ਨਵਜੋਤ ਸਿੱਧੂ ਨੂੰ ਕਿਸੇ ਵੀ ਕੀਮਤ 'ਤੇ ਮੁੱਖ ਮੰਤਰੀ ਪ੍ਰਵਾਨ ਨਹੀਂ ਕਰਾਂਗਾ : ਕੈਪਟਨ ਅਮਰਿੰਦਰ ਸਿੰਘ

ਨਵਜੋਤ ਸਿੱਧੂ ਨੂੰ ਕਿਸੇ ਵੀ ਕੀਮਤ 'ਤੇ ਪ੍ਰਵਾਨ ਨਹੀਂ ਕਰਾਂਗਾ : ਕੈਪਟਨ ਅਮਰਿੰਦਰ ਸਿੰਘ 



ਚੰਡੀਗੜ੍ਹ, 18 ਸਤੰਬਰ, 2021: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਨਵਜੋਤ ਸਿੱਧੂ ਨੂੰ ਬਤੌਰ ਮੁੱਖ ਮੰਤਰੀ ਪ੍ਰਵਾਨ ਨਹੀਂ ਕਰਨਗੇ ਕਿਉਂਕਿ ਉਹ ਕਾਬਲ ਨਹੀਂ ਬਲਕਿ ਤਬਾਹੀ ਲਿਆਉਣ ਵਾਲੇ ਹਨ।ਇਕ ਨਿੱਜੀ ਟੀ ਵੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਸਿੱਧੂ ਨੇ ਬਤੌਰ ਇਕ ਮਹਿਕਮੇ ਦੇ ਮੰਤਰੀ ਪੂਰਾ ਵਿਭਾਗ ਤਬਾਹ ਕਰ ਦਿੱਤਾ ਤੇ ਹੁਣ ਉਸ ਤੋਂ ਪੂਰਾ ਪੰਜਾਬ ਤਬਾਹ ਨਹੀਂ ਕਰਵਾਇਆ ਜਾਸਕਦਾ। 

ਅਮਰਿੰਦਰਰ ਸਿੰਘ ਨੇ ਤ੍ਰਿਪਤ ਬਾਜਵਾ 'ਤੇ ਵੀ ਤਿੱਖਾ ਹਮਲਾ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਮੇਰੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਤੇ ਮੈਂ 13 ਸਾਲ ਕੇਸ ਭੁਗਤਿਆ। ਇੰਨਾ ਹੀ ਨਹੀਂ ਬਲਕਿ ਇਕ ਕਮੇਟੀ ਬਣਾ ਕੇ ਮੇਰੀ ਵਿਧਾਨ ਸਭਾ ਮੈਂਬਰੀ ਖਾਰਜ ਕਰ ਦਿੱਤੀ ਜੋ ਮੈਂਨੂੰ ਸੁਪਰੀਮ ਕੋਰਟ ਨੇ ਬਹਾਲ ਕੀਤੀ।ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਅਕਾਲੀਆਂ ਨਾਸਾਂਝ ਕਿਵੇਂ ਸਕਦਾ ਹਾਂ। ਉਹਨਾਂ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਰਾਜਨੀਤੀ ਦੀ ਸਮਝ ਨਹੀਂ ਹੈ ਜਾਂ ਫਿਰ ਉਹ ਝੂਠ ਬੋਲ ਰਹੇ ਹਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends