ਡਿਪਟੀ ਕਮਿਸ਼ਨਰ ਨੇ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ
ਦਾ ਲਿਆ ਜਾਇਜ਼ਾ
ਬਠਿੰਡਾ, 30 ਸਤੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ
ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੂੰ ਜ਼ਿਲ੍ਹਾ
ਪ੍ਰਬੰਧਕੀ ਕੰਪਲੈਕਸ ਵਿਖੇ ਵੋਟਿੰਗ ਮਸ਼ੀਨਾਂ ਦੀ ਚੈਕਿੰਗ ਕਰਕੇ
ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਰਾਜਨੀਤਿਕ
ਪਾਰਟੀਆਂ ਦੇ ਨੁਮਾਂਇੰਦੇ ਹਾਜ਼ਰ ਸਨ।
ਫ਼ਸਟ ਲੈਵਲ ਚੈਕਿੰਗ
ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਨੁਮਾਂਇੰਦਿਆਂ
ਵਲੋਂ ਚੈਕਿੰਗ ਦੇ ਕੰਮ ਤੇ ਪੂਰੀ ਤਰ੍ਹਾਂ ਤਸੱਲੀ ਪ੍ਰਗਟਾਈ ਗਈ।
ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਭਾਰਤ
ਚੋਣ ਕਮਿਸ਼ਨ ਦੀਆਂ ਹਦਾਇਆਂ ਅਨੁਸਾਰ ਚੈਕਿੰਗ ਦਾ ਸਾਰਾ ਕੰਮ
ਭਾਰਤ ਇਲੈਕਟ੍ਰਾਨਿਕ ਲਿਮਟਿਡ ਦੇ ਇੰਜੀਨੀਅਰਾਂ ਵਲੋਂ ਕੀਤੀ ਜਾ
ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ
ਚੈਕਿੰਗ ਦੇ ਕੰਮ ਲਈ ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਬਬਨਦੀਪ
ਸਿੰਘ ਵਾਲੀਆਂ ਨੂੰ ਤਾਇਨਾਤ ਕੀਤਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਫ਼ਸਟ ਲੈਵਲ ਚੈਕਿੰਗ ਦੇ ਕੰਮ ਨੂੰ
ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਪੁਲਿਸ ਤੇ ਸਿਵਲ
ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ
ਆਪੇਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ
ਨਾਲ ਨਿਭਾਉਣ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ ਗੁਰਚਰਨ ਸਿੰਘ, ਈਵੀਐਮ
ਨੋਡਲ ਅਫ਼ਸਰ ਗੁਰਪ੍ਰੀਤ ਕੌਰ ਤੋਂ ਇਲਾਵਾ ਕਾਂਗਰਸ ਪਾਰਟੀ ਤੋਂ ਸ੍ਰੀ
ਰੁਪਿੰਦਰ ਸਿੰਘ, ਸ੍ਰੀ ਸੰਜੇ ਚੌਹਾਨ, ਆਮ ਆਦਮੀ ਪਾਰਟੀ ਤੋਂ ਸ੍ਰੀ
ਗੁਰਲਾਲ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਸ੍ਰੀ ਜੋਗਿੰਦਰ ਸਿੰਘ
ਅਤੇ ਸੀਪੀਆਈ (ਐਮ) ਪਾਰਟੀ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ
ਪੰਜਾਬ ਕੈਬਨਿਟ ਦੇ ਫੈਸਲੇ: ਪੰਜਾਬ ਕੈਬਨਿਟ ਦੇ ਫੈਸਲੇ, ਪੜ੍ਹੋ ਇਥੇ ਕਲਿੱਕ ਕਰੋ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ
ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ