ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਤਰੱਕੀਆਂ ਲਟਕਾਉਣ ਦੀ ਸਖਤ ਨਿਖੇਧੀ: ਡੀ.ਟੀ.ਐੱਫ.
ਐਚ.ਟੀ., ਸੀ.ਐਚ.ਟੀ., ਬੀ.ਪੀ.ਈ.ਓ. ਅਤੇ ਮਾਸਟਰ ਕਾਡਰ ਦੀ ਤਰੱਕੀ ਉਡੀਕਦੇ ਪ੍ਰਾਇਮਰੀ ਅਧਿਆਪਕਾਂ 'ਚ ਸਖਤ ਰੋਸ
ਹੁਸ਼ਿਆਰਪੁਰ ,16 ਸਤੰਬਰ ( ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਇਮਰੀ ਕਾਡਰ ਦੀਆਂ ਤਰੱਕੀਆਂ ਵੱਖ-ਵੱਖ ਬਹਾਨਿਆਂ ਰਾਹੀਂ ਲਟਕਾਉਣ ਅਤੇ ਸੈਂਟਰ ਹੈੱਡ ਟੀਚਰ ਤੇ ਬੀ.ਪੀ.ਈ.ਓ. ਦੀ ਸੀਨੀਆਰਤਾ ਨੂੰ ਜਿਲ੍ਹੇ ਤੋਂ ਸਟੇਟ ਪੱਧਰ 'ਤੇ ਜਬਰੀ ਤਬਦੀਲ ਕਰਨ ਵਿਰੁੱਧ ਰੋਸ ਜਾਹਰ ਕਰਦਿਆਂ, ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਕੂਲ ਸਿੱਖਿਆ ਵਿਭਾਗ ਦੀਆਂ ਗਲਤ ਨੀਤੀਆਂ ਕਾਰਨ ਤਰੱਕੀਆਂ ਉਡੀਕਦੇ-ਉਡੀਕਦੇ ਅਧਿਆਪਕ ਸੇਵਾ ਮੁਕਤ ਹੋਣ ਦੀ ਸਖਤ ਨਿਖੇਧੀ ਕੀਤੀ ਹੈ।
ਡੀ.ਟੀ.ਐੱਫ. ਦੇ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰੰਘ, ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਵਿੱਤ ਸਕੱਤਰ ਅਸ਼ਵਨੀ ਅਵਸਥੀ,ਜਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ,ਇੰਦਰਸੁਖਦੀਪ ਓਡਰਾ ਅਤੇ ਡੀ ਅੇੈੱਮ ਅੇੈੱਫ ਦੇ ਸੂਬਾ ਆਗੂ ਅਜੀਬ ਦਿਵੇਦੀ ਨੇ ਦੱਸਿਆ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਤਰੱਕੀਆਂ ਨੂੰ ਕਈ ਸਾਲਾਂ ਤੋਂ ਕਦੇ ਸੀਨੀਆਰਤਾ ਸੂਚੀ, ਕਦੇ ਅਧੂਰੇ ਰੋਸਟਰ ਅਤੇ ਹੁਣ ਉੱਪਰਲੇ ਅਧਿਕਾਰੀਆਂ ਦੁਆਰਾ ਜੁਬਾਨੀ ਰੋਕ ਦੇ ਬਹਾਨੇ ਬਣਾ ਕੇ ਲਟਕਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਈਟੀਟੀ ਅਧਿਆਪਕ ਤੋਂ ਵੱਖ-ਵੱਖ ਵਿਸ਼ਿਆਂ ਵਿੱਚ ਮਾਸਟਰ ਕਾਡਰ ਦੀਆਂ ਤਰੱਕੀਆਂ ਵਿੱਚ ਵੀ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਅਧਿਆਪਕ ਵਰਗ ਨਿਰਾਸ਼ਾ ਵਿੱਚ ਹੈ। ਆਗੂਆਂ ਨੇ ਕਿਹਾ ਕਿ ਬੀ.ਪੀ.ਈ.ਓ. ਅਤੇ ਸੀ.ਐੱਚ.ਟੀ. ਨੂੰ ਸਟੇਟ ਕਾਡਰ ਬਣਾਏ ਜਾਣ ਨਾਲ ਵਿਸ਼ੇਸ਼ ਜ਼ਿਲ੍ਹੇ ਦੇ ਅਨੇਕਾਂ ਸੀਨੀਅਰ ਅਧਿਆਪਕ ਸੀਨੀਆਰਤਾ ਵਿੱਚ ਪਿੱਛੇ ਚਲੇ ਗਏ ਹਨ। ਅਨੇਕਾਂ ਜ਼ਿਲ੍ਹਿਆਂ ਵਿੱਚ ਤਰੱਕੀਆਂ ਲੰਮੇ ਸਮੇਂ ਤੋਂ ਪੈਡਿੰਗ ਹੋਣ ਕਾਰਣ ਇੰਨ੍ਹਾਂ ਜ਼ਿਲ੍ਹਿਆਂ ਦੇ ਅਧਿਆਪਕ, ਹੁਣ ਸੀ.ਐੱਚ.ਟੀ. ਅਤੇ ਬੀ.ਪੀ.ਈ.ਓ. ਦੇ ਸਟੇਟ ਕਾਡਰ ਬਣਾਏ ਜਾਣ ਕਾਰਣ ਪੱਛੜ ਗਏ ਹਨ।
ਇਸ ਮੌਕੇ ਮਨਜੀਤ ਸਿੰਘ ਬਾਬਾ,ਅਸ਼ਨੀ ਕੁਮਾਰ,ਹਰਿੰਦਰ ਸਿੰਘ ਅਜੇ ਕੁਮਾਰ ਕਰਨੈਲ ਸਿੰਘ ਮਨਜੀਤ ਸਿੰਘ ਮੰਜੂ,ਨਿਰਮਲ ਸਿੰਘ ਬਲਜਿੰਦਰ ਸਿੰਘ ਕਰਨੈਲ ਸਿੰਘ,ਸੱਤਪਾਲ ਕਲੇਰ ਮਨਜੀਤ ਬੰਗਾ. ਨੇ ਪ੍ਰਾਇਮਰੀ ਵਰਗ ਦੀਆਂ ਸਾਰੀਆਂ ਤਰੱਕੀਆਂ ਫੌਰੀ ਪੂਰੀਆਂ ਕਰਨ ਦੀ ਮੰਗ ਕੀਤੀ।