ਟੀ.ਬੀ ਦੀ ਬਿਮਾਰੀ ਸਬੰਧੀ ਆਸ਼ਾ ਵਰਕਰਾ ਵੱਲੋਂ ਘਰ-ਘਰ ਜਾ ਕੇ ਕੀਤਾ ਜਾ ਰਿਹਾ ਸਰਵੇ-ਡਾ.ਵਿਧਾਨ ਚੰਦਰ
ਨੂਰਪੁਰ ਬੇਦੀ 27 ਸਤੰਬਰ ()
ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਕਮਲ ਜਿਲ੍ਹਾ ਤਪਦਿਕ ਅਫਸਰ ਰੂਪਨਗਰ ਅਤੇ ਡਾ.ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਨੂਰਪੁਰ ਬੇਦੀ ਦੀ ਅਗਵਾਈ ਹੇਠ ਬਲਾਕ ਨੂਰਪੁਰ ਬੇਦੀ ਵਿਖੇ ਟੀ.ਬੀ ਦੀ ਬਿਮਾਰੀ ਸਬੰਧੀ ਆਸ਼ਾ ਵਰਕਰਾ ਵਲੋ ਘਰ ਘਰ ਸਰਵੇ ਕੀਤੇ ਜਾ ਰਹੇ ਹਨ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਵਿਧਾਨ ਚੰਦਰ ਸੀ.ਐਚ.ਸੀ ਨੂਰਪੁਰ ਬੇਦੀ ਨੇ ਕਿਹਾ ਕਿ ਇਸ ਸਰਵੇ ਰਾਂਹੀ ਟੀ.ਬੀ ਦੇ ਵੱਖ ਵੱਖ ਪਿੰਡਾਂ ਵਿੱਚ ਸ਼ੱਕੀ ਮਰੀਜਾਂ ਦੇ ਬੱਲਗਮ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਟੀ.ਬੀ ਦੀ ਬਿਮਾਰੀ ਦੀ ਪਛਾਣ ਕਰਨ ਤੋਂ ਬਾਅਦ ਮਰੀਜ਼ ਦਾ ਸਹੀ ਸਮੇਂ ਤੇ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਟੀ.ਬੀ ਦੇ ਮਰੀਜ ਦੀ ਪਛਾਣ ਤੋਂ ਬਾਅਦ ਉਸ ਦੀ ਰਜਿਸਟ੍ਰੇਸ਼ਨ ਕਰਕੇ ਉਸ ਦਾ ਮੁਫ਼ਤ ਇਲਾਜ਼ ਕੀਤਾ ਜਾਂਦਾ ਹੈ।
ਇਸ ਮੌਕੇ ਤੇ ਉਨ੍ਹਾਂ ਵੱਲੋਂ ਟੀ.ਬੀ ਸਰਵੇ ਦੀ ਸਮੀਖਿਆ ਕੀਤੀ ਗਈ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਭੱਠੇ ਦੇ ਮਾਲਕਾਂ ਨੂੰ ਮਿਲ ਕੇ ਟੀ.ਬੀ ਦੀ ਬਿਮਾਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤੇ ਸ਼ੱਕੀ ਮਰੀਜਾਂ ਨੂੰ ਟੀ.ਬੀ ਸੈਂਟਰ ਸਿੰਘਪੁਰ ਸੀ.ਐਚ.ਸੀ ਵਿਖੇ ਭੇਜਣ ਲਈ ਵੀ ਕਿਹਾ ਗਿਆ ਤਾਂ ਜੋ ਟੀ.ਬੀ ਮਰੀਜ਼ ਦੀ ਪੁਸ਼ਟੀ ਹੋਣ ਉਪਰੰਤ ਮਰੀਜ ਦਾ ਇਲਾਜ਼ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।