ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਧਾਈ

 ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਧਾਈ


ਚੰਡੀਗੜ੍ਹ, 4 ਸਤੰਬਰ 2021 - ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।


ਅਧਿਆਪਕ ਦਿਵਸ ਦੇ ਮੌਕੇ ’ਤੇ ਆਪਣੇ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ ਜੋ ਕਿ ਉਘੇ ਸਿੱਖਿਆ ਮਾਹਿਰ ਅਤੇ ਮਹਾਨ ਦਰਸ਼ਨ ਸਾਸ਼ਤਰੀ ਸਨ ਅਤੇ ਜਿਨ੍ਹਾਂ ਨੇ ਸਿੱਖਿਆ ਪ੍ਰਣਾਲੀ ਦੇ ਪੁਨਰਗਠਨ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਆਪਣਾ ਮਹਾਨ ਯੋਗਦਾਨ ਦਿੱਤਾ। ਸ੍ਰੀ ਸਿੰਗਲਾ ਨੇ ਇਸ ਮੌਕੇ ਵਿਦਿਆਰਥੀਆਂ, ਖਾਸ ਕਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਅਤੇ ਉਨ੍ਹਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਕਦਰਾਂ ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਆਪਣੀ ਭੂਮਿਕਾ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਧਿਆਪਕ ਹਮੇਸ਼ਾ ਹੀ ਵਿਦਿਆਰਥੀਆਂ ਲਈ ਮਾਰਗ ਦਰਸ਼ਕ ਹੁੰਦੇ ਹਨ ਅਤੇ ਜਦੋਂ ਉਨ੍ਹਾਂ ਨੂੰ ਚੁਣੌਤੀਆਂ ਪੇਸ਼ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਤੋਂ ਅਗਵਾਈ ਲੈਂਦੇ ਹਨ ਅਤੇ ਅਧਿਆਪਕ ਹੀ ਦੇਸ਼ ਦੇ ਰੌਸ਼ਨ ਭਵਿੱਖ ਨੂੰ ਯਕੀਨੀ ਬਣਾਉਂਦੇ ਹਨ।


ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸ਼ਨ, ਸੱਚਾਈ, ਦਿਆਨਤਦਾਰੀ, ਅਖੰਡਤਾ, ਸਮਰਪਣ ਅਤੇ ਉਚ ਆਚਰਣ ਦੇ ਗੁਣ ਪੈਦਾ ਕਰਨ ਲਈ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀ ਸਮਾਜ ਦੇ ਵਧੀਆ ਨਾਗਰਿਕ ਬਣ ਸਕਣ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends