ਸੂਬੇ ਭਰ ਵਿਚ 7ਵੇਂ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸ਼ੁਰੂਆਤ 9 ਸਤੰਬਰ,2021 ਤੋਂ: ਜ਼ਿਲ੍ਹਾ ਮੈਜਿਸਟਰੇਟ

 



ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 7ਵੇਂ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸ਼ੁਰੂਆਤ 9 ਸਤੰਬਰ,2021 ਤੋਂ ਕੀਤੀ ਜਾ ਰਹੀ ਹੈ।ਇਸ ਦੇ ਤਹਿਤ ਰੂਪਨਗਰ ਜ਼ਿਲ੍ਹੇ ਵਿਚ ਤਿੰਨ ਮੇਲੇ ਲਾਏ ਜਾਣਗੇ, ਪਹਿਲਾ ਮੇਲਾ 10 ਸਤੰਬਰ ਨੂੰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ਼, ਬੇਲਾ, ਦੂਜਾ 14 ਸਤੰਬਰ ਨੂੰ ਸਰਕਾਰੀ ਸ਼ਿਵਾਲਿਕ ਕਾਲਜ਼, ਨਯਾ ਨੰਗਲ ਅਤੇ ਤੀਜਾ 16 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਰੂਪਨਗਰ ਵਿਖੇ ਲਾਇਆ ਜਾਵੇਗਾ।



ਇਨਾਂ ਮੇਲਿਆਂ ਦੌਰਾਨ ਜ਼ਿਲ੍ਹੇ ਭਰ ਵਿਚ 75 ਤੋਂ ਵੱਧ ਕੰਪਨੀਆਂ ਨੌਜ਼ਵਾਨਾਂ ਦੀ ਰੋਜ਼ਗਾਰ ਲਈ ਚੋਣ ਕਰਨਗੀਆਂ।ਤਿੰਨੋ ਥਾਵਾਂ `ਤੇ ਲੱਗਣ ਵਾਲੇ ਰੋਜ਼ਗਾਰ ਮੇਲੇ ਸਵੇਰੇ 10.00 ਵਜੇ ਸ਼ੁਰੂ ਹੋਣਗੇ ਅਤੇ ਸ਼ਾਮ 3.00 ਵਜੇ ਤੱਕ ਚੱਲਣਗੇ।

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends