ਚੰਡੀਗੜ੍ਹ
ਅੱਜ ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਅਹਿਮ ਮੀਟਿੰਗ ਸਟੇਟ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸੱਗੂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਜ਼ਿਲ੍ਹਾ ਕਮੇਟੀ ਮੈਂਬਰ ਅਤੇ ਬਲਾਕ ਪ੍ਰਧਾਨਾਂ ਨੇ ਭਾਗ ਲਿਆ। ਇਸ ਮੀਟਿੰਗ ਵਿਚ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ 7,000 ਕੰਪਿਊਟਰ ਅਧਿਆਪਕਾਂ ਨੂੰ ਪੇਅ ਪ੍ਰੋਟੈਕਟ ਕਰਕੇ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦੀ ਮੰਗ ਅਤੇ ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜਥੇਬੰਦੀ ਦੀਆਂ ਸਰਕਾਰ ਨਾਲ ਹੋਈਆਂ ਪੈਨਲ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਸੀ ਕਿ ਕੰਪਿਊਟਰ ਅਧਿਆਪਕਾਂ ਤੇ ਪੰਜਾਬ ਸਿਵਲ ਸਰਵਿਸ ਰੂਲ ਉਨ੍ਹਾਂ ਦੇ ਨਿਯੁਕਤੀ ਪੱਤਰਾਂ ਵਿੱਚ ਦਰਜ ਸ਼ਰਤਾਂ ਅਨੁਸਾਰ ਇੰਨ-ਬਿੰਨ ਲਾਗੂ ਕੀਤੇ ਜਾਣਗੇ, ਆਈ ਆਰ 2017 ਤੋਂ ਲਾਗੂ ਕੀਤੀ ਜਾਵੇਗੀ, ਸੀ ਪੀ ਐਫ ਕਟੋਤੀ ਸਮੂਹ ਕੰਪਿਊਟਰ ਅਧਿਆਪਕਾਂ ‘ਤੇ ਲਾਗੂ ਕੀਤੀ ਜਾਵੇਗੀ ਅਤੇ ਬਕਾਇਆ ਰਹਿੰਦੀਆਂ ਏ. ਸੀ. ਪੀ. 4 ਸਾਲਾ 9 ਸਾਲਾਂ ਲਾਈ ਜਾਵੇਗੀ।
Also read:
ਪੰਜਾਬ ਸਰਕਾਰ ਵੱਲੋੋਂ ਘਰ ਘਰ ਰੋਜ਼ਗਾਰ ਦੇਖੋ ਸਰਕਾਰੀ ਨੌਕਰੀਆਂ ਇਥੇ
ਵੱਡੀ ਖ਼ਬਰ: ਇਸ ਜ਼ਿਲੇ ਵਿੱਚ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ, ਪੜ੍ਹੋ
ਪੰਜਾਬ ਸਿਆਸਤ ਦੀ ਹਰ ਅਪਡੇਟ ਦੇਖੋ ਇਥੇ
ਜਿਸ ਸਬੰਧੀ ਇਕ ਫਾਈਲ ਸਿੱਖਿਆ ਵਿਭਾਗ ਦੇ ਸਿੱਖਿਆ ਸਕੱਤਰ ਵੱਲੋਂ ਸਿੱਖਿਆ ਮੰਤਰੀ ਦੇ ਹੁਕਮਾਂ ਨਾਲ ਤਿਆਰ ਕਰਕੇ ਵਿੱਤ ਵਿਭਾਗ ਨੂੰ ਪ੍ਰਵਾਨਗੀ ਲਈ ਭੇਜੀ ਗਈ ਹੈ ਪਰ ਕਾਫੀ ਦਿਨ ਬੀਤ ਜਾਣ ਦੇ ਬਾਵਜੂਦ ਵਿੱਤ ਵਿਭਾਗ ਵੱਲੋਂ ਉਸ ਫਾਈਲ ਨੂੰ ਪਾਸ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 24 ਸਤੰਬਰ ਨੂੰ ਨਵਜੋਤ ਸਿੰਘ ਸਿੱਧੂ ਪ੍ਰਧਾਨ ਕਾਂਗਰਸ ਪਾਰਟੀ ਨੂੰ ਚੰਡੀਗੜ੍ਹ ਵਿਖੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦਾ ਵਫਦ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮਾਸ ਡੈਪੂਟੇਸ਼ਨ ਦੇ ਤੌਰ ‘ਤੇ ਮਿਲੇਗਾ, ਜਿਸ ਵਿਚ ਹਰੇਕ ਜ਼ਿਲ੍ਹੇ ਦੇ ਮੈਂਬਰ ਸ਼ਾਮਲ ਹੋਣਗੇ ਅਤੇ ਜੇਕਰ ਸਰਕਾਰ ਵੱਲੋਂ ਕਈ ਸੁਚਾਰੂ ਹੱਲ ਨਾ ਕੱਢਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ 2 ਅਕਤੂਬਰ ਦਿਨ ਸ਼ਨੀਵਾਰ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।