ਅਖੀਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਿਆ,

 

ਚੰਡੀਗੜ੍ਹ : : ਪੰਜਾਬ ਕਾਂਗਰਸ ਵਿਚ ਚੱਲ ਰਹੇ ਅੱਜ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤੀ ਹੈ। ਸ਼ਨੀਵਾਰ ਨੂੰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਅਖੀਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਲਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ।

ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਵਿੱਖ ਵਿਚ ਸਿਆਸਤ ਲਈ ਉਹਨਾਂ ਦੇ ਵਿਕਲਪ ਖੁੱਲ੍ਹੇ ਹਨ ਤੇ ਉਹ ਆਪਣੇ ਸਮਰਥਕਾਂ ਨਾਲ ਗੱਲਬਾਤ ਕਰ ਕੇ ਆਪਣਾ ਭਵਿੱਖੀ ਸਿਆਸੀ ਕਦਮ ਤੈਅ ਕਰਾਂਗਾ।
ਉਹਨਾਂ ਕਿਹਾ ਕਿ ਦੋ ਮਹੀਨਿਆਂ ਵਿਚ ਤੀਜੀ ਵਾਰ ਵਿਧਾਇਕਾ ਦੀ ਮੀਟਿੰਗ ਸੱਦੀ ਗਈ ਹੈ ਤੇ ਮੈਂ ਮਹਿਸੂਸ ਕਰਦਾ ਹਾਂ ਕਿ ਇਸ ਨਾਲ ਮੈਂ ਜਲੀਲ ਹੋਇਆ ਹਾਂ ਤੇ ਇਸ ਲਈ ਮੈਂ ਮ੍ਰੁੱਖ ਮੰਤਰੀ ਵਜੋਂ ਅਸਤੀਫਾ ਦੇ ਦਿੱਤਾਹੈ। ਹੁਣ ਕਾਂਗਰਸ ਹਾਈ ਕਮਾਂਡ ਜਿਸ ’ਤੇ ਭਰੋਸਾ ਹੈ ਉਸਨੂੰ ਮੁੱਖ ਮੰਤਰੀ ਬਣਾ ਲੈਣ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends