ਮੋਹਾਲੀ 26 ਸਤੰਬਰ :
ਕੱਲ 27 ਸਤੰਬਰ, ਨੂੰ ਕਿਸਾਨ ਅੰਦੋਲਨ ਦੀਆਂ 32 ਜਥੇਬੰਦੀਆਂ ਵਲੋਂ ਪੂਰੇ ਭਾਰਤ ਵਿੱਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਇਸ ਭਾਰਤ ਬੰਦ ਦਾ ਅਸਰ ਵੈਸੇ ਤਾਂ ਪੂਰੇ ਭਾਰਤ ਦੇ ਵਿੱਚ ਹੀ ਦੇਖਣ ਨੂੰ ਮਿਲੇਗਾ ਲੇਕਿਨ ਪੰਜਾਬ, ਹਰਿਆਣਾ ਤੇ ਗੁਆਂਢੀ ਰਾਜਾਂ ਤੇ ਭਾਰਤ ਬੰਦ ਦਾ ਬਹੁਤ ਜ਼ਿਆਦਾ ਅਸਰ ਦੇਖਣ ਨੂੰ ਮਿਲੇਗਾ।
Also read: 6th pay commission new updates read here
ਘਰ ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ
ਕਿਸਾਨ ਅੰਦੋਲਨ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਿਸਾਨੀ ਕਾਨੂੰਨਾ ਨੂੰ ਰੱਦ ਕਰਨ ਬਾਰੇ ਫ਼ੈਸਲਾ ਨਹੀਂ ਕੀਤਾ ਗਿਆ ਹੈ ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ।
27 ਸਤੰਬਰ ਨੂੰ ਸਕੂਲ ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਖੁੱਲ੍ਹੇ ਰਹਿਣ ਬਾਰੇ ਸਰਕਾਰ ਵੱਲੋਂ ਕੋਈ ਵੀ ਹਦਾਇਤਾਂ ਜਾਰੀ ਨਹੀਂ ਕੀਤੀਆਂ ਹਨ। ਗੌਰਤਲਬ ਹੈ ਭਾਰਤ ਬੰਦ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਨਹੀਂ ਬਲਕਿ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਗਿਆ ਹੈ। ਇਸ ਲਈ ਕੋਈ ਵੀ ਸਰਕਾਰੀ ਅਦਾਰਾ ਬੰਦ ਨਹੀਂ ਹੋਵੇਗਾ ਅਤੇ ਸਾਰੇ ਸਰਕਾਰੀ ਅਦਾਰੇ ਖੁੱਲੇ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੇ ਫੈਸਲੇ , ਪੜ੍ਹੋ ਇਥੇ
ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਅਪਡੇਟ ਇਥੇ
ਚੰਨੀ ਕੈਬਨਿਟ ਦੇ ਮੰਤਰੀਆਂ ਦੀ ਅੰਤਿਮ ਸੂਚੀ, 15 ਵੱਡੇ ਨਾਂ ਪੜ੍ਹੋ ਜੋ ਮੰਤਰੀ ਬਣੇ
ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ ਨੂੰ ਆਉਣ - ਜਾਉਣ ਲਈ ਪ੍ਰੇਸ਼ਾਨੀ ਜ਼ਰੂਰ ਹੋਵੇਗੀ ਕਿਉਂਕਿ ਕਿਸਾਨ ਜਥੇਬੰਦੀਆਂ ਵੱਲੋਂ ਇਸ ਬੰਦ ਦਾ ਆਯੋਜਨ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ ਨੂੰ 4 ਵਜੇ ਤੱਕ ਕੀਤਾ ਗਿਆ ਹੈ। ਜਿੱਥੇ ਕਿਸਾਨ ਜਥੇਬੰਦੀਆਂ ਦੀ ਗੱਲ ਹੈ ਜਥੇਬੰਦੀਆਂ ਵੱਲੋਂ ਸਾਰੇ ਕਮਰਸ਼ੀਅਲ ਅਦਾਰਾ ਅਤੇ ਹੋਰ ਸਰਕਾਰੀ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ।
ਕਈ ਜ਼ਿਲਾ ਮੈਜਿਸਟ੍ਰੇਟ ਵੱਲੋਂ 27 ਸਤੰਬਰ ਨੂੰ ਕਿਸਾਨਾਂ ਦੇ ਬੰਦ ਦੇ ਸੱਦੇ ਨੂੰ ਦੇਖਦੇ ਹੋਏ ਧਾਰਾ 144 ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ
BIG BREAKING : ਪੰਜਾਬ ਸਰਕਾਰ ਵੱਲੋਂ 27 ਸਤੰਬਰ ਨੂੰ ਧਾਰਾ 144 ਲਗਾਉਣ ਦੇ ਹੁਕਮ ਜਾਰੀ
ਆਪਣੇ ਪਾਠਕਾਂ ਨੂੰ ਦੱਸਣਾ ਚਾਹੁੰਦੇ ਹਾਂ ਜੇਕਰ ਸਕੂਲਾਂ ਨੂੰ ਜਾਂ ਹੋਰ ਸਰਕਾਰੀ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਉਹ ਇਸ ਵੈਬ ਸਾਈਟ ਤੇ ਜਲਦੀ ਹੀ ਅਪਡੇਟ ਕੀਤੇ ਜਾਣਗੇ।