ਸਿਹਤ ਵਿਭਾਗ ਵੱਲੋਂ ਵਿਸ਼ਵ ਦਿਲ ਦਿਵਸ ਮਨਾਇਆ-ਡਾ.ਵਿਧਾਨ ਚੰਦਰ

 ਦਫਤਰ ਵਧੀਕ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਅਨੰਦਪੁਰ ਸਾਹਿਬ


ਸਿਹਤ ਵਿਭਾਗ ਵੱਲੋਂ ਵਿਸ਼ਵ ਦਿਲ ਦਿਵਸ ਮਨਾਇਆ-ਡਾ.ਵਿਧਾਨ ਚੰਦਰ


ਨੂਰਪੁਰ ਬੇਦੀ 29 ਸਤੰਬਰ ()

ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਬਲਾਕ ਨੂਰਪੁਰ ਬੇਦੀ ਅਧੀਨ ਪੈਂਦੇ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਵਿਸ਼ਵ ਦਿਲ ਦਿਵਸ ਮਨਾਇਆ ਗਿਆ।  

           ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ ਸਿਹਤ ਤੰਦਰੁਸਤੀ ਕੇਂਦਰਾਂ ਵਿਚ ਆਏ ਹੋਏ ਲੋਕਾਂ ਨੂੰ ਸੀ ਐਚ ਓ ਵੱਲੋਂ ਦਿਲ ਦੀਆਂ ਬਿਮਾਰੀਆਂ ਅਤੇ ਦਿਲ ਨੂੰ ਤੰਦਰੁਸਤ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ ਦਿਲ ਨੂੰ ਤੰਦਰੁਸਤ ਰੱਖਣਾ ਪਹਿਲਾਂ ਨਾਲੋਂ ਵੀ ਜਿਆਦਾ ਜ਼ਰੂਰੀ ਹੋ ਗਿਆ ਹੈ, ਫਿਰ ਭਾਵੇਂ ਤੁਹਾਡੀ ਉਮਰ ਘੱਟ ਹੋਵੇ ਜਾਂ ਜਿਆਦਾ। ਉਨ੍ਹਾਂ ਕਿਹਾ ਕਿ ਵਿਸ਼ਵ ਦਿਲ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਦਿਲ ਨੂੰ ਤੰਦਰੁਸਤ ਰੱਖਣ ਲਈ ਇਕ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

             ਉਨ੍ਹਾਂ ਨੇ ਕਿਹਾ ਕਿ ਤੰਦਰੁਸਤ ਜੀਵਨ ਜਿਊਣ ਲਈ ਸਾਨੂੰ ਜੰਕ ਫੂਡ, ਸਿਗਰੇਟ, ਤੰਬਾਕੂ ਆਦਿ ਤੋਂ ਦੂਰ ਰਹਿਣ ਅਤੇ ਸੰਤੁਲਿਤ ਭੋਜਨ, ਕਸਰਤ, ਤਨਾਅ ਤੋਂ ਮੁਕਤੀ ਨੂੰ ਅਪਨਾਉਣ ਦੀ ਲੋੜ ਹੈ।


ਉਨ੍ਹਾਂ ਨੇ ਕਿਹਾ ਕਿ ਮੋਟਾਪਾ ਦਿਲ ਦਾ ਸਭ ਤੋਂ ਵੱਡਾ ਦੁਸ਼ਮਣ ਹੈ ਜੋ ਕਿ ਸ਼ੂਗਰ, ਬੀ.ਪੀ ਅਤੇ ਕੌਲੈਸਟਰੋਲ ਵਰਗੀਆਂ ਬਿਮਾਰੀਆਂ ਨੂੰ ਜਨਮ ਦਿੰਦਾ ਹੈ। ਖਾਸ ਤੌਰ ਤੇ ਕਰੋਨਾ ਮਹਾਂਮਾਰੀ ਦੌਰਾਨ ਇਹਨਾਂ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਹਰ ਮਨੁੱਖ ਨੂੰ ਰੋਜ਼ਾਨਾ ਸ਼ਰੀਰਕ ਕਸਰਤ ਜਰੂਰ ਕਰਨੀ ਚਾਹੀਦੀ ਹੈ। ਕਸਰਤ ਨਾਲ ਮਾਸਪੇਸ਼ੀਆਂ ਮਜਬੂਤ ਹੁੰਦੀਆਂ ਹਨ ਤੇ ਦਿਲ ਵੀ ਤੰਦਰੂਸਤ ਰਹਿੰਦਾ ਹੈ।


Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends