ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵਿੱਚ ਉੱਚ ਉਦਯੋਗਿਕ ਉੱਨਤੀ ਅਫਸਰ ਦੀਆਂ 56 ਆਸਾਮੀਆਂ, ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਆਸਾਮੀਆਂ ਅਤੇ ਦਫਤਰ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ, ਪਟਿਆਲਾ ਵਿੱਚ ਆਬਕਾਰੀ ਤੇ ਕਰ ਨਿਰੀਖਕ ਦੀਆਂ 51 ਆਸਾਮੀਆਂ ਅਤੇ ਇਸ਼ਤਿਹਾਰ ਨੰ. 12 ਆਫ 2021 ਰਾਹੀਂ ਵੱਖ ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਸਬੰਧੀ ਯੋਗ ਉਮੀਦਵਾਰਾਂ ਤੋਂ ਬੋਰਡ ਦੀ ਵੈੱਬਸਾਈਟ https://sssb.punjab.gov.in ਤੇ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।
ਇਨ੍ਹਾਂ ਆਸਾਮੀਆਂ ਲਈ ਸਫਲਤਾਪੂਰਵਕ ਬਿਨੈ ਕਰਨ ਵਾਲੈ ਬਿਨੈਕਾਰਾਂ ਨੂੰ ਸੂਚਿਤ ਕੀਤਾ ਗਿਆ ਕਿ ਉਪਰੋਕਤ ਦੋਵੇਂ ਇਸ਼ਤਿਹਾਰਾਂ ਰਾਹੀਂ ਪ੍ਰਕਾਸ਼ਿਤ ਆਸਾਮੀਆਂ ਲਈ ਲਿਖਤੀ ਪ੍ਰੀਖਿਆ ਮਿਤੀ 03.10.2021 (ਦਿਨ ਐਤਵਾਰ) ਨੂੰ ਅਯੋਜਿਤ ਕੀਤੀ ਜਾਵੇਗੀ ।
ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਦੀਆਂ ਗਾਈਡਲਾਈਨਜ਼ ਦੇ ਸਨਮੁੱਖ, ਲਿਖਤੀ ਪ੍ਰੀਖਿਆ ਦੀ ਮਿਤੀ ਵਿੱਚ ਜੇਕਰ ਕੋਈ ਤਬਦੀਲੀ ਆਉਂਦੀ ਹੈ ਤਾਂ ਇਸ ਸਬੰਧੀ ਸੂਚਨਾ ਬੋਰਡ ਦੀ ਵੈੱਬਸਾਈਟ ਰਾਹੀਂ ਹੀ ਜਾਰੀ ਕੀਤੀ ਜਾਵੇਗੀ।
ਲਿਖਤੀ ਪ੍ਰੀਖਿਆ ਦਾ ਪ੍ਰੀਖਿਆ ਕੇਂਦਰ, ਐਡਮਿਟ ਕਾਰਡ ਅਤੇ ਪ੍ਰੀਖਿਆ ਸਬੰਧੀ ਹੋਰ ਹਦਾਇਤਾਂ/ਜਾਣਕਾਰੀ ਬਾਅਦ ਵਿੱਚ ਕੇਵਲ ਬੋਰਡ ਦੀ ਵੈੱਬਸਾਈਟ ਤੋਂ ਹੀ ਉਪਲਬਧ ਕਰਵਾਈ ਜਾਵੇਗੀ। ਇਸ ਲਈ ਬਿਨੈਕਾਰਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਉਹ ਸਮੇਂ-ਸਮੇਂ ਤੇ ਬੋਰਡ ਦੀ ਵੈੱਬਸਾਈਟ ਨੂੰ ਚੈਕ ਕਰਦੇ ਰਹਿਣ।