ਵੱਡੀ ਖ਼ਬਰ : ਮੁੱਖ ਮੰਤਰੀ ਦੇ ਜ਼ਿਲ੍ਹੇ ਵਿੱਚ ਲੱਗੀ ਧਾਰਾ 144 , ਧਰਨੇ ,ਰੈਲੀਆਂ ਤੇ ਪਾਬੰਦੀ

 

ਜਨਤਕ ਸਥਾਨਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦੀ

ਰੂਪਨਗਰ, 21 ਅਕਤੂਬਰ:

ਜਿਲਾ ਮੈਜਿਸਟਰੇਟ, ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਵਿਚ ਜਨਤਕ ਸਥਾਨਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ, ਰੈਲੀਆਂ ਕੱਢਣ, ਧਰਨਾ ਲਗਾਉਣ ਤੇ ਪਾਬੰਦੀ ਲਾਉਣ ਦਾ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ, ਧਾਰਮਿਕ ਰਸਮਾਂ, ਸ਼ਾਦੀਆਂ ਜਾਂ ਨਿੱਜੀ ਫੰਕਸ਼ਨਾ ਅਤੇ ਮ੍ਰਿਤਕਾਂ ਦੇ ਸੰਸਕਾਰ ਕਰਨ ਸਬੰਧੀ ਹੋਣ ਵਾਲੇ ਇੱਕਠ ਤੇ, ਉਨ੍ਹਾਂ ਜਲੂਸਾਂ/ਮੀਟਿੰਗਾਂ/ ਧਰਨਿਆਂ ਤੇ ਜਿਨ੍ਹਾਂ ਸਬੰਧੀ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਕੇ ਸਬੰਧਤ ਉਪ ਮੰਡਲ ਮੈਜਿਸਟਰੇਟ/ਯੋਗ ਪੁਲਿਸ ਅਧਿਕਾਰੀ ਪਾਸੋਂ ਲਿਖਤੀ ਪ੍ਰਵਾਨਗੀ ਲਈ ਗਈ ਹੋਵੇ ਉਨ੍ਹਾ ਤੇ ਨਹੀਂ ਲਾਗੂ ਹੋਣਗੇ।

ਇਹ ਹੁਕਮ 23 ਅਕਤੂਬਰ 2021 ਤੋਂ 22 ਦਸੰਬਰ 2021 ਤੱਕ ਲਾਗੂ ਰਹਿਣਗੇ।

💐🌿Follow us for latest updates 👇👇👇

Featured post

PSTET Previous Year Question Papers Solved || Mock Tests || Quizzes || and study materials

PSTET  Previous Year Question Papers Solved & Study Materials If you are preparing for PSTET 2026, 2027 , then practicing PSTET Previo...

RECENT UPDATES

Trends