ਚੰਡੀਗੜ੍ਹ, 27 ਸਤੰਬਰ 2021 - ਅੱਜ ਮੁੱਖ ਮੰਤਰੀ ਚਰਨਜੀਤ
ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਪਹਿਲੀ ਬੈਠਕ
ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ।
ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਪਹਿਲੀ ਕੈਬਨਿਟ ਮੀਟਿੰਗ ਦੇ ਸ਼ੁਰੂ ਹੁੰਦਿਆਂ ਹੀ ਕਿਹਾ ਕਿ ਉਹ "ਮੀਟਿੰਗ ਵਿੱਚ ਸਾਰੇ ਨਵੇਂ ਕੈਬਨਿਟ ਸਹਿਯੋਗੀਆਂ ਅਤੇ ਅਧਿਕਾਰੀਆਂ ਦਾ ਸਵਾਗਤ ਕਰਦਾ ਹੈ. ਸਾਰਿਆਂ ਨੂੰ ਬੇਨਤੀ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ ਅਤੇ ਹਰ ਪੰਜਾਬੀ ਲਈ ਖੁਸ਼ਹਾਲੀ ਅਤੇ ਖੁਸ਼ਹਾਲੀ ਪ੍ਰਾਪਤ ਕਰਨ ਲਈ ਇੱਕ ਰੋਡ ਮੈਪ ਤਿਆਰ ਕਰਨ ਦੀ ਜ਼ਰੂਰਤ ਹੈ."
- ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੇ ਫੈਸਲੇ , ਪੜ੍ਹੋ ਇਥੇ
- ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਅਪਡੇਟ ਇਥੇ
- ਚੰਨੀ ਕੈਬਨਿਟ ਦੇ ਮੰਤਰੀਆਂ ਦੀ ਅੰਤਿਮ ਸੂਚੀ, 15 ਵੱਡੇ ਨਾਂ ਪੜ੍ਹੋ ਜੋ ਮੰਤਰੀ ਬਣੇ
ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ
ਗਈ।
ਬਾਕੀ ਦੇ ਸਾਰੇ ਏਜੰਡੇ ਇਕ ਅਕਤੂਬਰ ਤੱਕ ਲਈ
ਮੁਲਤਵੀ ਕਰ ਦਿੱਤੇ ਗਏ ਹਨ। ਕੈਬਨਿਟ ਮੀਟਿੰਗ ਸਮਾਪਤ ਹੋਣ ਉਪਰੰਤ ਸਾਰੇ ਮੰਤਰੀ ਮੁੱਖ ਮੰਤਰੀ ਨਾਲ ਦੁਪਹਿਰ ਦੇ ਖਾਣੇ ਲਈ
ਚਲੇ ਗਏ।
ਪੰਜਾਬ ਵਜ਼ਾਰਤ ਦੀ ਬੈਠਕ : ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਬਾਦਲ ਹੀ ਰਹਿਣਗੇ ਪੰਜਾਬ ਦੇ ਵਿੱਤ ਮੰਤਰੀ ਬਾਕੀ ਮੰਤਰੀਆਂ ਦੇ ਵਿਭਾਗਾਂ ਸਬੰਧੀ ਅਧਿਕਾਰਕ ਐਲਾਨ ਹੋਣਾ ਬਾਕੀ ਹੈ।
ਹੁਣ ਅਗਲੀ ਕੈਬਨਿਟ ਮੀਟਿੰਗ 1 ਅਕਤੂਬਰ ਨੂੰ ਹੋਵੇਗੀ।