ਨੈਸ਼ਨਲ ਅਚੀਵਮੈਂਟ ਸਰਵੇਖਣ ਤਿਆਰੀ ਵਜੋਂ ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ

 ਨੈਸ਼ਨਲ ਅਚੀਵਮੈਂਟ ਸਰਵੇਖਣ ਤਿਆਰੀ ਵਜੋਂ ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ



ਬਰਨਾਲਾ,13 ਸਤੰਬਰ( ਬਿੰਦਰ ਸਿੰਘ ਖੁੱਡੀ ਕਲਾਂ)- ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚੋਂ ਮੋਹਰੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਪੜਾਉਣ ਤਕਨੀਕਾਂ ਪੱਖੋਂ ਸਮਾਰਟ ਬਣਾਉਣ ਦੇ ਨਾਲ ਨਾਲ ਸਰਵੇਖਣ ਦੌਰਾਨ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਲਗਾਤਾਰ ਟੈਸਟ ਅਭਿਆਸ ਕਰਵਾਏ ਜਾ ਰਹੇ ਹਨ।ਵਿਦਿਆਰਥੀਆਂ ਨੂੰ ਸਰਵੇਖਣ ਲਈ ਤਿਆਰ ਕਰਨ ਹਿੱਤ ਅਧਿਆਪਕਾਂ ਦੇ ਸਿਖਲਾਈ ਸੈਮੀਨਾਰ ਲਗਾ ਕੇ ਸਰਵੇਖਣ ਟੈਸਟ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।


                       ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚੋਂ ਪਹਿਲੀ ਪੁਜੀਸ਼ਨ ਪ੍ਰਾਪਤੀ ਲਈ ਸਰਕਾਰੀ ਸਕੂਲਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਵੇਖਣ ਦੌਰਾਨ ਸਰਕਾਰੀ ਸਕੂਲਾਂ ਦੇ ਨਾਲ ਨਾਲ ਸਹਾਇਤਾ ਪ੍ਰਾਪਤ,ਮਾਨਤਾ ਪ੍ਰਾਪਤ,ਕੇਂਦਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਜਾਣਾ ਹੈ।ਸਰਵੇਖਣ ਵਿੱਚੋਂ ਸੂਬੇ ਨੂੰ ਪਹਿਲੀ ਪੁਜੀਸ਼ਨ 'ਤੇ ਪਹੁੰਚਾਉਣ ਲਈ ਸਰਕਾਰੀ ਦੇ ਨਾਲ ਨਾਲ ਬਾਕੀ ਸਕੂਲਾਂ ਦੇ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੀ ਸਰਵੇਖਣ ਲਈ ਜਾਗਰੂਕ ਅਤੇ ਤਿਆਰ ਕੀਤਾ ਜਾ ਰਿਹਾ ਹੈ।ਇਸੇ ਲੜੀ ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਸ਼ੁਰੂ ਕੀਤਾ ਗਿਆ ਹੈ।ਬਲਾਕ ਸ਼ਹਿਣਾ ਅਤੇ ਮਹਿਲ ਕਲਾਂ ਦੇ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਜਿਲ੍ਹਾ ਸਿੱਖਿਆ ਦਫਤਰ ਦੇ ਮੀਟਿੰਗ ਹਾਲ 'ਚ ਅਤੇ ਬਰਨਾਲਾ ਬਲਾਕ ਦੇ ਗਣਿਤ ਅਧਿਆਪਕਾਂ ਦਾ ਸੈਮੀਨਾਰ ਸਥਾਨਕ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿਖੇ ਸ਼ੁਰੂ ਹੋਇਆ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿਖਲਾਈ ਸੈਮੀਨਾਰ ਦੌਰਾਨ ਪੜ੍ਹੋ ਪੰਜਾਬ ਟੀਮ ਦੇ ਰਿਸੋਰਸ ਪਰਸਨਾਂ ਵੱਲੋਂ ਸਰਵੇਖਣ ਟੈਸਟ ਦੀ ਰੂਪ ਰੇਖਾ ਅਤੇ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਨੁਕਤੇ ਅਧਿਆਪਕਾਂ ਨਾਲ ਵਿਸਥਾਰ 'ਚ ਸਾਂਝੇ ਕੀਤੇ ਜਾਣਗੇ।


                   ਅਮਨਿੰਦਰ ਸਿੰਘ ਜਿਲ੍ਹਾ ਮੈਂਟਰ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਦਫਤਰ ਦੇ ਮੀਟਿੰਗ ਹਾਲ 'ਚ ਲਗਾਏ ਸੈਮੀਨਾਰ ਦੌਰਾਨ ਬਲਾਕ ਸ਼ਹਿਣਾ ਦੇ    ਅਤੇ ਬਲਾਕ ਮਹਿਲ ਕਲਾਂ ਦੇ   ਸਮਾਜਿਕ ਸਿੱਖਿਆ ਅਧਿਆਪਕਾਂ ਨੇ ਸ਼ਿਰਕਤ ਕੀਤੀ।ਕਮਲਦੀਪ ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਸਥਾਨਕ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿਖੇ ਬਲਾਕ ਬਰਨਾਲਾ ਦੇ  ਗਣਿਤ ਅਧਿਆਪਕਾਂ ਨੇ ਸ਼ਿਰਕਤ ਕੀਤੀ।ਸੈਮੀਨਾਰ ਦੌਰਾਨ ਸਮਾਜਿਕ ਸਿੱਖਿਆ ਦੇ ਰਿਸੋਰਸ ਪਰਸਨਾਂ ਅਤੇ ਗਣਿਤ ਵਿਸ਼ੇ ਦੇ ਰਿਸੋਰਸ ਪਰਸਨਾਂ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਰੂਪ ਰੇਖਾ ਅਤੇ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਨੁਕਤੇ ਸਾਂਝੇ ਕੀਤੇ ਗਏ।




                     

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends