ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਦੀ ਚੈਕਿੰਗ




ਫ਼ਰੀਦਕੋਟ 22 ਸਤੰਬਰ 2021- ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ, ਸਰਕਾਰੀ ਦਫ਼ਤਰਾਂ ਵਿੱਚ ਕੰਮ- ਕਾਜ ਲਈ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਵੱਖ ਵੱਖ ਵਿਭਾਗਾਂ ਵਿੱਚ ਪੈਂਡਿੰਗ ਪਏ ਕੇਸਾਂ ਦੀ ਜਾਣਕਾਰੀ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਸਵੇਰੇ ਠੀਕ 9 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਸੀ ਦਫਤਰ ਦੀਆਂ ਵੱਖ ਵੱਖ ਬਰਾਚਾਂ ਤੋਂ ਇਲਾਵਾ ਵੱਖ ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।



ਇਸ ਮੌਕੇ ਉਨ੍ਹਾਂ ਦਫਤਰੀ ਕੰਮ- ਕਾਜ਼ ਲਈ ਆਏ ਵੱਖ-ਵੱਖ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਬਲਜੀਤ ਕੌਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਅੱਜ ਡੀ.ਸੀ ਦਫਤਰ ਦੀਆਂ ਸਾਰੀਆਂ ਬਰਾਚਾਂ, ਐਨ.ਆਈ.ਸੀ. ਤਹਿਸੀਲ ਦਫਤਰ, ਭਾਸ਼ਾ ਦਫਤਰ, ਆਬਕਾਰੀ ਤੇ ਕਰ ਵਿਭਾਗ, ਫਰਦ ਕੇਂਦਰ, ਜਿਲਾ ਮਾਲ ਅਫਸਰ ਸਮੇਤ ਵੱਖ ਵੱਖ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਫਰਦ ਕੇਂਦਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਤਹਿਸੀਲ ਵਿਚ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਹੋਰ ਵਧੀਆ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਆਪ ਕੰਪਿਊਟਰ ਤੇ ਬੈਠ ਕੇ ਲੋਕਾਂ ਨੂੰ ਫਰਦਾਂ ਵੀ ਜਾਰੀ ਕੀਤੀਆਂ।


 ਇਸ ਮੌਕੇ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲੇ ਦੇ ਵੱਖ ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ ਜਾਵੇਗੀ। 

ਇਸ ਸਬੰਧੀ ਸਮੂਹ ਕਰਮਚਾਰੀਆਂ/ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਦਫ਼ਤਰੀ ਸਮੇਂ ਹਾਜ਼ਰ ਰਹਿਣ ਵਿੱਚ ਕੁਤਾਹੀ ਕਰਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਲੋਕਾਂ ਦੇ ਸੇਵਕ ਬਣ ਕੇ ਕੰਮ ਕਰਨ ਅਤੇ ਸਰਕਾਰ ਦੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਉਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਸੇਵਾਵਾਂ ਮੁਹਈਆ, ਕਰਵਾਉਣ। ਉਨਾਂ ਕਿਹਾ ਕਿ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends