ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਦਰਮਿਆਨ ਅੱਜ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ।
ਭਰੋਸੇਯੋਗ ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੇਲ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ 'ਤੇ ਮੋਹਰ ਲਗਾ ਦਿੱਤੀ
ਹੈ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ
ਬਣਾਇਆ ਜਾ ਸਕਦਾ ਹੈ।
ਹਾਲਾਂਕਿ ਇਹ ਐਲਾਨ ਨਹੀਂ ਕੀਤਾ ਹੈ ਲੇਕਿਨ ਇਸ ਦਾ ਰਸਮੀ ਐਲਾਨ ਕਿਸੇ
ਸਮੇਂ ਵੀ ਕੀਤਾ ਜਾ ਸਕਦਾ ਹੈ।
