ਝੋਨੇ ਦੀ ਖ਼ਰੀਦ ਸਬੰਧੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਖੇ ਸਥਾਪਿਤ
ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 01675 252002 ਹੋਵੇਗਾ
ਮਲੇਰਕੋਟਲਾ 27 ਸਤੰਬਰ
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ'ਚ ਝੋਨੇ ਦੀ ਖ਼ਰੀਦ 01 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ । ਖ਼ਰੀਦ ਕੇਂਦਰਾਂ 'ਚ ਆਪਣੀ ਫਸਲ ਲਿਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ਅਤੇ ਉਪ ਮੰਡਲ ਮੈਜਿਸਟਰੇਟ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ।
ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਨਿਰਵਿਘਨ ਝੋਨੇ ਦੀ ਖ਼ਰੀਦ ਪ੍ਰਤੀਕ੍ਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ 'ਚ 42 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ । ਇਨ੍ਹਾਂ ਵੱਖ ਵੱਖ ਖ਼ਰੀਦ ਕੇਂਦਰ ਤੇ 14 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01675 252002 ਹੋਵੇਗਾ ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਬ ਡਵੀਜ਼ਨ ਮਲੇਰਕੋਟਲਾ ਦਾ ਕੰਟਰੋਲ ਰੂਮ ਦਫ਼ਤਰ ਉਪ ਮੰਡਲ ਮੈਜਿਸਟਰੇਟ ਮਲੇਰਕੋਟਲਾ ਵਿਖੇ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਫ਼ੋਨ ਨੰਬਰ 01675 253025 ਹੋਵੇਗਾ । ਸਬ ਡਵੀਜ਼ਨ ਅਹਿਮਦਗੜ੍ਹ ਦਾ ਕੰਟਰੋਲ ਰੂਮ ਦਫ਼ਤਰ ਉਪ ਮੰਡਲ ਮੈਜਿਸਟਰੇਟ,ਅਹਿਮਦਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੈਲੀਫ਼ੋਨ ਨੂੰ. 01675 241111ਹੋਵੇਗਾ । ਇਸੇ ਤਰ੍ਹਾਂ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਮਰਗੜ੍ਹ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ।