ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੁੱਜੇ ਹਜਾਰਾਂ ਮੁਲਾਜਮ ਤੇ ਪੈਨਸ਼ਨਰ ਚੰਡੀਗੜ੍ਹ ਵਿਖੇ ਹੱਲਾ ਬੋਲ ਰੈਲੀ , ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮ ਹੋਏ ਸਾ਼ਂਤ

 ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਵਿਸ਼ਾਲ ਰੋਸ ਰੈਲੀ


ਵਰਦੇ ਮੀੰਹ ਵਿੱਚ ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਪੁੱਜੇ ਹਜਾਰਾਂ ਮੁਲਾਜਮ ਤੇ ਪੈਨਸ਼ਨਰ


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 20 ਸਤੰਬਰ ਨੂੰ ਮੀਟਿੰਗ ਤੈਅ ਕਰਵਾਉਣ ਤੇ ਸ਼ਾਂਤ ਹੋਏ ਮੁਲਾਜ਼ਮ


ਦਲਜੀਤ ਕੌਰ ਭਵਾਨੀਗੜ੍ਹ


ਚੰਡੀਗੜ੍ਹ, 11 ਸਤੰਬਰ, 2021; ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ 'ਤੇ ਕੇੰਦਰੀ ਤਨਖਾਹ ਸਕੇਲਾਂ ਦੇ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ, ਪਰਖ਼ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕਰਵ‍ਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਪੰਜਾਬ ਦੇ ਕੋਨੇ-ਕੋਨੇ 'ਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਵੱਲੋਂ ਸੈਕਟਰ 39 ਦੀ ਅਨਾਜ ਮੰਡੀ ਵਿੱਚ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਤੋਂ ਬਾਅਦ ਸਾਂਝੇ ਫਰੰਟ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦੀ ਚੇਤਾਵਨੀ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਓ.ਐੱਸ.ਡੀ. ਸੰਦੀਪ ਬਰਾੜ ਮੁਲਾਜ਼ਮਾਂ ਦੀ ਰੈਲੀ ਵਿੱਚ ਪੁੱਜੇ ਅਤੇ 20 ਸਤੰਬਰ ਨੂੰ ਮੁੱਖ ਮੰਤਰੀ ਨਾਲ ਮੁਲਾਜ਼ਮ ਆਗੂਆਂ ਦੀ ਮੀਟਿੰਗ ਤੈਅ ਕਰਵਾਈ ਤਾਂ ਜਾ ਕੇ ਮੁਲਾਜ਼ਮ ਸ਼ਾਂਤ ਹੋਏ।



ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰਾਂ ਸਤੀਸ਼ ਰਾਣਾ, ਜਗਦੀਸ਼ ਚਾਹਲ, ਜਰਮਨਜੀਤ ਸਿੰਘ, ਸੁਖਦੇਵ ਸੈਣੀ, ਠਾਕੁਰ ਸਿੰਘ, ਅਵੀਨਾਸ਼ ਚੰਦਰ ਸ਼ਰਮਾਂ, ਕਰਮ ਸਿੰਘ ਧਨੋਆ, ਸੁਖਚੈਨ ਖਹਿਰਾ, ਵਾਸਵੀਰ ਸਿੰਘ ਭੁੱਲਰ, ਸਤਨਾਮ ਸਿੰਘ, ਸੁਖਜੀਤ ਸਿੰਘ, ਪ੍ਰੇਮ ਸਾਗਰ ਸ਼ਰਮਾਂ, ਕੁਲਵਰਨ ਸਿੰਘ, ਪਰਵਿੰਦਰ ਖੰਗੂੜਾ, ਜਸਵੀਰ ਤਲਵਾੜਾ, ਦਵਿੰਦਰ ਸਿੰਘ ਬੈਨੀਪਾਲ ਅਤੇ ਰਣਵੀਰ ਸਿੰਘ ਢਿਲੋਂ ਨੇ ਆਖਿਅਾ ਕਿ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਸੰਬੰਧੀ 113% ਮਹਿੰਗਾਈ ਭੱਤੇ ਨੂੰ ਆਧਾਰ ਮੰਨ ਕੇ ਕੀਤੇ ਜਾ ਰਹੇ 15% ਤਨਖਾਹ ਵਾਧੇ ਦੇ ਫੈਸਲੇ ਨੂੰ ਕਿਸੇ ਵੀ ਕੀਮਤ ਵਿੱਚ ਮੰਨਜੂਰ ਨਹੀਂ ਕੀਤਾ ਜਾਵੇਗਾ। ਉਹਨਾਂ ਆਖਿਆ ਕਿ ਸਾਂਝਾ ਫਰੰਟ 125% ਮਹਿੰਗਾਈ ਭੱਤੇ ਨੂੰ ਆਧਾਰ ਮੰਨ ਕੇ ਘੱਟੋ-ਘੱਟੋ 20% ਤਨਖਾਹ ਵਾਧਾ ਦਿੰਦੇ ਹੋਏ ਰਿਵਾਇਜਡ ਕੈਟਾਗਰੀਆਂ ਲਈ 2.72, ਪਾਰਸ਼ਲੀ ਰਿਵਾਇਜਡ ਕੈਟਾਗਰੀਆਂ ਲਈ 2.89 ਅਤੇ ਅਨ-ਰਿਵਾਇਜ਼ਡ ਕੈਟਾਗਰੀਆਂ ਲਈ 3.06 ਦੇ ਗੁਣਾਂਕ ਅਨੁਸਾਰ ਤਨਖਾਹ ਕਮਿਸ਼ਨ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਰੱਖੇਗਾ।


        


ਮੁਲਾਜਮ ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਆਪਣੇ ਕਾਰਜਕਾਲ ਦੇ ਅਾਖਰੀ ਸਾਲ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਉਜਰਤਾਂ ਕਾਨੂੰਨ ਦੀ ਉਲੰਘਣਾ ਕਰਦਿਆਂ ਹਜਾਰਾਂ ਮਾਣ-ਭੱਤਾ ਵਰਕਰਾਂ ਨੂੰ ਬਹੁਤ ਹੀ ਨਿਗੂਣਾ ਮਾਣ-ਭੱਤਾ ਦਿੱਤਾ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਜਿੱਥੇ ਪੰਜਾਬ ਸਰਕਾਰ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ ਉੱਥੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇੰਦਰ ਦੇ ਤਨਖਾਹ ਸਕੇਲ ਲਾਗੂ ਕਰਕੇ ਆਪਣਾ ਮੁਲਾਜ਼ਮ ਵਿਰੋਧੀ ਚਰਿੱਤਰ ਜਾਹਿਰ ਕਰ ਰਹੀ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨਾਲ 20 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ 2 ਅਕਤੂਬਰ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ।


       


ਇਸ ਮੌਕੇ ਦਰਸ਼ਨ ਲੁਬਾਣਾ, ਰਵਿੰਦਰ ਲੂਥਰਾ, ਹਰਦੀਪ ਟੋਡਰਪੁਰ,, ਤੀਰਥ ਸਿੰਘ ਬਾਸੀ, ਮਨਦੀਪ ਸਿੰਘ ਸਿੱਧੂ, ਧਨਵੰਤ ਭੱਠਲ, ਅਜੀਤ ਸਿੰਘ ਫਤਿਹਚੱਕ, ਅਜੀਤ ਸਿੰਘ ਸੋਢੀ, ਬਲਕਾਰ ਸਿੰਘ ਵਲਟੋਹਾ, ਵਿਕਰਮਦੇਵ ਸਿੰਘ, ਰਘਵੀਰ ਸਿੰਘ ਭਵਾਨੀਗੜ੍ਹ, ਅਸ਼ੀਸ਼ ਜੁਲਾਹਾ, ਬੋਬਿੰਦਰ ਸਿੰਘ, ਬਾਜ਼ ਸਿੰਘ ਖਹਿਰਾ, ਕੁਲਦੀਪ ਖੰਨਾ, ਗੋਪਾਲ ਦੱਤ ਜੋਸ਼ੀ, ਜੋਗਿੰਦਰ ਵਰੇ, ਹਰਜਿੰਦਰਪਾਲ ਪੰਨੂ, ਸੁਨੀਲ ਦੱਤ ਸ਼ਰਮਾਂ, ਮਮਤਾ ਸ਼ਰਮਾਂ, ਹਰਭਜਨ ਸਿੰਘ ਪਿਲਖਣੀ, ਡਾ. ਐੱਚ. ਐੱਸ. ਕਿੰਗਰਾ, ਗਿਆਨ ਸਿੰਘ, ਬਲਦੇਵ ਸਿੰਘ ਮੰਡਾਲੀ, ਸੁਖਵਿੰਦਰ ਸਿੰਘ ਲਵਲੀ, ਰਛਪਾਲ ਸਿੰਘ ਭੰਗਲ, ਅਮਰ ਸਿੰਘ ਧਾਲੀਵਾਲ, ਸੁਰਿੰਦਰ ਸ਼ਰਮਾਂ ਆਦਿ ਨੇ ਵੀ ਸੰਬੋਧਨ ਕੀਤਾ।

Featured post

TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

  DESGPC Recruitment 2025 - Comprehensive Guide DESGPC Recruitment 2025: Comprehensive Guid...

RECENT UPDATES

Trends