*ਸਕੱਤਰ ਭਜਾਓ ਸਿੱਖਿਆ ਬਚਾਓ ਦੇ ਨਾਅਰਿਆਂ ਨਾਲ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ*
*ਅਧਿਆਪਕ ਵਿਰੋਧੀ ਫ਼ੈਸਲਿਆਂ ਅਤੇ ਵਿੱਤੀ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਕਰੇ ਨਵੀਂ ਸਰਕਾਰ - ਦੌੜਕਾ*
ਨਵਾਂ ਸ਼ਹਿਰ 21 ਸਤੰਬਰ ( ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਫੈਸਲੇ ਅਨੁਸਾਰ ਸਿਖਿਆ ਸਕੱਤਰ ਵੱਲੋਂ ਜ਼ਿਲ੍ਹਿਆਂ ਦੀ ਵਿਜਟ ਕਰਨ ਦੇ ਅੇੈਲਾਨੇ ਸ਼ਡਿਊਲ ਵਾਲੇ ਜ਼ਿਲ੍ਹਿਆਂ ਵਿੱਚ ਸਕੱਤਰ ਭਜਾਓ ਸਿੱਖਿਆ ਬਚਾਓ ਦੇ ਨਾਅਰੇ ਅਧੀਨ ਸਿੱਖਿਆ ਸਕੱਤਰ ਦੇ ਪੁਤਲੇ ਫੂਕਣ ਦੀ ਕੜੀ ਵਜੋਂ ਅੱਜ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਦੇ ਦਫ਼ਤਰ ਸਾਹਮਣੇ ਜ਼ਿਲ੍ਹੇ ਦੇ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਅਧਿਆਪਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਮੁਕੇਸ਼ ਕੁਮਾਰ, ਮੁਲਖਰਾਜ ਸ਼ਰਮਾ, ਬਿਕਰਮਜੀਤ ਸਿੰਘ, ਜਸਵਿੰਦਰ ਔਜਲਾ, ਦੇਸ ਰਾਜ ਬੱਜੋਂ ਨੇ ਕਿਹਾ ਕਿ ਨਵੀਂ ਸਰਕਾਰ ਸਿੱਖਿਆ ਸਕੱਤਰ ਦੇ ਅਧਿਆਪਕ ਵਿਰੋਧੀ ਫ਼ੈਸਲਿਆਂ ਅਤੇ ਵਿੱਤੀ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਕਰੇ ਜੋ ਕੇਂਦਰ ਸਰਕਾਰ ਵਲੋਂ ਦੇਸ਼ ਦੇ ਸੰਘੀ ਢਾਂਚੇ ਨੂੰ ਖਤਮ ਕਰਨ ਲਈ ਖੇਤੀ ਕਾਨੂੰਨਾਂ ਵਾਂਗ ਹੀ ਰਾਸ਼ਟਰੀ ਸਿੱਖਿਆ ਨੀਤੀ 2020 ਜਾਰੀ ਕਰਨ ਤੇ ਸਿੱਖਿਆ ਸਕੱਤਰ ਤੇਜ਼ੀ ਨਾਲ ਲਾਗੂ ਕਰ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਪੋਸਟਾਂ ਖਤਮ ਕਰਨ ਵਿੱਚ ਸਿਖਿਆ ਸਕੱਤਰ ਦੀ ਅਹਿਮ ਭੂਮਿਕਾ ਹੈ, ਜ਼ਿਲ੍ਹੇ ਵਿੱਚ ਸੈਂਟਰ ਹੈਡ ਟੀਚਰ ਅਤੇ ਹੈੱਡ ਟੀਚਰ ਦੀਆਂ ਤਰੱਕੀਆਂ ਸਮੇਤ ਹਰ ਵਰਗ ਦੀਆਂ ਤਰੱਕੀਆਂ ਜਾਣ ਬੁੱਝ ਕੇ ਨਾ ਕਰਨ, ਅਧਿਆਪਕਾਂ ਦੇ ਸੰਘਰਸ਼ ਦੌਰਾਨ ਹੋਈਆਂ ਵਿਕਟੇਮਾਈਜੇਸ਼ਨਾਂ ਹੱਲ ਨਾ ਕਰਨ, ਅਧਿਆਪਕਾਂ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਵਿੱਚ ਸਿਖਿਆ ਸਕੱਤਰ ਦਾ ਅਹਿਮ ਰੋਲ ਹੋਣ, ਝੂਠੀ ਅੰਕੜਿਆਂ ਦੀ ਖੇਡ ਖੇਡ ਕੇ ਪੰਜਾਬ ਨੂੰ ਅੰਕੜਿਆਂ ਵਿੱਚ ਇੱਕ ਨੰਬਰ ਲਿਆਉਣ ਲਈ ਕੇਵਲ ਇੱਕ ਸਿਆਸੀ ਪਾਰਟੀ ਦਾ ਪ੍ਰਚਾਰ ਕਰਨ, ਵਿਦਿਆਰਥੀਆਂ ਦੀ ਹਾਜ਼ਰੀ 4 ਥਾਵਾਂ ਤੇ ਲਗਾਉਣ ਕਾਰਨ, ਬਦਲੀਆਂ ਅਤੇ ਹੋਰ ਵਿਭਾਗੀ ਮੁਸ਼ਕਿਲਾਂ ਹੱਲ ਕਰਨ ਦੀ ਥਾਂ ਅਧਿਆਪਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ, ਚਾਰ ਸਾਲ ਅਧਿਆਪਕਾਂ ਦੀਆਂ ਜੇਬਾਂ ਵਿਚੋਂ ਖ਼ਰਚ ਕਰਵਾਉਣ ਲਈ ਮਜਬੂਰ ਕਰਨ ਵਿਰੁੱਧ ਅਤੇ ਅਖੀਰਲੇ ਚੋਣ ਵਰ੍ਹੇ ਦੌਰਾਨ ਗ੍ਰਾਂਟਾਂ ਤੁਰੰਤ ਖਰਚਣ ਲਈ ਦਬਾਅ ਬਣਾਉਣ, ਬਾਰਵੀਂ ਜਮਾਤ ਦੇ ਵਿਦਿਆਰਥੀਆਂ ਕੋਲੋਂ ਸਰਟੀਫਿਕੇਟ ਜਾਰੀ ਕਰਨ ਲਈ ਫੀਸ ਲੈਣ, ਸਿਖਿਆ ਸਕੱਤਰ ਵੱਲੋਂ ਅਧਿਆਪਕ ਜਥੇਬੰਦੀਆਂ ਵਿੱਚ ਪਾੜੋ ਤੇ ਰਾਜ ਕਰੋ ਦੀ ਨੀਤੀ ਲਾਗੂ ਕਰਨ, ਸਿਖਿਆ ਸਕੱਤਰ ਦੇ ਤਾਨਾਸ਼ਾਹੀ ਰਵੱਈਏ ਕਾਰਨ, ਅਧਿਆਪਕਾਂ ਨੂੰ ਸਿਲੇਬਸ ਤੋਂ ਦੂਰ ਕਰਕੇ ਕੇਵਲ ਗੈਰ ਵਿਗਿਆਨਕ ਪ੍ਰੋਜੈਕਟ ਲਾਗੂ ਕਰਕੇ ਵਿਦਿਆ ਦਾ ਬੇੜਾ ਗਰਕ ਕਰਨ, ਹਜ਼ਾਰਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਹਜ਼ਾਰਾਂ ਅਧਿਆਪਕਾਂ ਨੂੰ ਗੈਰ ਵਿਗਿਆਨਕ ਪ੍ਰੋਜੈਕਟ ਦੇ ਨਾਂ ਤੇ ਸਕੂਲਾਂ ਤੋਂ ਬਾਹਰ ਰੱਖ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ, ਸਕੂਲ ਲੱਗਣ ਦੇ ਬਾਵਜੂਦ ਆਨਲਾਈਨ ਮੀਟਿੰਗਾਂ, ਆਨਲਾਈਨ ਪੜ੍ਹਾਈ ਕਰਵਾਉਣ ਲਈ ਮਜਬੂਰ ਕਰਨ ਵਿਰੁੱਧ ਸਾਰੇ ਪੰਜਾਬ ਵਿੱਚ ਸਕੱਤਰ ਭਜਾਓ, ਸਿੱਖਿਆ ਬਚਾਓ ਦੇ ਨਾਅਰੇ ਲਗਾ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਸਿਖਿਆ ਸਕੱਤਰ ਦੇ ਪੁਤਲੇ ਫੂਕ ਐਕਸ਼ਨ ਕੀਤੇ ਜਾ ਰਹੇ ਹਨ।
ਇਸ ਸਮੇਂ ਗੁਰਦੀਸ਼ ਸਿੰਘ, ਯਸ਼ਪਾਲ, ਅਜੇ ਚਾਹੜ੍ਹ ਮਜਾਰਾ, ਜਸਵੀਰ ਮਾਹੀ, ਰਜਿੰਦਰ ਦੇਹਲ, ਗੁਰਦੀਪ ਕੌਰ, ਸੁਨੀਤਾ ਰਾਣੀ, ਸਰਬਜੀਤ ਕੌਰ, ਕੁਲਵਿੰਦਰ ਕੌਰ, ਰਜਨੀਤ ਸੈਣੀ, ਬਲਵੀਰ ਕੁਮਾਰ, ਗੁਰਨਾਮ ਸਿੰਘ, ਪਵਨ ਕੁਮਾਰ, ਸੋਮਨਾਥ ਸਡ਼ੋਆ, ਦੀਪ ਕੁਮਾਰ, ਸ਼ੰਕਰਦਾਸ, ਸਤਨਾਮ ਸਿੰਘ, ਬਲਵੀਰ ਰੱਕਡ਼, ਜਸਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।