ਕੈਬਿਨਟ ਮੰਤਰੀ ਗੁਰਪ੍ਰੀਤ ਕਾਗੜ ਦੇ ਜਵਾਈ ਦੀ ਨੌਕਰੀ ਨੂੰ ਦਿੱਤੀ ਗਈ ਹਰੀ ਝੰਡੀ
ਚੰਡੀਗੜ੍ਹ, 17 ਸਤੰਬਰ 2021 - ਅੱਜ ਹੋ ਰਹੀ ਪੰਜਾਬ ਕੈਬਿਨਟ ਦੀ ਮੀਟਿੰਗ ਵਿੱਚ ਵਡਾ ਫੈਸਲਾ ਲਿਆ ਗਿਆ ਹੈ।
ਮੰਤਰੀ ਗੁਰਪ੍ਰੀਤ ਕਾਗੜ ਦੇ ਜਵਾਈ ਦੀ ਨੌਕਰੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਪੰਜਾਬ ਕੈਬਿਨਟ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।
Also Read : ਪੰਜਾਬ ਮੰਤਰੀ ਮੰਡਲ ਨੇ ਫੈਸਲੇ , ਪੜ੍ਹੋ ਇਥੇ
ਪੰਜਾਬ ਮੰਤਰੀ ਮੰਡਲ ਨੇ ਅੱਜ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਦੀ ਤਰਸ ਦੇ ਆਧਾਰ 'ਤੇ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਵਾਈ ਗੁਰਸ਼ੇਰ ਸਿੰਘ ਨੇ ਆਪਣੇ ਪਿਤਾ ਭੁਪਜੀਤ ਸਿੰਘ ਦੇ ਦਿਹਾਂਤ ਤੋਂ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਲਈ ਅਰਜ਼ੀ ਦਿੱਤੀ ਸੀ ਜੋ 2011 ਵਿੱਚ ਈਟੀਓ ਵਜੋਂ ਤਾਇਨਾਤ ਸਨ। ਗੁਰਸ਼ੇਰ ਸਿੰਘ ਨੇ 2016 ਵਿੱਚ ਕਾਂਗੜ ਦੀ ਧੀ ਨਾਲ ਵਿਆਹ ਕੀਤਾ ਸੀ।