ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ 9 ਵੇਂ ਦਿਨ ਵੀ ਜਾਰੀ ਹੈ ਅਤੇ ਠੇਕਾ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਇਸ ਦੇ ਨਾਲ ਹੀ ਅੱਜ ਹੜਤਾਲੀ ਕਰਮਚਾਰੀਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਠੇਕਾ ਮੁਲਾਜ਼ਮ ਕੈਪਟਨ ਅਮਰਿੰਦਰ ਸਿੰਘ ਤੋਂ ਪਹਿਲਾਂ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੀਟਿੰਗ ਕਰ ਸਕਦੇ ਹਨ।