Tuesday, 28 September 2021

ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਰੇਬੀਜ਼ ਦਿਵਸ-ਡਾ.ਵਿਧਾਨ ਚੰਦਰ

 ਦਫਤਰ ਵਧੀਕ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਅਨੰਦਪੁਰ ਸਾਹਿਬ

ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਰੇਬੀਜ਼ ਦਿਵਸ-ਡਾ.ਵਿਧਾਨ ਚੰਦਰ ਨੂਰਪੁਰ ਬੇਦੀ 28 ਸਤੰਬਰ ()

ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਬਲਾਕ ਨੂਰਪੁਰ ਬੇਦੀ ਅਧੀਨ ਵੱਖ ਵੱਖ ਸਿਹਤ ਤੰਦਰੁਸਤੀ ਕੇਂਦਰਾਂ ਵਿਚ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ।

     ਇਸ ਮੌਕੇ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਡਾ.ਵਿਧਾਨ ਚੰਦਰ ਨੇ ਕਿਹਾ ਕਿ ਬਲਾਕ ਪੱਧਰ ਤੇ ਹਰ ਜਗ੍ਹਾ ਰੇਬੀਜ਼ ਬਾਰੇ ਜਾਗਰੂਕ ਕੀਤਾ ਜਾਂ ਰਿਹਾ ਹੈ।ਉਨ੍ਹਾਂ ਕਿਹਾ ਕਿ ਕੁੱਤੇ ਦੇ ਕੱਟਣ ਤੇ ਅਣਦੇਖਾ ਨਾ ਕੀਤਾ ਜਾਵੇ ਕਿਉਕਿ ਇਹ ਜਾਨਲੇਵਾ ਵੀ ਹੋ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਦਾ ਤੁਰੰਤ ਡਾਕਟਰੀ ਇਲਾਜ ਕਰਵਾਓ, ਕਿਉਕਿ ਰੈਬਿਜ ਘਾਤਕ ਰੋਗ ਹੈ ਪਰ ਇਸ ਤੋਂ ਆਸਾਨੀ ਨਾਲ ਬਚਾਅ ਕੀਤਾ ਜਾ ਸਕਦਾ ਹੈ।

      ਉਨ੍ਹਾਂ ਕਿਹਾ ਕਿ ਘਰਾ ਵਿੱਚ ਰੱਖੇ ਪਾਲਤੂ ਜਾਨਵਰਾ ਦਾ ਵੈਟਨਰੀ ਹਸਪਤਾਲਾ ਤੋਂ ਟੀਕਾਕਰਨ ਹੋਣਾ ਅਤਿ ਜਰੂਰੀ ਹੈ ਅਤੇ ਬੱਚਿਆ ਦਾ ਖਾਸ ਕਰਕੇ ਧਿਆਨ ਰੱਖਣ ਦੀ ਜਰੂਰਤ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕੁੱਤਾ ਜਾਂ ਹੋਰ ਜਾਨਵਰ ਕੱਟ ਜਾਵੇ ਤਾਂ ਟੀਕਾਕਰਨ ਕਰਵਾਉਣ ਤੋ ਪਰਹੇਜ਼ ਨਹੀ ਕਰਨਾ ਚਾਹੀਦਾ।ਰੇਬਿਜ ਸਬੰਧੀ ਜਾਗਰੂਕਤਾ ਬਹੁਤ ਜਰੂਰੀ ਹੈ ਕਿਉਕਿ ਇਹ ਸਿਹਤ ਲਈ ਘਾਤਕ ਸਿੱਧ ਹੋ ਸਕਦਾ ਹੈ।ਉਨ੍ਹਾਂ ਰੈਬਿਜ ਤੋਂ ਬਚਾਅ ਦੇ ਲਈ ਨੁਕਤੇ ਸਾਝੇ ਕਰਦਿਆਂ ਕਿਹਾ ਕਿ ਜਾਨਵਰ ਦੇ ਵੱਡੇ ਜਾਣ ਤੇ ਜਖਮ ਨੂੰ ਜਲਦੀ ਪਾਣੀ ਅਤੇ ਸਾਬਣ ਨਾਲ ਧੋਇਆ ਜਾਵੇ ਅਤੇ ਬਿਨਾ ਕਿਸੇ ਦੇਰੀ ਤੋਂ ਡਾਕਟਰ ਕੋਲੋ ਇਲਾਜ ਕਰਵਾਇਆ ਜਾਵੇ।ਇਸ ਦੇ ਇਲਾਜ ਲਈ ਨੇੜੇ ਦੇ ਸਰਕਾਰੀ ਹਸਪਤਾਲਾ ਵਿੱਚ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕੁੱਤੇ ਦੁਆਰਾ ਕੱਟੇ ਜਾਣ ਤੇ ਇਲਾਜ ਲਈ ਟੀਕੇ ਸਰਕਾਰੀ ਜਿਲਾ ਹਸਪਤਾਲਾ, ਸਬ ਡਵੀਜਨਾ ਹਪਸਤਾਲਾ ਅਤੇ ਕਮਿਊਨਿਟੀ ਹੈਲਥ ਸੈਟਰਾਂ ਵਿੱਚ ਮੁਫਤ ਲਗਾਏ ਜਾਂਦੇ ਹਨ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਕਰੋਨਾ ਵਾਈਰਸ ਨਾਲ ਹੋਣ ਵਾਲੀ ਘਾਤਕ ਬਿਮਾਰੀ ਤੋ ਬਚਾਓ ਲਈ ਵਰਤੀਆ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਜਾਵੇ।

RECENT UPDATES

HOLIDAY ON 16TH AUGUST: ਹੁਣ ਤੱਕ ਕਿਹੜੇ ਕਿਹੜੇ ਜ਼ਿਲਿਆਂ ਵਿੱਚ ਹੋਇਆ ਛੁੱਟੀ ਦਾ ਐਲਾਨ, ਪੜ੍ਹੋ

 16 ਅਗਸਤ 2022  ਪੂਰੇ ਦੇਸ਼ ਵਿਚ ਅੱਜ 75 ਵਾਂ ਸਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਕੇਂਦਰ ਸਰਕਾਰ ਵੱਲੋਂ ਹਰ ਘਰ ਤਰੰਗਾ ਲਹਿਰਾਂ ਦੇ ਐਲਾਨ ਤੋਂ ਬਾਅਦ ਪੂਰੇ ਦੇ...

Today's Highlight