1 ਨਵੰਬਰ ਤੋਂ 30 ਨਵੰਬਰ ਤੱਕ ਬਣਨਗੀਆਂ ਨਵੀਂਆਂ ਵੋਟਾਂ : ਜ਼ਿਲ੍ਹਾ ਚੋਣ ਅਫ਼ਸਰ

 



 ਵੋਟਰ ਸੂਚੀਆਂ ਦੀ ਸਮਰੀ  ਰਵੀਜਨ  ਦਾ ਕੰਮ ਜਾਰੀ 1 ਨਵੰਬਰ ਤੋਂ



1 ਨਵੰਬਰ ਤੋਂ 30 ਨਵੰਬਰ ਤੱਕ ਬਣਨਗੀਆਂ ਨਵੀਂਆਂ ਵੋਟਾਂ : ਜ਼ਿਲ੍ਹਾ ਚੋਣ ਅਫ਼ਸਰ



-1 ਜਨਵਰੀ 2022 ਨੂੰ 18 ਸਾਲ ਪੂਰੇ ਕਰਦੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਵਾਉਣ :ਰਾਮਵੀਰ




ਮਲੇਰਕੋਟਲਾ, 29 ਮਲੇਰਕੋਟਲਾ :


           ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰ ਸੂਚੀਆਂ ਦੀ ਸਮਰੀ ਰਵੀਜਨ ਦਾ ਕੰਮ ਜ਼ਿਲ੍ਹੇ ’ਚ 1 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਸ੍ਰੀ ਰਾਮਵੀਰ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਲਈ 01 ਨਵੰਬਰ 2021 ਤੋਂ 30 ਨਵੰਬਰ 2021 ਤੱਕ ਫਾਰਮ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 06 ਨਵੰਬਰ ਅਤੇ 07 ਨਵੰਬਰ ਅਤੇ 20 ਨਵੰਬਰ ਅਤੇ 21 ਨਵੰਬਰ ਨੂੰ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪਾਂ ਵੀ ਲਗਾਏ ਜਾਣਗੇ ਅਤੇ ਬੀ.ਐਲ.ਓਜ਼ ਆਪਣੇ ਆਪਣੇ ਪੋਲਿੰਗ ਬੂਥਾਂ ਉਪਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।


 


            ਉਨ੍ਹਾਂ 1 ਜਨਵਰੀ 2022 ਨੂੰ 18 ਸਾਲ ਦੀ ਉਮਰ ਪੁਰੀ ਕਰਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਣਵਾਉਣ ਲਈ 01 ਨਵੰਬਰ 2021 ਤੋਂ 30 ਨਵੰਬਰ 2021 ਤੱਕ ਚੱਲਣ ਵਾਲੀ ਵਿਸ਼ੇਸ਼ ਸਮਰੀ  ਰਵੀਜਨ ਦੌਰਾਨ ਆਪਣੇ ਵੋਟ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟwww.nvsp.in ਜਾਂ www.voterportal.eci.gov.in ਤੇ ਅਪਲਾਈ ਕਰਨ ਜਾਂ ਭਾਰਤ ਚੋਣ ਕਮਿਸ਼ਨ ਦੀVoter Helpline App ਰਾਹੀਂ ਵੀ ਇਹ ਫਾਰਮ ਨੰਬਰ 6 ਭਰਿਆ ਜਾ ਸਕਦਾ ਹੈ।  ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਮੌਤ ਹੋਣ ਜਾਂ ਸ਼ਿਫ਼ਟ ਹੋਣ ਕਾਰਨ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸ਼ਨਾਖ਼ਤੀ ਕਾਰਡ ਵਿਚ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਵਿਚ ਇਕ ਥਾਂ ਤੋਂ ਦੂਜੀ ਥਾਂ ਤੇ ਸ਼ਿਫ਼ਟ ਹੋਣ ਲਈ ਫਾਰਮ ਨੰਬਰ 8 (ੳ) ਭਰੇ ਜਾਣਗੇ।


               ਉਨ੍ਹਾਂ ਹੋਰ ਦੱਸਿਆ ਕਿ 06 ਨਵੰਬਰ ਅਤੇ 07 ਨਵੰਬਰ ਅਤੇ 20 ਨਵੰਬਰ ਅਤੇ 21 ਨਵੰਬਰ 2021 ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ 'ਚ ਜ਼ਰੂਰ ਜਾਣ ਅਤੇ ਆਪਣੀ ਵੋਟ ਬਣਵਾਉਣ ਲਈ ਬੀ.ਐਲ.ਓਜ਼ ਕੋਲ ਆਪਣੇ ਫਾਰਮ ਜਮਾਂ ਕਰਵਾਉਣ।ਫਾਰਮ ਭਰਨ ਸਮੇਂ ਰੰਗੀਨ ਫ਼ੋਟੋ, ਜਨਮ ਮਿਤੀ, ਰਿਹਾਇਸ਼ ਦੇ ਪਤੇ ਦਾ ਪ੍ਰਮਾਣ ਜ਼ਰੂਰ ਲਗਾਇਆ ਜਾਵੇ।


ਉਨ੍ਹਾਂ ਕਿਹਾ ਨਵੀਂਆਂ ਵੋਟਾਂ ਬਣਾਉਣ, ਵੋਟਰ ਕਾਰਡ ਵਿੱਚ ਸੁਧਾਈ ਜਾ ਫੇਰ ਵੋਟ ਡਿਲੀਟ ਕਰਨ ਲਈ ਆਫ਼ ਲਾਈਨ ਦੇ ਨਾਲ-ਨਾਲ ਆਨ-ਲਾਈਨ ਵਿਧੀ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ ਇਸ ਲਈ ਚੋਣ ਕਮਿਸ਼ਨ ਦੀ ਵੈੱਬਸਾਈਟ ਜਾਂ ਨੈਸ਼ਨਲ ਵੋਟਰ ਸਰਵਿਸ ਪੋਰਟਲ ਜਾਂ ਵੋਟਰ ਹੈਲਪ ਲਾਈਨ ਮੋਬਾਈਲ ਐਪ ਦੀ ਵਰਤੋਂ ਕਰਕੇ ਘਰ ਬੈਠੇ ਹੀ ਫਾਰਮ ਭਰੇ ਜਾ ਸਕਦੇ ਹਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends