ਨਵੰਬਰ ਦੇ ਅੰਤ ਤੱਕ 1200 ਲੈਕਚਰਾਰ ਭਰਤੀ ਕੀਤੇ ਜਾਣਗੇ :ਪਰਗਟ ਸਿੰਘ-
-
ਕਿਹਾ, ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਲਦੀ ਹੀ ਪਾਵਰ ਟੈਰਿਫ਼
ਵਿੱਚ ਦੋ ਤੋਂ ਤਿੰਨ ਰੁਪਏ ਪ੍ਰਤੀ ਯੂਨਿਟ ਕਟੌਤੀ ਕੀਤੀ ਜਾਵੇਗੀ
-
3.5 ਲੱਖ ਬੱਚਿਆਂ ਨੂੰ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟਾਂ,
ਖੇਡ ਵਿਭਾਗ ਵੱਲੋਂ ਜਲਦੀ ਹੀ ਵਿਸ਼ੇਸ਼ ਮੁਹਿੰਮ ਵਿੱਢਣ ਦੀ ਤਿਆਰੀ
-
ਫੋਲੜੀਵਾਲ ਅਤੇ ਕੁੱਕੜ ਪਿੰਡ ਵਿੱਚ ਸਰਕਾਰੀ ਸਕੂਲਾਂ ਅਤੇ
ਸਪੋਰਟਸ ਅਕੈਡਮੀ ਦਾ ਵੀ ਕੀਤਾ ਐਲਾਨ
-
ਕਰਜ਼ਾ ਰਾਹਤ ਯੋਜਨਾ ਤਹਿਤ 1466 ਬੇਜ਼ਮੀਨੇ ਕਿਸਾਨਾਂ ਅਤੇ
ਮਜ਼ਦੂਰਾਂ ਨੂੰ ਲਾਭ ਪ੍ਰਦਾਨ ਕਰਨ ਲਈ 3.59 ਕਰੋੜ ਰੁਪਏ ਦੇ ਚੈਕ
ਵੰਡੇ
ਜਲੰਧਰ, 17 ਅਕਤੂਬਰ 2021 - ਸਿੱਖਿਆ, ਖੇਡਾਂ ਅਤੇ
ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਪਰਗਟ ਸਿੰਘ ਨੇ
ਅੱਜ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਸ ਨਵੰਬਰ ਦੇ ਅੰਤ ਤੱਕ
1200 ਲੈਕਚਰਾਰਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਸਬੰਧੀ
ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।
ਕਰਜ਼ਾ ਮੁਆਫੀ ਸਕੀਮ ਅਧੀਨ ਬੇਜ਼ਮੀਨੇ ਕਿਸਾਨਾਂ ਨੂੰ ਚੈੱਕ ਵੰਡਣ
ਲਈ ਇੱਕ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ
ਨੇ ਕਿਹਾ ਕਿ ਸਿੱਖਿਆ ਅਤੇ ਖੇਡਾਂ ਦੋਵੇਂ ਮੁੱਖ ਖੇਤਰਾਂ ਨੂੰ ਸਮੇਂ ਦੇ ਹਾਣ
ਦਾ ਬਣਾਉਣ ਲਈ ਦੋਵੇਂ ਵਿਭਾਗਾਂ ਵੱਲੋਂ ਤਾਲਮੇਲ ਨਾਲ ਕੰਮ ਕੀਤਾ
ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਕੂਲ ਪੱਧਰ 'ਤੇ ਖੇਡ
ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇ ਕੇ ਵਿਦਿਆਰਥੀਆਂ ਦੀ ਊਰਜਾ
ਨੂੰ ਸਹੀ ਦਿਸ਼ਾ ਵੱਲ ਲਿਜਾਣ ਦੇ ਉਦੇਸ਼ ਨਾਲ ਸਮੁੱਚੇ 3.5 ਲੱਖ
ਸਕੂਲੀ ਬੱਚਿਆਂ ਵਿੱਚ ਖੇਡ ਕਿੱਟਾਂ ਵੰਡਣ ਲਈ ਇੱਕ ਵਿਸ਼ਾਲ
ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਪਿਛਲੀੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਬਿਜਲੀ
ਖ਼ਰੀਦ ਸਮਝੌਤਿਆਂ ਸਬੰਧੀ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ
ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ
ਪਾਵਰ ਟੈਰਿਫ਼ ਦੋ ਤੋਂ ਤਿੰਨ ਰੁਪਏ ਤੱਕ ਘੱਟ ਕਰਨ ਲਈ ਸਖ਼ਤ
ਮਿਹਨਤ ਕੀਤੀ ਜਾ ਰਹੀ ਹੈ, ਜੋ ਕਿ ਸਰਕਾਰ ਵੱਲੋਂ ਦੋ ਕਿਲੋਵਾਟ ਤੱਕ
ਦੇ ਲੋਡ ਵਾਲੇ ਖਪਤਕਾਰਾਂ ਦੇ 1200 ਕਰੋੜ ਰੁਪਏ ਦੇ ਬਕਾਇਆ
ਬਿਜਲੀ ਬਿੱਲ ਮੁਆਫ਼ ਕਰਨ ਦੇ ਪਹਿਲੇ ਫੈਸਲੇ ਤੋਂ ਬਾਅਦ ਬਿਜਲੀ
ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇੱਕ ਹੋਰ ਮਹੱਤਵਪੂਰਨ
ਫੈਸਲਾ ਹੋਵੇਗਾ।
ਸਮਾਗਮਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.
ਪਰਗਟ ਸਿੰਘ ਨੇ ਅੱਗੇ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਹੋਰ
ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਵਿੱਚ
ਹੈ। ਇਸ ਤੋਂ ਇਲਾਵਾ ਇਹ ਯਕੀਨੀ ਬਣਾਉਣ ਲਈ ਇੱਕ ਸਿਸਟਮ
ਵਿਕਸਿਤ ਕੀਤਾ ਜਾ ਰਿਹਾ ਕਿ ਮੌਜੂਦਾ 5500 ਅਧਿਆਪਕ
(ਸਰੀਰਕ ਸਿੱਖਿਆ) ਸਕੂਲ ਮੈਦਾਨਾਂ ਵਿੱਚ ਦਿਖਾਈ ਦੇਣ। ਮੰਤਰੀ
ਵੱਲੋਂ ਕੁੱਕੜ ਪਿੰਡ ਅਤੇ ਫੋਲੜੀਵਾਲ ਪਿੰਡਾਂ ਵਿੱਚ ਸਰਕਾਰੀ ਸਕੂਲਾਂ
ਦਾ ਵੀ ਐਲਾਨ ਕੀਤਾ ਗਿਆ ।
Also read
ਡਿਸਟ੍ਰਿਕਟ ਐਂਡ ਸੈਸ਼ਨ ਜੱਜ ਵਲੋਂ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ
https://pb.jobsoftoday.in/2021/10/Distt%20and%20session%20judge%20recruitment%202021.html
ਸਟਾਫ ਨਰਸਾਂ ਦੀਆਂ 275 ਅਸਾਮੀਆਂ ਲਈ ਦਰਖਾਸਤਾਂ ਦੀ ਮੰਗ, ਨੋਟੀਫਿਕੇਸ਼ਨ ਜਾਰੀ
https://pb.jobsoftoday.in/2021/10/Staff%20nurse%20recruitment%20haryana.html
PWRDA RECRUITMENT: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਿਟੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
https://pb.jobsoftoday.in/2021/10/pwrda-recruitment.html
FCI PUNJAB RECRUITMENT 2021: ਆਫਿਸਿਅਲ ਨੋਟੀਫਿਕੇਸ਼ਨ ਅਤੇ ਆਨਲਾਈਨ ਅਪਲਾਈ ਕਰਨ ਲਈ ਲਿੰਕ
https://pb.jobsoftoday.in/2021/10/FCI%20RECRUITMENT%20DIRECT%20LINK%20.html?m=1
ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਡੇਅਰੀ ਵਿਕਾਸ ਇੰਸਪੈਕਟਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ,
ਉਨ੍ਹਾਂ ਕਿਹਾ ਕਿ ਫੋਲੜੀਵਾਲ ਵਿੱਚ
ਇੱਕ ਹਾਕੀ ਅਤੇ ਫੁੱਟਬਾਲ ਅਕੈਡਮੀ ਵੀ ਸਥਾਪਤ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਧੀਨਾ ਵਿੱਚ 65 ਲੱਖ ਦੀ ਲਾਗਤ
ਵਾਲਾ ਇੱਕ ਮਾਡਲ ਸਪੋਰਟਸ ਪਾਰਕ ਨਿਰਮਾਣ ਅਧੀਨ ਹੈ, ਜੋ ਪੇਂਡੂ
ਖੇਤਰਾਂ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਵੇਗਾ।