ਪ੍ਰਾਪਤ ਜਾਣਕਾਰੀ ਅਨੁਸਾਰ ਰਿਪੋਰਟਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਨੇ ਕਥਿਤ ਤੌਰ 'ਤੇ ਪਾਰਟੀ ਹਾਈ ਕਮਾਂਡ ਨੂੰ ਸੂਚਿਤ ਕੀਤਾ ਹੈ ਕਿ ਜੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਤਾਂ ਉਹ ਪਾਰਟੀ ਛੱਡ ਦੇਣਗੇ।
ਜੇਕਰ ਅਜਿਹਾ ਹੁੰਦਾ
ਹੈ ਤਾਂ ਕਾਂਗਰਸ ਅਤੇ ਅਕਾਲੀ ਦਲ ਵਿਚਕਾਰ ਫਸਵਾਂ
ਟੱਕਰ ਬਣ ਜਾਵੇਗੀ।
ਪਰ ਪੰਜਾਬ ਵਿਚ
ਚੋਣਾਂ ਸਿਰ 'ਤੇ ਹਨ, ਇਸ ਲਈ ਜੇਕਰ ਕੋਈ ਹਾਰਿਆ
ਵਿਧਾਇਕ ਮੁੱਖ ਮੰਤਰੀ ਬਣਾਇਆ ਜਾਂਦਾ ਹੈ ਤਾਂ ਛੇ
ਮਹੀਨੀਆਂ ਦੇ ਅੰਦਰ ਅੰਦਰ ਉਸ ਨੂੰ ਚੋਣ ਲੜ ਕੇ
ਵਿਧਾਇਕ ਬਣਨਾ ਲਾਜ਼ਮੀ ਹੁੰਦਾ ਹੈ।
ਇਹ ਤਾਂ ਨਹੀਂ ਹੋ
ਸਕਦਾ ਪਰ ਚੋਣ ਜ਼ਾਬਤਾ ਲੱਗਣ ਤੱਕ ਜਾਖੜ ਨੂੰ ਮੁੱਖ
ਮੰਤਰੀ ਅਹੁਦੇ 'ਤੇ ਬਿਠਾਇਆ ਜਾ ਸਕਦਾ ਹੈ।
ਇਸ ਦੇ
ਨਾਲ ਹੀ ਕਾਂਗਰਸ ਪਾਰਟੀ ਸਿੱਖ ਚਿਹਰੇ ਤੋਂ ਬਾਅਦ ਹਿੰਦੂ
ਚਿਹਰੇ ਨੂੰ ਅੱਗੇ ਲਿਆ ਕੇ ਪੰਜਾਬ ਦਾ ਹਿੰਦ ਵੋਟ ਬੈਂਕ ਵੀ
ਕੈਸ਼ ਕਰਨਾ ਚਾਹੁੰਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ
ਜਾਖੜ ਪੰਜਾਬ ਦੇ ਪਹਿਲੇ ਹਿੰਦੂ ਮੁੱਖ ਮੰਤਰੀ ਅਖਵਾਏ
ਜਾਣਗੇ।
ਪੰਜਾਬ ਕਾਂਗਰਸ ਸੰਕਟ ਲਾਈਵ ਅਪਡੇਟਸ ਕਲਿੱਕ ਕਰੋ