NAS ਵਿੱਚ ਵਧੀਆ ਕਾਰਗੁਜ਼ਾਰੀ ਲਈ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ACR ਲਈ ਮਿਲਣਗੇ ਵਾਧੂ 25 ਅੰਕ

 

ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵਧੀਆ ਕਾਰਗੁਜ਼ਾਰੀ ਨੂੰ ਉਤਸ਼ਾਹਿਤ ਕਰਨ ਲਈ ਉਪਰਾਲਾ



ਐੱਸਏਐੱਸ ਨਗਰ 6 ਸਤੰਬਰ : ਕੇਂਦਰ ਸਰਕਾਰ ਵੱਲੋਂ ਕਰਵਾਏ ਜਾ ਰਹੇ “ਨੈਸ਼ਨਲ ਅਚੀਵਮੈਂਟ ਸਰਵੇ-2021 ਵਿੱਚ ਵਧੀਆ ਕਾਰਗੁਜ਼ਾਰੀ ਨੂੰ ਉਤਸ਼ਾਹਿਤ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ/ ਬਲਾਕਾਂ ਦੇ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਸਾਲਾਨਾ ਗੁਪਤ ਰਿਪੋਰਟਾਂ ਵਿੱਚ ਵਾਧੂ ਅੰਕ ਦੇਣ ਦੀ ਪਹਿਲਕਦਮੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵੱਲੋਂ 12 ਨਵੰਬਰ ਨੂੰ ਤੀਜੀ, ਪੰਜਵੀਂ, ਅੱਠਵੀਂ ਅਤੇ ਦਸਵੀਂ ਦਾ ਨੈਸ਼ਨਲ ਅਚੀਵਮੈਂਟ ਸਰਵੇ ਕਰਵਾਇਆ ਜਾਣਾ ਹੈ, ਜਿਸ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਦੇਸ਼ਾਂ ਦੇ ਨਾਲ-ਨਾਲ ਜ਼ਿਲ੍ਹਿਆਂ ਦੀ ਵੀ ਦਰਜਾਬੰਦੀ ਕੀਤੀ ਜਾਣੀ ਹੈ।



 ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਅਧਿਆਪਕਾਂ ਵੱਲੋਂ ਮੀਟਿੰਗਾਂ ਵਿੱਚ ਦਿੱਤੇ ਗਏ ਸੁਝਾਅ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਿਸ ਜ਼ਿਲ੍ਹੇ ਦੇ ਬਲਾਕਾਂ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਵਧੀਆ ਹੋਵੇਗੀ, ਉਸ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ), ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਡਾਈਟ ਪ੍ਰਿੰਸੀਪਲ, ਬਲਾਕ ਨੋਡਲ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਪ੍ਰਿੰਸੀਪਲਾਂ, ਹੱਡ ਮਾਸਟਰਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ, ਅਧਿਆਪਕਾਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮਾਂ ਦੀ ਸੈਸ਼ਨ 2021-22 ਦੀ ਸਾਲਾਨਾ ਗੁਪਤ ਰਿਪੋਰਟ ਵਿੱਚ 25 ਅੰਕ ਵੱਧ ਦਰਜ ਕੀਤੇ ਜਾਣਗੇ। 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends