ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਐਨਡੀਟੀਵੀ ਨਾਲ ਗੱਲਬਾਤ ਕਰਦਿਆਂ ਇਸ ਦੀ ਪੁਸ਼ਟੀ ਕੀਤੀ।
ਉਨ੍ਹਾਂ ਦੱਸਿਆ ਕਿ ਪਾਰਟੀ ਵਿੱਚ ਰਾਏ ਬਣਾਈ ਗਈ ਹੈ ਕਿ ਦੋ ਉਪ ਮੁੱਖ ਮੰਤਰੀ ਵੀ ਬਣਾਏ ਜਾਣਗੇ। ਦੋ ਉਪ ਮੁੱਖ ਮੰਤਰੀ ਕੌਣ ਹੋਣਗੇ, ਇਹ ਹੁਣ ਤੈਅ ਹੋ ਗਿਆ ਹੈ।
ਪਹਿਲਾਂ ਸੋਮਵਾਰ ਨੂੰ ਮੁੱਖ ਮੰਤਰੀ ਸਵੇਰੇ 11 ਵਜੇ ਸਹੁੰ ਚੁੱਕਣਗੇ, ਫਿਰ ਕੈਬਨਿਟ ਮੰਤਰੀਆਂ ਬਾਰੇ ਫੈਸਲਾ ਕੀਤਾ ਜਾਵੇਗਾ।
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ।