ਦਫਤਰ ਵਧੀਕ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਅਨੰਦਪੁਰ ਸਾਹਿਬ
2 ਅਤੇ 3 ਅਕਤੂਬਰ ਨੂੰ ਲਗਾਏ ਜਾਣਗੇ ਕੋਵਿਡ ਵੈਕਸੀਨ ਦੇ ਵਿਸ਼ੇਸ ਕੈਂਪ
2 ਅਕਤੂਬਰ ਨੂੰ ਮਾਤਾ ਨਾਨਕੀ ਹਸਤਪਾਲ ਅਤੇ 3 ਅਕਤੂਬਰ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਲੱਗਣਗੇ ਟੀਕਾਕਰਨ ਕੈਂਪ
ਸ੍ਰੀ ਅਨੰਦਪੁਰ ਸਾਹਿਬ 29 ਸਤੰਬਰ ()
ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰਿ ਆਈ.ਏ.ਐਸ ਨੇ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਦੀ ਮੁਹਿੰਮ ਵਿਚ ਹੋਰ ਤੇਜੀ ਲਿਆਉਣ ਲਈ ਵਿਆਪਕ ਮੁਹਿੰਮ ਅਰੰਭ ਕੀਤੀ ਹੈ। ਉਨ੍ਹਾਂ ਨੇ ਜਿਲ੍ਹੇ ਦੇ ਵੱਖ ਵੱਖ ਉਪ ਮੰਡਲਾਂ ਦੇ ਐਸ.ਡੀ.ਐਮ ਨੂੰ ਸੀਨੀਅਰ ਮੈਡੀਕਲ ਅਫਸਰਾਂ ਨਾਲ ਤਾਲਮੇਲ ਕਰਕੇ ਇਸ ਮੁਹਿੰਮ ਨੂੰ ਹੋਰ ਅਸਰਦਾਰ ਢੰਗ ਨਾਲ ਚਲਾਉਣ ਲਈ ਕਿਹਾ ਹੈ, ਤਾ ਜ਼ੋ ਕਰੋਨਾ ਮਹਾਂਮਾਰੀ ਨੂੰ ਪੂਰੀ ਤਰਾ ਠੱਲ ਪਾਈ ਜਾ ਸਕੇ।
ਡਾ.ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਵਿਚ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਇਸ ਵਿਆਪਕ ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਡਾ.ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਭਾਈ ਜੇੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਓਟ ਕਲੀਨਿਕ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਚ ਰੋਜ਼ਾਨਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਵਲੋਂ ਟੀਕਾਕਰਨ ਮੁਹਿੰਮ ਨੂੰ ਵੱਧ ਤੋ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਜਾਰੀ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ 2 ਅਤੇ 3 ਅਕਤੂਬਰ ਨੂੰ ਵਿਸੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ। ਉਨ੍ਹਾਂ ਨੇ ਇਸ ਬਾਰੇ ਹੋਰ ਵੇਰਵੇ ਦਿੰਦੇ ਹੋਏ ਦੱਸਿਆ ਕਿ 2 ਅਕਤੂਬਰ ਨੂੰ ਮਾਤਾ ਨਾਨਕੀ ਹਸਤਪਾਲ ਅਤੇ 3 ਅਕਤੂਬਰ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾੲੈ ਜਾਣਗੇ। ਉਨ੍ਹਾਂ ਨੇ ਕਿਹਾ ਕਿ ਵੈਕਸੀਨ ਦੀ ਦੂਜੀ ਡੋਜ ਲਗਵਾਉਣ ਸਮੇਂ ਬਿਲਕੁਲ ਵੀ ਲਾਪਰਵਾਹੀ ਨਾ ਵਰਤੀ ਜਾਵੇ।