ਅਧਿਆਪਕ ਦਿਵਸ ਮੌਕੇ ਬੇਰੁਜ਼ਗਾਰਾਂ ਨੇ ਸਰਕਾਰ ਨੂੰ ਭੇਂਟ ਕੀਤਾ ਖੂਨ ਦਾ ਪਿਆਲਾ

 ਅਧਿਆਪਕ ਦਿਵਸ ਮੌਕੇ ਬੇਰੁਜ਼ਗਾਰਾਂ ਨੇ ਸਰਕਾਰ ਨੂੰ ਭੇਂਟ ਕੀਤਾ ਖੂਨ ਦਾ ਪਿਆਲਾ  



ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਤਰਫੋਂ ਬੇਰੁਜ਼ਗਾਰ ਅਧਿਆਪਕਾਂ ਤੋਂ ਤਹਿਸੀਲਦਾਰ ਨੇ ਪ੍ਰਾਪਤ ਕੀਤਾ ਖੂਨ ਦਾ ਪਿਆਲਾ  


ਦਲਜੀਤ ਕੌਰ ਭਵਾਨੀਗੜ੍ਹ 


ਸੰਗਰੂਰ, 5 ਸਤੰਬਰ, 2021- ਅੱਜ ਅਧਿਆਪਕ ਦਿਵਸ ਮੌਕੇ ਬੀ. ਐਡ. ਟੈੱਟ ਪਾਸ ਬੇਰੁਜ਼ਗਾਰਾਂ ਨੇ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਖ਼ੂਨ ਦਾ ਪਿਆਲਾ ਭੇਂਟ ਕੀਤਾ ਗਿਆ। ਬੀ. ਐਡ. ਟੈੱਟ ਪਾਸ ਬੇਰੁਜ਼ਗਾਰਾਂ ਜਦੋਂ ਸਿਵਲ ਹਸਪਤਾਲ ਤੋਂ ਰੋਸ ਮਾਰਚ ਕਰਦੇ ਹੋਏ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ ਪਹੁੰਚੇ ਤਾਂ ਤਹਿਸੀਲਦਾਰ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਤਰਫੋਂ ਬੇਰੁਜ਼ਗਾਰ ਅਧਿਆਪਕਾਂ ਤੋਂ ਖੂਨ ਦਾ ਪਿਆਲਾ ਪ੍ਰਾਪਤ ਕੀਤਾ। ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੈਪਟਨ ਸਰਕਾਰ ਨੂੰ ਸਿਰੇ ਦੀ ਨਖਿੱਧ ਸਰਕਾਰ ਕਰਾਰ ਦਿੱਤਾ। 


ਇਸ ਮੌਕੇ ਸੰਬੋਧਨ ਕਰਦਿਆਂ ਬੇਰੁਜ਼ਗਾਰ ਆਗੂ ਅਮਨ ਸੇਖਾ, ਗਗਨਦੀਪ ਕੌਰ, ਸੰਦੀਪ ਸਿੰਘ ਨੇ ਕਿਹਾ ਕਿ ‘ਘਰ-ਘਰ ਰੁਜ਼ਗਾਰ’ ਦਾ ਚੋਣ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਪੰਜਾਬ ਦੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਤੋਂ ਇਨਕਾਰੀ ਹੋ ਰਹੀ ਹੈ ਜਿਸ ਕਾਰਨ ਬੇਰੁਜ਼ਗਾਰ ਪਿਛਲੇ 8 ਮਹੀਨੇ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰੀ ਬੈਠੈ ਹਨ।ਉਨ੍ਹਾਂ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਸਰਕਾਰਾਂ ਵੱਲੋਂ ਦੇਸ਼ ਭਰ ਵਿੱਚ ਅਧਿਆਪਕਾਂ ਦਾ ਸਨਮਾਨ ਕਰਨ ਦੇ ਦਮਗਜ਼ੇ ਮਾਰੇ ਜਾ ਰਹੇ ਹਨ ਪਰ ਹਕੀਕਤ ਇਹ ਹੈ ਕਿ ਜਿਸ ਸਮਾਜ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੂੰ ਸਥਾਈ ਰੁਜ਼ਗਾਰ ਮੁਹੱਈਆ ਨਾ ਕਰਕੇ ਉਹਨਾਂ ਦਾ ਆਰਥਿਕ, ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੋਵੇ ਉੱਥੇ ਦੀਆਂ ਸਰਕਾਰਾਂ ਲੋਕ ਵਿਰੋਧੀ ਸਰਕਾਰਾਂ ਹਨ।


ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਗਰੀਬ ਵਰਗ ਦੇ ਵਿਦਿਆਰਥੀ ਪੜ੍ਹਦੇ ਹਨ ਤੇ ਸਕੂਲਾਂ ਨੂੰ ਅਧਿਆਪਕਾਂ ਤੋਂ ਸੱਖਣੇ ਰੱਖ ਕੇ ਸਰਕਾਰ ਗਰੀਬ ਬੱਚਿਆਂ ਤੋਂ ਸਿੱਖਿਆ ਦਾ ਹੱਕ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਕੂਲਾਂ ਵਿੱਚ ਖਾਲੀ ਅਸਾਮੀਆਂ ਹੋਣ ਕਾਰਨ ਲੋਕ ਸਕੂਲਾਂ ਨੂੰ ਜਿੰਦਰੇ ਮਾਰ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਦੂਜੇ ਪਾਸੇ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਭਰਤੀ ਨਹੀਂ ਕਰ ਰਹੀ ਹੈ।


ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਯੋਗ ਮੰਤਰੀ ਹੈ ਜਿਸਦੇ ਮੰਤਰੀ ਰਹਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਸਿੱਖਿਆ ਦਾ ਪੱਧਰ ਹੇਠਾਂ ਡਿੱਗਿਆ ਹੈ ਤੇ ਇਸ ਵਿਭਾਗ ਵਿੱਚ ਅਫਸਰਸ਼ਾਹੀ ਭਾਰੂ ਵਿਖਾਈ ਦੇ ਰਹੀ ਹੈ।


ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਪਿਛਲੇ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਤੇ ਜਦ ਸਰਕਾਰ ਦੇ ਕੰਨ ‘ਤੇ ਜੂੰ ਨਾ ਸਰਕੀ ਤਾਂ ਇੱਕ ਬੇਰੁਜ਼ਗਾਰ ਅਧਿਆਪਕ ਅੱਕ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਿਆ ਤੇ ਉਹ ਜਿਸ ਦਿਨ ਦਾ ਪਾਣੀ ਵਾਲੀ ਟੈਂਕੀ ‘ਤੇ ਚੜ੍ਹਿਆ ਹੈ ਇੱਕ ਪਲ ਵੀ ਹੇਠਾਂ ਨਹੀਂ ਉੱਤਰਿਆਂ ਤੇ ਸਰਕਾਰ ਉਸਦੀ ਸਾਰ ਨਹੀਂ ਲੈ ਰਹੀ ਹੈ ਜੇਕਰ ਉਸਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸਦੀ ਸਿੱਧੀ ਜ਼ਿੰਮੇਵਾਰੀ ਸਿੱਖਿਆ ਮੰਤਰੀ ਪੰਜਾਬ ਤੇ ਪੰਜਾਬ ਸਰਕਾਰ ਦੀ ਹੋਵੇਗੀ।


ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਐਲਾਣ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਲੌਂਗੋਵਾਲ, ਕਿਰਨ ਈਸੜਾ, ਪ੍ਰਤਿੰਦਰ ਕੌਰ, ਗੁਰਪ੍ਰੀਤ ਗਾਜੀਪੁਰ, ਬਲਕਾਰ ਸਿੰਘ ਮੰਘਾਨੀਆ, ਕੁਲਦੀਪ ਭੁਟਾਲ, ਸੁਮਿੰਦਰ ਫਾਜਿਲਕਾ, ਬਚਿੱਤਰ ਸਿੰਘ, ਗੁਰਮੇਲ ਸਿੰਘ, ਪ੍ਰਦੀਪ, ਗੁਰਸੇਵਕ, ਜਗਸੀਰ, ਸੁਰਜੀਤ ਸਿੰਘ, ਸੁਨੀਲ, ਗੁਰੀ ਗਾਜੀਪੁਰ, ਗੁਰਜੰਟ, ਗੁਰਦੀਪ, ਜਸਵਿੰਦਰ, ਸੁਖਦੇਵ, ਹਰਸ਼ਰਨ, ਅਵਤਾਰ, ਰਜਿੰਦਰ, ਜਸਪਾਲ ਸਿੰਘ ਲਹਿਰਾ, ਮਨਪ੍ਰੀਤ ਕੌਰ ਚਹਿਲਾਂ, ਵੀਰਪਾਲ ਕੌਰ, ਪਰਮਜੀਤ ਕੌਰ, ਲਖਵਿੰਦਰ ਕੌਰ, ਹਰਵਿੰਦਰ ਕੌਰ ਸਰਦੂਲਗੜ੍ਹ, ਵੀਰਪਾਲ ਕੌਰ, ਸ਼ਿੰਦਰਪਾਲ ਕੌਰ, ਅਮਨਦੀਪ ਕੁਸਲਾ, ਪਰਮਪਾਲ ਕੌਰ, ਬਲਜੀਤ ਕੌਰ ਬੋਹਾ, ਕੁਲਵੀਰ ਕੌਰ ਬੋਹਾ, ਕੁਲਦੀਪ ਲਦਾਲ, ਸੱਤਪਾਲ ਕੌਰ, ਮਨਵੀਰ ਕੌਰ , ਹਰਵਿੰਦਰ ਕੌਰ, ਵੀਰਪਾਲ ਕੌਰ , ਸ਼ਿੰਦਰਪਾਲ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ, ਸੋਮਾ ਕੌਰ , ਦਵਿੰਦਰ ਕੌਰ ਸੁਖਵਿੰਦਰ ਕੌਰ, ਰਾਜਵੀਰ ਕੌਰ, ਕਰਮਜੀਤ ਕੌਰ ਭੁਟਾਲ ਕਲਾਂ, ਰਾਜਵੀਰ ਕੌਰ ਆਦਿ ਹਾਜ਼ਰ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends