ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ।
ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ
ਮੁੱਖ ਮੰਤਰੀ ਐਲਾਨ ਦਿੱਤਾ ਹੈ।ਇਸ ਤੋਂ ਪਹਿਲਾਂ ਕੈਬਨਿਟ
ਮੰਤਰੀ ਸੁਖਜਿੰਦਰ ਸਿੰਘਰੰਧਾਵਾ ਦਾ ਨਾਮ ਸਭ ਤੋਂ ਅੱਗੇ
ਚੱਲ ਰਿਹਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਜਿਸ ਨੂੰ ਮਰਜ਼ੀ ਮੁੱਖ ਮੰਤਰੀ
ਬਣਾ ਦੇਵੇ ਪਰ ਸਿੱਧੂ ਨੂੰ ਉਹ ਸਵਿਕਾਰ ਨਹੀਂ ਕਰਨਗੇ।
ਇੰਨਾ ਹੀ ਨਹੀਂ ਕੈਪਟਨ ਨੇ ਸਿੱਧੂ ਨੂੰ ਰਾਸ਼ਟਰੀ ਸੁਰੱਖਿਆ
ਲਈ ਵੀ ਖ਼ਤਰਾ ਦੱਸਿਆ ਸੀ।