ਅਧਿਆਪਕਾਂ ਨੇ ਸਿੰਗਲਾ ਵੱਲੋਂ ਸਿੱਖਿਆ ਖੇਤਰ ਨੂੰ ਨਿਖਾਰਨ ਲਈ ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

 ਅਧਿਆਪਕਾਂ ਨੇ ਸਿੰਗਲਾ ਵੱਲੋਂ ਸਿੱਖਿਆ ਖੇਤਰ ਨੂੰ ਨਿਖਾਰਨ ਲਈ ਪਾਏ ਯੋਗਦਾਨ ਦੀ ਕੀਤੀ ਸ਼ਲਾਘਾ 



ਦਲਜੀਤ ਕੌਰ ਭਵਾਨੀਗੜ੍ਹ


- ਸਿੱਖਿਆ ਵਿਭਾਗ ਦੇ ਕਰਮਚਾਰੀਆਂ ਦੀਆਂ ਕਈ ਯੂਨੀਅਨਾਂ ਨੇ ਅਧਿਆਪਕ ਦਿਵਸ ਮੌਕੇ ਕੀਤਾ ਸਿੱਖਿਆ ਮੰਤਰੀ ਦਾ ਸਨਮਾਨ 

- ਅਧਿਆਪਕਾਂ ਦੀ ਸਖਤ ਮਿਹਨਤ ਨੇ ਸਕੂਲ ਸਿੱਖਿਆ ਦੇ ਖੇਤਰ ‘ਚ ਪੂਰੇ ਦੇਸ਼ ‘ਚੋਂ ਪੰਜਾਬ ਨੂੰ ਬਣਾਇਆ ਅੱਵਲ


ਸੰਗਰੂਰ, 4 ਸਤੰਬਰ, 2021: ਅਧਿਆਪਕ ਦਿਵਸ ਨੂੰ ਸਮਰਪਿਤ ਸ਼ਨੀਵਾਰ ਨੂੰ ਸੰਗਰੂਰ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੂੰ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ​​ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੀਆਂ ਕਈ ਅਧਿਆਪਕਾਂ ਅਤੇ ਹੋਰਨਾਂ ਵਰਗਾਂ ਦੀਆਂ ਯੂਨੀਅਨਾਂ ਨੇ ਸਨਮਾਨਿਤ ਕੀਤਾ।


ਡਾਇਰੈਕਟ ਐੱਚਐੱਮ ਐਸੋਸੀਏਸ਼ਨ ਪੰਜਾਬ, ਬੀਪੀਈਓਜ਼ ਐਸੋਸੀਏਸ਼ਨ ਪੰਜਾਬ, ਡਾਇਰੈਕਟ ਰਕਿਉਟਰਡਜ਼ ਡੀਪੀਈਜ਼ ਐਸੋਸੀਏਸ਼ਨ, ਸੀਐੱਚਟੀ ਐਂਡ ਐੱਚਟੀ ਐਸੋਸੀਏਸ਼ਨ ਅਤੇ ਗੈਰ-ਅਧਿਆਪਨ ਸਟਾਫ਼ ਸਮੇਤ ਹੋਰਨਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਪਾਰਦਰਸ਼ਤਾ ਅਤੇ ਸੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।


ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਜੇਠੇਵਾਲ ਵਿਖੇ ਤਾਇਨਾਤ ਅੰਗਰੇਜ਼ੀ ਅਧਿਆਪਕਾ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਵਿਭਾਗ ਵਿੱਚ ਨਵੇਂ ਅਧਿਆਪਕਾਂ ਦੀ ਨਿਰੋਲ ਯੋਗਤਾ ਦੇ ਆਧਾਰ 'ਤੇ ਭਰਤੀ ਲਈ ਕੈਬਨਿਟ ਮੰਤਰੀ ਦੇ ਬਹੁਤ ਧੰਨਵਾਦੀ ਹਨ।


ਇਸ ਦੌਰਾਨ, 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਇਹ ਵਿਜੈ ਇੰਦਰ ਸਿੰਗਲਾ ਦੀ ਦੂਰਅੰਦੇਸ਼ੀ ਲੀਡਰਸ਼ਿਪ ਸੀ ਜਿਸ ਨੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਅਤੇ ਹੋਰ ਸੂਬਿਆਂ ਦੇ ਆਪਣੇ ਹਮਰੁਤਬਾ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਇਆ। 


ਉਨ੍ਹਾਂ ਅੱਗੇ ਕਿਹਾ ਕਿ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਅਧਾਰ ਨੂੰ ਮਜ਼ਬੂਤ ​​ਕਰਨਾ ਹੈ ਜਿਸ ਲਈ ਉਨ੍ਹਾਂ ਦੇ ਸਿਲੇਬਸ ‘ਚ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਨਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਵਿਦਿਆਰਥੀਆਂ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕੇ।


ਆਨਲਾਈਨ ਅਧਿਆਪਕ ਤਬਾਦਲਾ ਨੀਤੀ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਨੌਜਵਾਨ ਅਧਿਆਪਕਾ ਰਜ਼ੀਆ ਰਾਣੀ ਨੇ ਕਿਹਾ ਕਿ ਪਾਰਦਰਸ਼ੀ ਪ੍ਰਣਾਲੀ ਦੇ ਕਾਰਨ ਉਨ੍ਹਾਂ ਦਾ ਬਿਨਾਂ ਕਿਸੇ ਸਿਫਾਰਸ਼ ਦੇ ਆਨਲਾਈਨ ਤਬਾਦਲਾ ਕੀਤਾ ਗਿਆ ਹੈ। ਉਸਨੇ ਇਹ ਵੀ ਕਿਹਾ ਕਿ ਉਹ ਜਲੰਧਰ ਜ਼ਿਲ੍ਹੇ ਦੇ ਨੂਰ ਮਹਿਲ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਬਾਦਲ ਖਾਨ ਵਿਖੇ ਤਾਇਨਾਤ ਸੀ ਜੋ ਕਿ ਉਸਦੀ ਰਿਹਾਇਸ਼ ਤੋਂ 150 ਕਿਲੋਮੀਟਰ ਤੋਂ ਵੱਧ ਦੀ ਦੂਰੀ 'ਤੇ ਸੀ। ਅਧਿਆਪਕਾ ਨੇ ਅੱਗੇ ਦੱਸਿਆ ਕਿ ਉਸ ਨੇ ਤਬਾਦਲੇ ਲਈ ਆਨਲਾਈਨ ਅਰਜ਼ੀ ਦਿੱਤੀ ਅਤੇ ਸਰਕਾਰੀ ਮਿਡਲ ਸਕੂਲ, ਰੂਪਾਹੇੜੀ (ਸੰਗਰੂਰ) ਵਿੱਚ ਬਦਲੀ ਹੋਣ ਦੇ ਆਦੇਸ਼ ਨਿਰੋਲ ਮੈਰਿਟ ਦੇ ਅਧਾਰ ਤੇ ਪ੍ਰਾਪਤ ਕੀਤੇ।


ਮੌਜੂਦਾ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਬੀਪੀਈਓ ਗੁਰਮੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਰਾਹੀਂ ਪ੍ਰਸ਼ਾਸਕੀ ਅਹੁਦਿਆਂ 'ਤੇ ਸਿੱਧੀ ਭਰਤੀ ਕਰਨ ਦਾ ਫੈਸਲਾ ਲਿਆ ਹੈ ਜਿਸ ਨਾਲ ਸਿੱਧੇ ਬੀਪੀਈਓਜ਼, ਪ੍ਰਿੰਸੀਪਲ ਤੇ ਹੋਰ ਅਹਿਮ ਅਹੁਦਿਆਂ ‘ਤੇ ਸਿੱਧੀ ਭਰਤੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਇਸੇ ਫੈਸਲੇ ਦਾ ਨਤੀਜਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਧਾਉਣ ਲਈ ਨੌਜਵਾਨਾਂ ਦੀ ਸਮਰੱਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਰਿਹਾ ਹੈ।


ਜੀਐੱਸਐੱਸਐੱਸ ਬਨੂੜ ਵਿਖੇ ਕੈਮਿਸਟਰੀ ਦੇ ਲੈਕਚਰਾਰ ਮੈਡਮ ਨਰੇਸ਼ ਗੁਪਤਾ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਤਰੱਕੀਆਂ ਵਿੱਚ ਪਾਰਦਰਸ਼ਤਾ ਅਤੇ ਨਿਰਪੱਖ ਪਹੁੰਚ ਨੂੰ ਵੀ ਯਕੀਨੀ ਬਣਾਇਆ ਹੈ ਅਤੇ ਹੁਣ ਉਹ ਆਪਣੀ ਡਿਊਟੀ ਨੂੰ ਪੂਰੀ ਕੁਸ਼ਲਤਾ ਨਾਲ ਨਿਭਾਅ ਰਹੇ ਹਨ।


ਜੀਐੱਸਐੱਸਐੱਸ ਮਹਿਲਾਂ ਵਿੱਚ ਐਸਐਲਏ ਵਜੋਂ ਕੰਮ ਕਰ ਰਹੀ ਰਜਨੀ ਬਾਲਾ ਨੇ ਦੱਸਿਆ ਕਿ ਉਸਦੇ ਪਤੀ ਅਨਿਲ ਕੁਮਾਰ ਦੀ ਮੌਤ ਤੋਂ ਬਾਅਦ, ਉਸਨੂੰ ਥੋੜੇ ਸਮੇਂ ਵਿੱਚ ਹੀ ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ‘ਤੇ ਨਿਯੁਕਤੀ ਦਿੱਤੀ ਗਈ ਸੀ। ਉਸਨੇ ਅੱਗੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਵੀ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਪੀੜਤ ਪਰਿਵਾਰਾਂ ਨੂੰ ਸਨਮਾਨ ਨਾਲ ਰੋਜ਼ੀ -ਰੋਟੀ ਕਮਾਉਣ ਦਾ ਮੌਕਾ ਮਿਲਿਆ ਹੈ।


ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਆਪਕਾਂ, ਅਧਿਕਾਰੀਆਂ ਅਤੇ ਗੈਰ-ਅਧਿਆਪਨ ਸਟਾਫ ਦਾ ਧੰਨਵਾਦ ਕੀਤਾ ਅਤੇ ਅਧਿਆਪਕ ਦਿਵਸ ਦੇ ਪਵਿੱਤਰ ਮੌਕੇ ‘ਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਨੀਤੀਆਂ ਅਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ਼ ਦੇ ਸਹਿਯੋਗ ਅਤੇ ਸਖਤ ਮਿਹਨਤ ਨੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕਰਨਾ ਸੰਭਵ ਬਣਾਇਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends