15% ਤਨਖਾਹਾਂ ਵਿੱਚ ਵਾਧੇ ਦੇ ਫਾਰਮੂਲੇ ਤੇ ਮੁਲਾਜ਼ਮ ਹੋਏ ਗੁੱਸਾ 2 ਅਕਤੂਬਰ ਤੋਂ ਲਗੇਗਾ ਪੱਕਾ ਮੋਰਚਾ

 


*ਛੇਵੇਂ ਤਨਖਾਹ ਕਮਿਸ਼ਨ ਦੇ ਫਾਰਮੂਲੇ ਨੂੰ ਮੁਲਾਜ਼ਮਾਂ ਤੇ ਧੱਕੇ ਨਾਲ ਲਾਗੂ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ*


*ਫਰੰਟ ਪਹਿਲਾਂ ਹੀ ਰੱਦ ਕਰ ਚੁੱਕਿਆ ਹੈ 113% ਡੀ ਏ ਉੱਪਰ 15% ਤਨਖਾਹਾਂ ਵਿੱਚ ਵਾਧਾ* 


 *2 ਅਕਤੂਬਰ ਤੋਂ ਪੰਜਾਬ ਸਰਕਾਰ ਖ਼ਿਲਾਫ਼ ਲਗਾਇਆ ਜਾਵੇਗਾ ਪੱਕਾ ਮੋਰਚਾ*  


  ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 6ਵੇਂ ਤਨਖਾਹ ਕਮਿਸ਼ਨ ਦੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤੇ ਇਤਰਾਜ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਤਜਵੀਜ਼ ਨੂੰ ਸਾਂਝੇ ਫਰੰਟ ਵੱਲੋਂ 11 ਸਤੰਬਰ ਦੀ ਚੰਡੀਗੜ੍ਹ ਰੈਲੀ ਦੇ ਇਕੱਠ ਨੇ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਸੀ। ਸਾਂਝੇ ਫਰੰਟ ਦੇ ਕਨਵੀਨਰਾਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਜਗਦੀਸ਼ ਸਿੰਘ ਚਾਹਲ, ਠਾਕੁਰ ਸਿੰਘ, ਸੁਖਚੈਨ ਸਿੰਘ ਖਹਿਰਾ, ਸੁਖਦੇਵ ਸਿੰਘ ਸੈਣੀ, ਸੁਖਜੀਤ ਸਿੰਘ, ਕਰਮ ਸਿੰਘ ਧਨੋਆ, ਮੇਘ ਸਿੰਘ ਸਿੱਧੂ, ਦਵਿੰਦਰ ਸਿੰਘ ਬੈਨੀਪਾਲ, ਪਰਵਿੰਦਰ ਖੰਗੂੜਾ, ਅਵਿਨਾਸ਼ ਸ਼ਰਮਾਂ, ਪ੍ਰੇਮ ਸਾਗਰ ਸ਼ਰਮਾਂ, ਜਸਵੀਰ ਤਲਵਾੜਾ ਅਤੇ ਕੁਲਵਰਨ ਸਿੰਘ ਆਦਿ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਉਪਰੰਤ ਕੀਤੀ ਗਈ ਪਲੇਠੀ ਪ੍ਰੈਸ ਕਾਨਫਰੰਸ ਵਿੱਚ ਸ੍ਰ. ਚਰਨਜੀਤ ਸਿੰਘ ਚੰਨੀ ਜੀ ਵੱਲੋਂ ਮੁਲਾਜ਼ਮਾਂ ਨੂੰ ਆਪਣੇ ਸੰਘਰਸ਼ਾਂ ਅਤੇ ਹੜਤਾਲਾਂ ਨੂੰ ਵਿਰਾਮ ਦੇ ਕੇ ਸਰਕਾਰ ਨਾਲ ਮਿਲ ਬੈਠ ਕੇ ਸਾਰੇ ਮਸਲਿਆਂ ਦਾ ਹੱਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ, ਦੂਸਰੇ ਪਾਸੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪਹਿਲਾਂ ਤੋਂ ਰੱਦ ਕੀਤੇ ਜਾ ਚੁੱਕੇ  6ਵੇਂ ਤਨਖਾਹ ਕਮਿਸ਼ਨ ਦੇ ਫਾਰਮੂਲੇ ਨੂੰ ਧੱਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕਪਾਸੜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।  

ਉਹਨਾ ਨੇ ਕਿਹਾ ਕਿ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ 01-01-16 ਤੋਂ 125% ਡੀ.ਏ. 'ਤੇ ਘੱਟੋ ਘੱਟ 20% ਵਾਧਾ ਮਿਲਣਾ ਚਾਹੀਦਾ ਹੈ, ਜਦ ਕਿ ਇਸ ਨੋਟੀਫਿਕੇਸ਼ਨ ਅਨੁਸਾਰ 31-12-15 ਨੂੰ 113% ਡੀ.ਏ. ਉੱਪਰ 15% ਵਾਧਾ ਦਿੱਤਾ ਜਾਵੇਗਾ। 

ਅਨਰੀਵਾਈਜ਼ਡ ਅਤੇ ਅਧੂਰੀਆਂ ਰੀਵਾਈਜ਼ਡ ਕੈਟਾਗਿਰੀਆਂ ਦੇ ਮੁਲਾਜ਼ਮਾਂ ਬਾਰੇ ਇਸ ਨੋਟੀਫਿਕੇਸ਼ਨ ਵਿੱਚ ਕੋਈ ਜ਼ਿਕਰ ਨਹੀਂ ਹੈ, ਜਦਕਿ ਇਹਨਾ ਵਰਗਾਂ ਦੀ ਤਨਖਾਹ 01-01-16 ਤੋਂ ਉੱਚਤਮ ਗੁਣਾਂਕ ਦੇ ਕੇ ਨੋਸ਼ਨਲ ਅਧਾਰ 'ਤੇ ਫਿਕਸ ਕਰਨੀ ਬਣਦੀ ਹੈ। 

01-01-16 ਤੋਂ ਬਾਅਦ ਭਰਤੀ ਹੋਏ ਨਵੇਂ ਮੁਲਾਜ਼ਮਾਂ ਨੂੰ ਇਸ ਨੋਟੀਫਿਕੇਸ਼ਨ ਰਾਹੀਂ ਬਾਕੀ ਮੁਲਾਜ਼ਮਾਂ ਤੋਂ ਨਿਖੇੜ ਦਿੱਤਾ ਗਿਆ ਹੈ, ਜਦ ਕਿ ਇਹਨਾਂ ਮੁਲਾਜ਼ਮਾਂ ਦੇ 01-12-11 ਵਾਲੇ ਪੇ ਸਕੇਲਾਂ ਨੂੰ ਬਰਕਰਾਰ ਰੱਖਦੇ ਹੋਏ ਨਵੇਂ ਸਕੇਲ ਫਿੱਟ ਕਰਨੇ ਚਾਹੀਦੇ ਹਨ।

ਇਸ ਨੋਟੀਫਿਕੇਸ਼ਨ ਅਨੁਸਾਰ 15% ਵਾਧਾ ਲੈਣ ਵਾਲੇ ਸਮੁੱਚੇ ਮੁਲਾਜ਼ਮਾਂ ਨੂੰ 01-01-16 ਤੋਂ 30-06-21 ਤੱਕ ਦਾ 66 ਮਹੀਨਿਆਂ ਦਾ ਬਕਾਇਆ ਨਹੀਂ ਦਿੱਤਾ ਜਾਵੇਗਾ ਜੋ ਕਿ ਕਿਸੇ ਕੋਨੇ ਤੋਂ ਵੀ ਤਰਕਸੰਗਤ ਨਹੀਂ ਹੈ।

ਸਾਂਝੇ ਫਰੰਟ ਦੇ ਕਨਵੀਨਰਾਂ ਨੇ ਕਿਹਾ ਕਿ ਫਰੰਟ ਵੱਲੋਂ 2 ਅਕਤੂਬਰ ਤੋਂ ਪੰਜਾਬ ਸਰਕਾਰ ਦੇ ਖ਼ਿਲਾਫ ਪੱਕਾ ਮੋਰਚਾ ਸ਼ੁਰੂ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ। ਫਿਰ ਵੀ ਉਹ ਸਾਂਝੇ ਫਰੰਟ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਪਹਿਲਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਆਪਣਾ ਪੱਖ ਦੱਸਣ ਦੀ ਕੋਸ਼ਿਸ਼ ਕਰਨਗੇ।


Featured post

TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

  DESGPC Recruitment 2025 - Comprehensive Guide DESGPC Recruitment 2025: Comprehensive Guid...

RECENT UPDATES

Trends