ਚੰਡੀਗੜ੍ਹ 22 ਸਤੰਬਰ 2021 - ਇਕਹਿਰੇ ਮਾਪਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨਾਂ ਦੇ ਬੱਚਿਆਂ ਨੂੰ ਬਿਨਾ ਕਿਸੇ ਅੜਚਨ ਤੋਂ ਸਕੂਲਾਂ ਵਿੱਚ ਦਾਖਲਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇ
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਵੇਲੇ ਦਾਖਲਾ ਫਾਰਮ ’ਤੇ ਬੱਚੇ ਦੇ ਮਾਂ-ਪਿਓ ਦੋਵਾਂ ਦਾ ਨਾਂ ਦਰਜ ਕਰਨ ਦੀ ਵਿਵਸਥਾ ਹੈ। ਇਸ ਕਰਕੇ ਇਕਹਿਰੇ ਰਹਿ ਰਹੇ ਮਾਪਿਆਂ ਨੂੰ ਆਪਣੇ ਬੱਚੇ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਦਿੱਕਤ ਪੇਸ਼ ਆ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਸਕੂਲ ਸਿੱਖਿਆ (ਸੀਨੀਅਰ ਸੈਕੰਡਰੀ) ਨੇ ਜ਼ਿਲਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।