BREAKING NEWS: ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ
ਮੁਹਾਲੀ 8 ਸਤੰਬਰ:
ਘਰ ਘਰ ਰੋਜ਼ਗਾਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ
ਪੰਜਾਬ ਸਰਕਾਰ ਵੱਲੋਂ ਪ੍ਰੀ ਪ੍ਰਾਇਮਰੀ ਅਧਿਆਪਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਕਤਰ ਕੀਤੀ ਜਾਣਕਾਰੀ ਅਨੁਸਾਰ ਅਧਿਆਪਕ ਜਥੇਬੰਦੀਆਂ ਵੱਲੋਂ ਆਪਣੇ ਕਾਡਰ ਦੇ ਅਧਿਆਪਕਾਂ ਨੂੰ ਮੁਹਾਲੀ ਬੁਲਾਇਆ ਹੈ ਤਾਂ ਜੋ ਸੰਘਰਸ਼ ਕਰ ਰਹੇ ਅਧਿਆਪਕਾਂ ਜਿਹੜੇ ਕਿ ਸਿੱਖਿਆ ਬੋਰਡ ਦੇ ਦਫਤਰ ਉਪਰ ਧਰਨਾ ਲਗਾ ਕੇ ਬੈਠੇ ਹਨ, ਉਨ੍ਹਾਂ ਨੂੰ ਮਾਣ ਨਾਲ ਧਰਨੇ ਤੋਂ ਹੇਠਾਂ ਲਿਆਂਦਾ ਜਾਵੇਗਾ।
ਇਸ ਨੋਟੀਫਿਕੇਸ਼ਨ ਦੇ ਜਾਰੀ ਹੋਣ ਤੋਂ ਬਾਅਦ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ।
ਗੌਰਤਲਬ ਹੈ ਪੰਜਾਬ ਸਰਕਾਰ ਦੇ ਇਹ ਅਧਿਆਪਕ ਲੰਬੇ ਸਮੇਂ ਤੋਂ ਆਪਣੀ ਨੌਕਰੀਆਂ ਨੂੰ ਪੱਕੀਆਂ ਕਰਨ ਲਈ ਸੰਘਰਸ਼ ਕਰ ਰਹੇ ਸਨ।