਟੀਫਿਕੇਟ ਜਾਰੀ ਕਰਨ ਲਈ ਪੈਸੇ ਮੰਗੇ ਜਾ ਰਹੇ ਹਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends