ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਦੀ ਹਾਜ਼ਰੀ ਦਿਨ ਵਿੱਚ 2 ਬਾਰ ਚੈੱਕ ਕੀਤੀ ਜਾਵੇ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਲਾਜ਼ਮਾਂ ਲਈ ਹੁਕਮ ਜਾਰੀ ਕੀਤੇ ਹਨ

ਪੰਜਾਬ ਰਾਜ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦਾ ਸਵੇਰੇ ਸਹੀ 9.00 ਵਜੇ ਆਪਣੇ-ਆਪਣੇ ਦਫਤਰਾਂ ਵਿੱਚ ਹਾਜਰ ਹੋਣਾ ਯਕੀਨੀ ਬਣਾਉਣ ਅਤੇ ਸ਼ਾਮ ਨੂੰ ਦਫ਼ਤਰੀ ਸਮੇਂ ਤੱਕ ਦਫਤਰ ਵਿਖੇ ਹਾਜਰ ਹੋਣਾ ਯਕੀਨੀ ਬਣਾਉਣ ਲਈ ਸਮੂਹ ਪ੍ਰਬੰਧਕੀ ਸਕੱਤਰ/ਵਿਭਾਗਾਂ ਦੇ ਮੁਖੀ ਹਫਤੇ ਵਿੱਚ ਘੱਟੋ-ਘੱਟ 2 ਵਾਰ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ/ਅਫਸਰਾਂ ਦੀ ਹਾਜਰੀ ਅਚਨਚੇਤ ਚੈਕ ਕਰਨਗੇ ਅਤੇ ਇਸ ਦੇ ਨਾਲ-ਨਾਲ ਪ੍ਰਬੰਧਕੀ ਸਕੱਤਰ ਆਪਣੇ ਅਧੀਨ ਆਉਂਦੇ ਅਦਾਰਿਆਂ ਵਿੱਚ ਹੁੰਦੇ ਕੰਮ-ਕਾਜ/ਰਿਕਾਰਡ ਆਦਿ ਦਾ ਵੀ ਨਿਰੀਖਣ ਕਰਨਗੇ। 



ਪ੍ਰਬੰਧਕੀ ਸਕੱਤਰ ਆਪਣੇ ਅਧੀਨ ਆਉਦੇ ਡਾਇਰੈਕਟੋਰੇਟਾਂ, ਬੋਰਡਾਂ ਅਤੇ ਕਾਰਪੋਰੈਸ਼ਨਾਂ ਦੇ ਮੁਖੀਆਂ ਤੋਂ ਉਕਤ ਅਨੁਸਾਰ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ ਅਤੇ ਫੀਲਡ ਵਿੱਚ ਡਵੀਜਨਾਂ ਦੇ ਕਮਿਸ਼ਨਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਦਫ਼ਤਰਾਂ ਦੇ ਮੁਖੀਆਂ ਦੇ ਦਫ਼ਤਰੀ ਸਟਾਫ ਨੂੰ ਚੈੱਕ ਕਰਨ ਲਈ ਜ਼ਿੰਮੇਵਾਰ ਹੋਣਗੇ। ਰਾਜ ਪੱਧਰ ਤੇ ਸਰਕਾਰੀ ਦਫਤਰਾਂ ਵਿੱਚ ਸਮੇਂ-ਸਮੇਂ ਤੇ ਨਿਰੀਖਣਾਂ ਨੂੰ ਜਰੂਰੀ ਬਣਾਇਆ ਜਾਵੇ।

 ਦਫਤਰੀ ਕੰਮ-ਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਤੇ ਪਾਰਦਰਸ਼ਤਾ ਤਰੀਕੇ ਨਾਲ ਨਿਪਟਾਉਣ ਸਬੰਧੀ ਕਾਰਵਾਈ ਕੀਤੀ ਜਾਵੇ।

  




Featured post

PSEB CLASS 8 RESULT 2024 DIRECT LINK ACTIVE: ਵਿਦਿਆਰਥੀਆਂ ਲਈ ਨਤੀਜਾ ਦੇਖਣ ਲਈ ਲਿੰਕ ਐਕਟਿਵ

PSEB 8th Result 2024 : DIRECT LINK Punjab Board Class 8th result 2024 :  💥RESULT LINK PSEB 8TH CLASS 2024💥  Link for result active on 1 m...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends