PUNJAB CABINET MEETING TODAY : 30000 ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਲਿਆਂਦਾ ਜਾਵੇਗਾ ਬਿੱਲ



ਪੰਜਾਬ ਮੰਤਰੀ ਮੰਡਲ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਹਰੀ ਝੰਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਹੁਣ ਅਗਲੀਆਂ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਦਿ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੁਅਲ ਐਂਪਲਾਈਜ਼ ਬਿੱਲ - 2020' ਨੂੰ ਭਲਕੇ ਕੈਬਨਿਟ ਵਿੱਚ ਲਿਆਂਦਾ ਜਾਵੇਗਾ। 



ਚੋਣਾਂ ਕਰਕੇ ਕੈਬਨਿਟ ਵੱਲੋਂ ਇਸ ਬਿੱਲ ਨੂੰ ਪ੍ਰਵਾਨਗੀ ਮਿਲਣ ਦੀ ਸੰਭਾਵਨਾ ਹੈ ਜਿਸ ਨੂੰ ਅੱਗੇ ਪੰਜਾਬ ਵਿਧਾਨ ਸਭਾ 'ਚ ਰੱਖਿਆ ਜਾਵੇਗਾ। 

ਟ੍ਰਿਬਿਊਨ ਨਿਊਜ਼   ਅਨੁਸਾਰ ਪੰਜਾਬ ਸਰਕਾਰ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੀ ਪਾਲਿਸੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਸਿਰਫ਼ ਠੇਕੇ ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੀ ਪੱਕਾ ਕਰਨ ਲਈ ਬਿੱਲ ਲਿਆਂਦਾ ਜਾ ਰਿਹਾ ਹੈ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਲੰਮੇ ਸਮੇਂ ਤੋਂ ਰੈਗੁਲਰ ਹੋਣ ਲਈ ਸੰਘਰਸ਼ ਵਿੱਢਿਆ ਹੋਇਆ ਹੈ। ਜਦੋਂ ਗੱਠਜੋੜ ਸਰਕਾਰ ਸੀ ਤਾਂ ਉਦੋਂ ਵੀ ਚੋਣਾਂ ਤੋਂ ਐਨ ਪਹਿਲਾਂ ਦਸੰਬਰ 2016 ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਿੱਲ ਲਿਆਂਦਾ ਗਿਆ ਸੀ। ਸੱਤਾ ਤਬਦੀਲੀ ਮਗਰੋਂ ਕੱਚੇ ਮੁਲਾਜ਼ਮਾਂ ਦੇ ਸਿਰ ਤੇ ਮੁੜ ਤਲਵਾਰ ਲਟਕ ਗਈ ਸੀ।


 ਕੈਪਟਨ ਸਰਕਾਰ ਵੱਲੋਂ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਜਨਵਰੀ 2019 ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰੜ੍ਹਮ ਮਹਿੰਦਰਾ ਦੀ ਅਗਵਾਈ ਵਿੱਚ ਕਮੇਟੀ ਬਣਾਈ ਗਈ ਸੀ ਪਰ ਗੱਲ ਫਿਰ ਵੀ ਤਣ ਪੱਤਣ ਨਹੀਂ ਲੱਗੀ ਸੀ। ਹੁਣ ਮੁੜ ਨਿਗਰਾਨ ਕਮੇਟੀ ਬਣਾਈ ਗਈ ਸੀ ਜਿਸ ਨੇ ਆਪਣੀ ਤਜਵੀਜ਼ ਵੱਖ-ਵੱਖ ਵਿਭਾਗਾਂ ਨੂੰ ਭੇਜ ਦਿੱਤੀ ਸੀ। 


ਜੋ ਤਜਵੀਜ਼ ਦਿੱਤੀ ਗਈ ਸੀ, ਉਸ ਅਨੁਸਾਰ 10 ਸਾਲ ਤੋਂ ਠੇਕੇ ਤੇ ਕੰਮ ਕਰਨ ਵਾਲਾ ਮੁਲਾਜ਼ਮ, ਪ੍ਰਵਾਨਿਤ ਅਸਾਮੀਆਂ ਤੇ ਕੰਮ ਕਰਨ ਵਾਲਾ ਮੁਲਾਜ਼ਮ ਅਤੇ ਖ਼ਾਲੀ ਹੋਈਆਂ ਅਸਾਮੀਆਂ ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ। ਜਦੋਂ ਪੰਜਾਬ ਸਰਕਾਰ ਨੇ ਵ 2018 ਵਿੱਚ ਠੇਕੇ ਤੇ ਕੰਮ ਕਰਦੇ ਅਧਿਆਪਕਾਂ ਦੀ ਤਨਖ਼ਾਹ ਘਟਾ ਕੇ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਸੀ ਤਾਂ ਉਦੋਂ ਬਾਕੀ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੇ ਵੀ ਇਸੇ ਤਰਜ਼ 'ਤੇ ਰੈਗੂਲਰ ਹੋਣ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਨੇ ਇਹ ਮਾਮਲਾ ਸ਼ੁਰੂ ਤੋਂ ਹੀ ਲਟਕਾਇਆ ਹੋਇਆ ਹੈ ਅਤੇ ਹੁਣ ਚੋਣਾਂ ਕਰਕੇ ਸਰਕਾਰ ਨੇ ਅੱਗੇ ਕਦਮ ਵਧਾਏ ਹਨ।

Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends